BJP ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਜਾਣਿਆ ਸਿਹਤ ਦਾ ਹਾਲ

Updated On: 

13 Feb 2026 16:51 PM IST

ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੇ ਲਈ ਮੋਹਾਲੀ ਦੇ ਫੌਰਿਟਸ ਹਸਪਤਾਲ ਵਿੱਚ ਪੰਜਾਬ ਭਾਜਪਾ ਦੀ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਪਹੁੰਚੇ। ਗੋਡੇ ਦੀ ਸਰਜਰੀ ਕਾਰਨ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਵਿੱਚ ਭਰਤੀ ਹਨ। ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਿਆ।

BJP ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਜਾਣਿਆ ਸਿਹਤ ਦਾ ਹਾਲ
Follow Us On

ਪੰਜਾਬ ਭਾਜਪਾ ਦੀ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੇ ਲਈ ਮੋਹਾਲੀ ਦੇ ਫੌਰਿਟਸ ਹਸਪਤਾਲ ਵਿੱਚ ਪਹੁੰਚੇ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਕਿ ‘ਅੱਜ ਫੋਰਟਿਸ ਹਸਪਤਾਲ ਮੋਹਾਲੀ ਚ ਦਾਖਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਪਰਮਾਤਮਾ ਅੱਗੇ ਅਰਦਾਸ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਹੀ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ।”

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਸਮੇਂ ਤੋਂ ਲਗਾਤਾਰ ਗੋਡਿਆਂ ਦੇ ਦਰਦ ਦੀ ਸ਼ਿਕਾਇਤ ਕਰ ਰਹੇ ਸਨ। ਜਿਸ ਕਾਰਨ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਸਨ। ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਇਹ ਸਪੱਸ਼ਟ ਹੋ ਗਿਆ ਕਿ ਉਨ੍ਹਾਂ ਨੂੰ ਗੋਡੇ ਬਦਲਣ ਦੀ ਸਰਜਰੀ ਦੀ ਲੋੜ ਸੀ। ਨਤੀਜੇ ਵਜੋਂ, ਉਨ੍ਹਾਂ ਨੂੰ ਮੰਗਲਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਨੇ ਬਲੱਡ ਪ੍ਰੈਸ਼ਰ, ਦਿਲ ਦੀ ਧੜਕਣ ਅਤੇ ਹੋਰ ਟੈਸਟਾਂ ਸਮੇਤ ਸਾਰੇ ਜ਼ਰੂਰੀ ਟੈਸਟ ਕੀਤੇ। ਨਤੀਜੇ ਆਮ ਆਉਣ ਤੋਂ ਬਾਅਦ ਉਨ੍ਹਾਂ ਦੇ ਗੋਡੇ ਦੀ ਸਰਜਰੀ ਕੀਤੀ ਗਈ।

ਕੈਪਟਨ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ ਹੈ। ਜਿਸ ਤੋਂ ਬਾਅਦ ਕਾਂਗਾਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।