ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਹੋਈ ਤੇਜ਼, ਭਾਜਪਾ ਆਗੂ ਨੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ
ਰਾਜੂ ਨੇ ਕਿਹਾ ਕਿ ਉਹ ਮੰਗ ਕਰ ਰਹੇ ਹਨ ਕਿ ਗੁਰੂਘਰ ਦੇ ਇੱਕ ਮੀਟਰ ਦੇ ਘੇਰੇ ਅੰਦਰ ਸ਼ਰਾਬ ਅਤੇ ਤੰਬਾਕੂ ਦੇ ਸੇਵਨ ਅਤੇ ਵਿਕਰੀ 'ਤੇ ਪੂਰਨ ਪਾਬੰਦੀ ਲਗਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰ ਦੀਆਂ ਜਨਤਕ ਥਾਵਾਂ ਤੇ ਵੀ ਸਿਗਰਟਨੋਸ਼ੀ ਅਤੇ ਸ਼ਰਾਬ ਪੀਣ 'ਤੇ ਪਾਬੰਦੀ ਲਗਾਈ ਜਾਵੇ। 2 ਅਕਤੂਬਰ ਵਰਗੇ ਦਿਹਾੜੇ ਵਾਂਗ ਗੁਰਪੁਰਬ ਨੂੰ ਡਰਾਈ ਡੇਅ ਐਲਾਨਿਆ ਜਾਵੇ।

ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਹੋਈ ਤੇਜ਼, ਭਾਜਪਾ ਆਗੂ ਨੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ
ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣ ਦੀ ਮੰਗ ਤੇਜ਼ ਹੋ ਲੱਗੀ ਹੈ। ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਜਗਮੋਹਨ ਸਿੰਘ ਰਾਜੂ ਨੇ ਇਸ ਸਬੰਧੀ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੇ ਨਾਮ ਸੌਂਪਿਆ। ਇਸ ਤੋਂ ਬਾਅਦ ਉਹਨਾਂ ਨੇ ਆਪਣੇ ਸਮਰਥਕਾਂ ਦਾ ਇਕੱਠ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਹ ਸੂਬਾ ਸਰਕਾਰ ਤੇ ਦਬਾਅ ਬਣਾਕੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣਗੇ।
ਰਾਜ ਨੇ ਮੰਗ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਵੈਟੀਕਨ, ਯੇਰੂਸ਼ਲਮ, ਮੱਕਾ ਆਦਿ ਸ਼ਹਿਰਾਂ ਦੀ ਤਰਜ਼ ‘ਤੇ ਸਿੱਖ ਤੀਰਥ ਅਸਥਾਨ ਅੰਮ੍ਰਿਤਸਰ ਨੂੰ ਵੀ ਅਜਿਹਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਬਾ ਸਰਕਾਰ ਨੂੰ ਸਮੇਂ-ਸਮੇਂ ‘ਤੇ ਇਸ ਦਿਸ਼ਾ ‘ਚ ਯਾਦ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਨੈਸ਼ਨਲ ਮਿਨੋਰਿਟੀ ਕਮਿਸ਼ਨ ਰਾਹੀਂ ਵੀ ਪੰਜਾਬ ਸਰਕਾਰ ਤੇ ਦਬਾਅ ਬਣਾ ਚੁੱਕੇ ਹਨ ਪਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਰਿਹਾ ਹੈ।