AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਜਪਾ ਆਗੂ ਡਾ. ਜਗਮੋਹਨ ਰਾਜੂ ਨੇ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੰਗੀ ਰਾਹਤ, ਕੀ ਪ੍ਰਧਾਨਗੀ ਤੋਂ ਨਾਰਾਜ਼?

ਦੱਸ ਦੇਈਏ ਕਿ ਡਾ. ਜਗਮੋਹਨ ਰਾਜੂ ਨੇ ਇਹ ਪੱਤਰ ਅਜਿਹੇ ਸਮੇਂ 'ਚ ਲਿਖਿਆ ਹੈ, ਜਦੋਂ ਪਾਰਟੀ ਨੇ ਹਾਲ ਹੀ 'ਚ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਜਿਹੇ 'ਚ ਇਸ ਪੱਤਰ ਨੂੰ ਪਾਰਟੀ ਅੰਦਰ ਅਸੰਤੁਸ਼ਟਤਾ ਵਜੋਂ ਵੀ ਦੇਖਿਆ ਜਾ ਰਿਹਾ।

ਭਾਜਪਾ ਆਗੂ ਡਾ. ਜਗਮੋਹਨ ਰਾਜੂ ਨੇ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੰਗੀ ਰਾਹਤ, ਕੀ ਪ੍ਰਧਾਨਗੀ ਤੋਂ ਨਾਰਾਜ਼?
BJP ਆਗੂ ਜਗਮੋਹਨ ਨੇ ਸੰਗਠਨ ਅਹੁਦਿਆਂ ਤੋਂ ਮੰਗੀ ਰਾਹਤ
lalit-sharma
| Updated On: 07 Jun 2026 16:46 PM IST
Share

ਪੰਜਾਬ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਸਾਬਕਾ ਆਈਏਐਸ ਅਧਿਕਾਰੀ, ਡਾ. ਜਗਮੋਹਨ ਸਿੰਘ ਰਾਜੂ ਨੇ ਪਾਰਟੀ ਲੀਡਰਸ਼ਿਪ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਫਿਲਹਾਲ ਮੁਕਤ ਕੀਤਾ ਜਾਵੇ। ਉਨ੍ਹਾਂ ਨੇ ਇਹ ਪੱਤਰ ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ਼੍ਰੀਨਿਵਾਸੂਲੂ ਨੂੰ ਸੰਬੋਧਿਤ ਕੀਤਾ ਹੈ, ਜਿਸ ਦੀ ਇੱਕ ਕਾਪੀ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਭੇਜੀ ਗਈ ਹੈ।

ਦੱਸ ਦੇਈਏ ਕਿ ਡਾ. ਜਗਮੋਹਨ ਰਾਜੂ ਨੇ ਇਹ ਪੱਤਰ ਅਜਿਹੇ ਸਮੇਂ ‘ਚ ਲਿਖਿਆ ਹੈ, ਜਦੋਂ ਪਾਰਟੀ ਨੇ ਹਾਲ ਹੀ ‘ਚ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਜਿਹੇ ‘ਚ ਇਸ ਪੱਤਰ ਨੂੰ ਪਾਰਟੀ ਅੰਦਰ ਅਸੰਤੁਸ਼ਟਤਾ ਵਜੋਂ ਵੀ ਦੇਖਿਆ ਜਾ ਰਿਹਾ। ਆਪਣੇ ਪੱਤਰ ‘ਚ ਜਗਮੋਹਨ ਰਾਜੂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ, ਉਨ੍ਹਾਂ ਨੂੰ ਭਾਜਪਾ ਪੰਜਾਬ ਦੇ ਅੰਦਰ ਉਪ ਪ੍ਰਧਾਨ ਤੇ ਜਨਰਲ ਸਕੱਤਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਇਹ ਇੱਕ ਅਜਿਹਾ ਤਜਰਬਾ ਸੀ, ਜੋ ਉਨ੍ਹਾਂ ਦੇ ਰਾਜਨੀਤਿਕ ਕਰੀਅਰ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ।

ਉਨ੍ਹਾਂ ਨੇ ਕਿਹਾ ਕਿ ਆਪਣੇ ਸੰਗਠਨਾਤਮਕ ਫਰਜ਼ਾਂ ਦੇ ਨਾਲ-ਨਾਲ, ਉਹ ਜਨਤਕ ਹਿੱਤ ਤੇ ਸਮਾਜਿਕ ਸਰੋਕਾਰਾਂ ਦੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਨ੍ਹਾਂ ‘ਚ ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਦੀ ਮੰਗ, ਪੰਜਾਬ ਦੇ ਨੌਜਵਾਨਾਂ ਲਈ ਵਿਦਿਅਕ ਸਹਾਇਤਾ, ਸਿੱਖਿਆ ਅਧਿਕਾਰ ਐਕਟ ਅਧੀਨ ਪਛੜੇ ਬੱਚਿਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣਾ, ਅਨੁਸੂਚਿਤ ਜਾਤੀਆਂ ਤੇ ਸਿੱਖ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨਾ, ਧਾਰਮਿਕ ਪਰਿਵਰਤਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਾ, ਨਸ਼ਿਆਂ ਦੇ ਖਤਰੇ ਨਾਲ ਨਜਿੱਠਣਾ, ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ, ਤੇ ਪੰਜਾਬ ਨਾਲ ਸਬੰਧਤ ਵਿਰਾਸਤੀ ਮੁੱਦਿਆਂ, ਜਿਵੇਂ ਕਿ ਪਾਣੀ ਦੇ ਅਧਿਕਾਰ ਤੇ ਚੰਡੀਗੜ੍ਹ ਦਾ ਦਰਜਾ, ਨੂੰ ਹੱਲ ਕਰਨਾ ਸ਼ਾਮਲ ਹੈ।

ਡਾ. ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲੇ ਪੰਜਾਬ ਤੇ ਦੇਸ਼ ਦੋਵਾਂ ਦੇ ਭਵਿੱਖ ਲਈ ਬਹੁਤ ਜ਼ਰੂਰੀ ਹਨ। ਇਸ ਲਈ, ਉਹ ਜਨਤਕ ਪਹੁੰਚ ਮੁਹਿੰਮਾਂ, ਖੋਜ, ਲਿਖਤ, ਕਾਨੂੰਨੀ ਦਖਲਅੰਦਾਜ਼ੀ ਤੇ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਮੁੱਦਿਆਂ ‘ਤੇ ਵਾਧੂ ਸਮਾਂ ਦੇਣਾ ਚਾਹੁੰਦੇ ਹਨ। ਉਨ੍ਹਾਂ ਪੱਤਰ ‘ਚ ਜ਼ਿਕਰ ਕੀਤਾ ਕਿ ਇਨ੍ਹਾਂ ਗਤੀਵਿਧੀਆਂ ਲਈ ਨਿਰੰਤਰ ਯਾਤਰਾ, ਸਮਾਂ ਤੇ ਸਮਰਪਣ ਦੀ ਲੋੜ ਹੋਵੇਗੀ। ਇਨ੍ਹਾਂ ਹਾਲਾਤਾਂ ‘ਚ, ਉਨ੍ਹਾਂ ਲਈ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਨਿਭਾਉਣਾ ਮੁਸ਼ਕਲ ਹੋਵੇਗਾ।

Follow Us
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...