ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਿੱਛੇ ਹਟੀ ਭਾਜਪਾ ਸਰਕਾਰ: ਰਾਹੁਲ ਗਾਂਧੀ
ਭਾਰਤ ਜੋੜੋ ਯਾਤਰਾ ਲੈ ਕੇ ਚੱਲ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰਾਂ ਨੇ ਜਦੋਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਤਾਂ ਭਾਜਪਾ ਸਰਕਾਰ ਨੇ ਸਾਫ਼ ਮਨਾ ਕਰ ਦਿੱਤਾ |

ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਸੋਮਵਾਰ ਦੀ ਸ਼ਾਮ ਹੁਸ਼ਿਆਰਪੁਰ ਵਿਖੇ ਵਿਸ਼ਾਲ ਇੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਅੰਦੋਲਨ ਦਾ ਸਮਰਥਨ ਕਕਰਦਿਆ ਕਿਹਾ ਕਿ ਦਿੱਲੀ ਬਾਰਡਰ ‘ਤੇ ਕਿਸਾਨ ਇੱਕ ਸਾਲ ਤੱਕ ਧਰਨਾ ਦਿੰਦੇ ਰਹੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਨਹੀਂ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਯੂ.ਪੀ.ਏ. ਦੀ ਸਰਕਾਰ ਸੱਤਾ ਵਿੱਚ ਹੁੰਦੀ ਤਾਂ ਇਸ ਤਰ੍ਹਾਂ ਦਾ ਅੰਦੋਲਨ ਹੋਇਆ ਹੁੰਦਾ ਤਾਂ ਸਾਡੇ ਪ੍ਰਧਾਨ ਮੰਤਰੀ ਕਿਸਾਨਾਂ ਦੇ ਵਿਚਕਾਰ ਬੈਠ ਕੇ ਗੱਲ ਕਰਦੇ। ਕਾਂਗਰਸੀ ਆਗੂ ਨੇ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਇਹ ਹੋ ਗਏ ਹਨ ਕਿ ਜਦੋਂ ਉਹ ਸੰਸਦ ਵਿੱਚ ਖੇਤੀ ਕਾਨੂੰਨ, ਮਹਿੰਗਾਈ, ਬੇਰੁਜ਼ਗਾਰੀ, ਨੋਟਬੰਦੀ ਅਤੇ ਜੀਐੱਸਟੀ ਦੇ ਮੁੱਦੇ ‘ਤੇ ਗੱ ਕਰਦੇ ਹਨ ਤਾਂ ਮਾਈਕ ਬੰਦ ਕਰ ਦਿੱਤੇ ਜਾਂਦੇ ਹਨ।ਹਾਊਸ ਵਿੱਚ ਜਦੋਂ ਉਨ੍ਹਾਂ ਦੀ ਆਵਾਜ਼ ਬੰਦ ਕੀਤੀ ਗਈ ਤਾਂ ਉਨ੍ਹਾਂ ਨੇ ਜਨਤਾ ਤੱਕ ਆਪਣੀ ਗੱਲ ਪਹੁੰਚਾਉਣ ਲਈ ਸੜਕ ਦਾ ਰਸਤਾ ਚੁਣਿਆ। ਰਾਹੁਲ ਗਾਂਧੀ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਆਪਣੇ ਆਪਣੇ ਸਮਿਆਂ ਵਿੱਚ ਨਫ਼ਰਤ ਦੇ ਬਾਜ਼ਾਰ ਵਿੱਚ ਮੁਹੱਬਤ ਦੀ ਦੁਕਾਨ ਖੋਲ੍ਹਣ ਦਾ ਕੰਮ ਕੀਤਾ ਹੈ। ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲ ਕੇ ਅੱਜ ਉਹ ਦੇਸ਼ ਨੂੰ ਜੋੜਨ ਦੀ ਗੱਲ ਕਰ ਰਹੇ ਹਨ।
ਕਾਂਗਰਸੀਆਂ ਨੂੰ ਪੜਾਇਆ ਇਕਜੁੱਟਤਾ ਦਾ ਪਾਠ
ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿਖੇ ਇਕੱਠ ਵਿੱਚ ਆਪਣੀ ਪਾਰਟੀ ਦੇ ਆਗੂਆਂ ਨੂੰ ਇਕਜੁੱਟਤਾ ਦਾ ਪਾਠ ਪੜ੍ਹਾਉਂਦਿਆਂ ਕਿਹਾਕਿ ਕਾਂਗਰਸ ਪਾਰਅੀ ਨੂੰ ਇਕੱਠਿਆਂ ਖੜ੍ਹਾ ਹੋਣਾ ਹੈ। ਇਕੱਠੇ ਰਲ਼ ਕੇ ਅੱਗੇ ਤੁਰਨਾ ਹੈ। ਉਨ੍ਹਾਂ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਉਹ ਵਰਕਰਾਂ ਅਤੇ ਜਨਤਾ ਦੇ ਵਿਚਕਾਰ ਹੋਣਗੇ ਤਾਂ ਦੁਨੀਆ ਦੀ ਕੋਈ ਤਾਕਤ ਉਨ੍ਹਾਂ ਨੂੰ ਹਰਾ ਨਹੀਂ ਸਕਦੀ।
ਪੰਜਾਬ ਨੂੰ ਦਿੱਲੀ ਤੋਂ ਨਾ ਚਲਾਉਣ ਭਗਵੰਤ ਮਾਨ
ਹਸ਼ਿਆਰਪੁਰ ਵਿਖੇ ਇਕੱਠ ਵਿੱਚ ਰਾਹੁਲ ਗਾਂਧੀ ਨੇ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਹਮਲਾ ਕੀਤਾ। ਉਨ੍ਹਾਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਦਾ ਨਾਮ ਲੈ ਕੇ ਵਿਅੰਗ ਕੀਤਾ। ਆਪਣੇ ਭਾਸ਼ਣ ਦੇ ਅੰਤਿਮ ਦੌਰ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਪੰਜਾਬ ਤੋਂ ਹੀ ਚਲਾਉਣ ਕਿਉਂਕਿ ਉਹ ਪੰਜਾਬ ਦੇ ਮੁੱਖ ਮੰਤਰੀ ਹਨ। ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਲੈ ਕੇ ਰਾਹੁਲ ਗਾਂਧੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਕਿਸੇ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਕਾਂਗਰਸ ਪਾਰਟੀ ਨੇ ਜਦੋਂ ਜਦੋਂ ਪੰਜਾਬ ‘ਤੇ ਰਾਜ ਕੀਤਾ ਹੈ ਉਦੋਂ ਉਦੋਂ ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਹੈ।