ਬੀਜੇਪੀ ਨੇਤਾ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਦਫਤਰ ਹੋਣਗੇ ਪੇਸ਼, ਪੁੱਡਾ ਦੀ ਕਮਰਸ਼ੀਅਲ ਜ਼ਮੀਨ ਸਸਤੇ ਭਾਅ ਵੇਚਣ ਦੇ ਇਲਜ਼ਾਮ,
ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿੱਤ ਮੰਤਰੀ ਖਿਲਾਫ ਵਿਜੀਲੈਂਸ ਨੂੰ ਪੁੱਡਾ ਦੀ ਕਮਰਸ਼ੀਅਲ ਜ਼ਮੀਨ ਵਿੱਚ ਹੇਰਾਫੇਰੀ ਕਰਨ ਦੀ ਸ਼ਿਕਾਇਤ ਕੀਤੀ ਸੀ। ਇਸ ਕਾਰਨ ਬਠਿੰਡਾ ਵਿਜੀਲੈਂਸ ਦਫਤਰ ਵਿਖੇ ਉਨ੍ਹਾਂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਹੈ।
ਪੰਜਾਬ ਨਿਊਜ। ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਬਠਿੰਡਾ ਵਿਖੇ ਵਿਜੀਲੈਂਸ ਦੇ ਦਫਤਰ ਪੇਸ਼ ਹੋਣਗੇ। ਉਨ੍ਹਾਂ ਦੇ ਖਿਲਾਫ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋਂ ਨੂੰ ਸ਼ਿਕਾਇਤ ਦਿੱਤੀ ਸੀ। ਜਿਸਤੇ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਵਿਜੀਲੈਂਸ ਬਿਊਰੋ ਦੇ ਐਸਐਸਪੀ ਹਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ (Saroop Chand Singla) ਨੇ ਮਨਪ੍ਰੀਤ ਸਿੰਘ ਬਾਦਲ ‘ਤੇ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ‘ਚ ਵਪਾਰਕ ਜ਼ਮੀਨ ਸਸਤੇ ਭਾਅ ਖ਼ਰੀਦਣ ਅਤੇ ਅਨਾਜ ਦੀ ਢੋਆ-ਢੁਆਈ ‘ਚ ਘਪਲੇ ਕਰਨ ਦੇ ਇਲਜ਼ਾਮ ਲਾਏ ਸਨ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਗਈ ਸੀ।
ਸਰੂਪ ਚੰਦ ਸਿੰਗਲਾ ਵੱਲੋਂ ਦੋਸ਼ ਲਾਇਆ ਗਿਆ ਕਿ ਮਨਪ੍ਰੀਤ ਬਾਦਲ ਨੇ 2017 ਤੋਂ 2022 ਤੱਕ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਧੋਖਾ ਦਿੱਤਾ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਨੂੰ ਨੋਟਿਸ ਭੇਜ ਕੇ ਮਾਮਲੇ ਦੀ ਜਾਂਚ ਲਈ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ