ਸੁਨੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ | BJP leader Shusil Rinku sent a legal notice to Jalandhar MP Charanjit Channi know full in punjabi Punjabi news - TV9 Punjabi

ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ

Updated On: 

07 Jul 2024 16:01 PM

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਐਮ.ਐਲ.ਏ ਜਾਂ ਐਮ.ਪੀ. ਰਿਹਾ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ।

ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ

ਸਾਬਕਾ ਸਾਂਸਦ ਸੁਸ਼ੀਲ ਰਿੰਕੂ ਪ੍ਰੈੱਸ ਕਾਨਫਰੰਸ ਕਰਦੇ ਹੋਏ

Follow Us On

ਪੰਜਾਬ ਦੇ ਜਲੰਧਰ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਸਿਰਫ ਤਿੰਨ ਦਿਨ ਬਾਕੀ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ ‘ਚ ਸਾਰੀਆਂ ਪਾਰਟੀਆਂ ਇਕ-ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ।

ਅੱਜ ਯਾਨੀ ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਇਲਜ਼ਾਮ ਲਾਏ। ਰਿੰਕੂ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਐਮ.ਐਲ.ਏ ਜਾਂ ਐਮ.ਪੀ. ਰਿਹਾ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ।

ਰਿੰਕੂ ਨੇ ਕਿਹਾ- ਮੈਂ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਰਿੰਕੂ ਨੇ ਕਿਹਾ- ਮੈਨੂੰ ਬਹੁਤ ਦੁੱਖ ਹੈ ਕਿ ਅੱਜ ਚੰਨੀ ਸਾਹਬ ਮੇਰੇ ‘ਤੇ ਆਪਣੇ ਇਲਾਕੇ ‘ਚ ਸੱਟੇਬਾਜ਼ੀ ਕਰਨ ਦਾ ਇਲਜ਼ਾਮ ਲਗਾ ਰਹੇ ਹਨ। ਅਜਿਹੇ ‘ਚ ਰਿੰਕੂ ਨੇ ਕਿਹਾ- ਮੈਂ ਚੰਗੇ ਪਰਿਵਾਰ ਤੋਂ ਹਾਂ, ਮੇਰੇ ਪਰਿਵਾਰ ‘ਤੇ ਕਈ ਝੂਠੇ ਇਲਜ਼ਾਮ ਲਗਾਏ ਗਏ। ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ ‘ਚ ਉਹ ਰਿੰਕੂ ‘ਤੇ ਇਲਜ਼ਾਮ ਲਗਾ ਰਹੇ ਹਨ। ਰਿੰਕੂ ਨੇ ਕਿਹਾ- ਚੰਨੀ ਸਾਹਬ ਦੇ ਕਹਿਣ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ।

ਜਦੋਂ ਮੈਂ ਕਾਂਗਰਸ ਵਿੱਚ ਸੀ ਤਾਂ ਚੰਨੀ ਮੇਰੀ ਤਾਰੀਫ਼ ਕਰਦੇ ਸਨ। ਕੀ ਹੋਇਆ ਕਿ ਹੁਣ ਉਹ ਮੈਨੂੰ ਗਾਲ੍ਹਾਂ ਕੱਢਣ ਲੱਗ ਪਏ? ਪਹਿਲਾਂ ਮੈਨੂੰ ਦੱਸਿਆ ਗਿਆ ਸੀ ਕਿ ਰਿੰਕੂ ਇੱਕ ਹੀਰਾ ਹੈ। ਅਜਿਹੇ ‘ਚ ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਿੰਕੂ ਨੇ ਕਿਹਾ- ਮੈਂ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਚੰਨੀ ਸਾਹਬ ਨੂੰ ਮੇਰੇ ‘ਤੇ ਲੱਗੇ ਇਲਜ਼ਾਮਾਂ ਦਾ ਜਵਾਬ ਦੇਣਾ ਚਾਹੀਦਾ ਹੈ ਜਾਂ ਮੁਆਫੀ ਮੰਗਣੀ ਚਾਹੀਦੀ ਹੈ।

ਕਿਉਂ ਹੋ ਰਹੀ ਹੈ ਜ਼ਿਮਨੀ ਚੋਣ?

2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਲੰਧਰ ਪੱਛਮੀ ਸੀਟ ‘ਆਪ’ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਿੱਤੀ ਸੀ ਪਰ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ 1 ਜੂਨ ਨੂੰ ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਅੰਗੁਰਾਲ ਨੇ ਸਪੀਕਰ ਨੂੰ 29 ਮਈ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ ਪਰ ਉਦੋਂ ਤੱਕ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ।

ਭਾਜਪਾ ਨੇ ਇਸ ਚੋਣ ਵਿੱਚ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ‘ਆਪ’ ਨੇ ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹਿ ਚੁੱਕੇ ਭਗਤ ਚੁੰਨੀਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ।

Related Stories
Exit mobile version