ਜਲੰਧਰ ‘ਚ BJP ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਦਿਲ ‘ਤੇ ਕੀਤੇ ਕਈ ਵਾਰ
Sheetal Angural nephew Vikas Angural murder: ਦੱਸ ਦਈਏ ਕਿ ਇੱਕ ਕਾਤਲ ਨੇ ਵਿਕਾਸ ਦੀ ਛਾਤੀ ਵਿੱਚ ਤੇਜ਼ਧਾਰ ਚਾਕੂ ਨਾਲ ਵਾਰ ਕੀਤਾ। ਜਿਸ ਨਾਲ ਜਖ਼ਮ ਦਿਲ ਤੱਕ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਖੂਨ ਨਾਲ ਲਥਪਥ ਵਿਕਾਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਲੰਧਰ ਪੱਛਮੀ ਵਿੱਚ ਇੱਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਤਾਏ ਦੇ ਪੋਤੇ ਵਿਕਾਸ ਅੰਗੁਰਾਲ (16) ਦੀ ਬੇਰਹਿਮੀ ਨਾਲ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਪੁਲਿਸ ਤਾਇਨਾਤ ਕਰ ਦਿੱਤੀ ਗਈ। ਵਿਕਾਸ ਅੰਗੁਰਾਲ ਨੇ ਹਸਪਤਾਲ ਵਿੱਚ ਇਲਾਜ਼ ਦੌਰਾਨ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਮੌਕੇ ‘ਤੇ ਪਹੁੰਚੀ। ਮਿਲੀ ਜਾਣਕਾਰੀ ਮੁਤਾਬਕ ਵਿਕਾਸ ਦਾ ਆਪਣੀ ਗਲੀ ਵਿੱਚ ਕੁਝ ਨੌਜਵਾਨਾਂ ਨਾਲ ਵਿਵਾਦ ਸੀ। ਕਾਤਲਾਂ ਨੇ ਵਿਕਾਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਤਿੰਨ ਕਾਤਲ ਸਨ, ਸਾਰੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।
ਨਸ਼ਿਆ ਕਾਰਨ ਘਰ ਦਾ ਚਿਰਾਗ ਬੁੱਝਿਆ: ਸ਼ੀਤਲ ਅੰਗੁਰਾਲ
ਦੱਸ ਦਈਏ ਕਿ ਇੱਕ ਕਾਤਲ ਨੇ ਵਿਕਾਸ ਦੀ ਛਾਤੀ ਵਿੱਚ ਤੇਜ਼ਧਾਰ ਚਾਕੂ ਨਾਲ ਵਾਰ ਕੀਤਾ। ਜਿਸ ਨਾਲ ਜਖ਼ਮ ਦਿਲ ਤੱਕ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਖੂਨ ਨਾਲ ਲਥਪਥ ਵਿਕਾਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮ੍ਰਿਤਕ ਉਸ ਦੇ ਤਾਏ ਦਾ ਪੁੱਤਰ ਸੀ ਅਤੇ ਉਹ ਇਸ ਘਟਨਾ ਤੋਂ ਬਹੁਤ ਉਨ੍ਹਾਂ ਕਾਫੀ ਵੱਡ ਝਟਕਾ ਲੱਗਿਆ ਹੈ ਅਤੇ ਉਹ ਸਦਮੇ ਵਿੱਚ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਕਾਰਨ ਸਾਡੇ ਘਰ ਦਾ ਚਿਰਾਗ ਬੁੱਝ ਗਿਆ।
ਨਸ਼ਿਆਂ ਕਾਰਨ ਵੱਧ ਹਰ ਰੋਜ ਵੱਧ ਰਿਹਾ ਅਪਰਾਧ: ਅਸ਼ੋਕ ਸਰੀਨ
ਜਲੰਧਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨੂੰ ਆਸਾਨੀ ਨਾਲ ਨਸ਼ੇ ਮਿਲ ਰਹੇ ਹਨ। ਨਤੀਜੇ ਵਜੋਂ, ਅਪਰਾਧਿਕ ਪਿਛੋਕੜ ਵਾਲੇ ਲੋਕ ਨਿਡਰ ਹੋ ਕੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਰਹੇ ਹਨ। ਸਰੀਨ ਨੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਅਪਰਾਧ ਅਤੇ ਨਸ਼ਾ ਤਸਕਰੀ ਦੀ ਰਾਜਧਾਨੀ ਬਣ ਗਿਆ ਹੈ। ਇਲਾਕੇ ਵਿੱਚ ਨਸ਼ਿਆਂ ਕਾਰਨ ਅਪਰਾਧ ਰੋਜ਼ਾਨਾ ਵੱਧ ਰਹੇ ਹਨ।
ਮੁਲਜ਼ਮ ਨੂੰ ਫੜਨ ਲਈ ਟੀਮ ਦਾ ਗਠਨ: SPD ਇਨਵੈਸਟੀਗੇਸ਼ਨ ਜਲੰਧਰ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣਾ 5 ਦੇ ਅਧੀਨ ਆਉਂਦੇ ਖੇਤਰ ਵਿੱਚ ਇੱਕ ਕਤਲ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਨੇ ਮੁਲਜ਼ਮ ਨੂੰ ਫੜਨ ਲਈ ਇੱਕ ਟੀਮ ਬਣਾਈ ਹੈ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਕਤਲ ਦਾ ਉਦੇਸ਼ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜੋ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਉਹ ਸਾਂਝੀ ਕੀਤੀ ਜਾਵੇਗੀ।


