Amritsar ਦੇ ਜੰਡਿਆਲਾ ਹਲਕੇ ਵਿੱਚ ਬੀਜੇਪੀ ਆਗੂ ਨੂੰ ਮਾਰੀ ਗੋਲੀ, ਹਾਲਤ ਗੰਭੀਰ

Updated On: 

17 Apr 2023 11:29 AM

ਇੱਕ ਨਕਾਬਪੋਸ਼ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਫਿਲਹਾਲ ਬੀਜੇਪੀ ਆਗੂ ਬਲਵਿੰਦਰ ਸਿੰਘ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ, ਜਿੱਥੇ ਉਨਾਂ ਦੀ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Follow Us On

ਅੰਮ੍ਰਿਤਸਰ। ਜਿਲੇ ਵਿੱਚ ਲਗਾਤਾਰ ਕ੍ਰਾਈਮ ਵੱਧਦਾ ਜਾ ਰਿਹਾ ਹੈ। ਸਰੇਆਮ ਇੱਥੇ ਬਦਮਾਸ਼ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ ਤੇ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ। ਤੇ ਹੁਣ ਮੁੜ ਅੰਮ੍ਰਿਤਸਰ (Amritsar) ਦੇ ਜੰਡਿਆਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਦਮਾਸ਼ਾਂ ਨੇ ਪ੍ਰਦੇਸ਼ ਬੀਜੇਪੀ ਐੱਸਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਗਿੱਲ ਨੂੰ ਐਤਵਾਰ ਦੇਰ ਰਾਤ ਗੋਲੀ ਮਾਰ ਦਿੱਤੀ।

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪਹਿਲਾਂ ਸਥਾਨਕ ਹਸਪਤਾਲ ਵਿੱਚ ਦਾਖਿਲ ਕਰਵਾਇਆ ਤੇ ਜਿਆਦਾ ਹਾਲਤ ਖਰਾਬ ਹੋਣ ਦੇ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ, ਜਿੱਥੇ ਬਲਵਿੰਦਰ ਸਿੰਘ ਦੀ ਹਾਲਤ ਨਾਜੁਕ ਬਣੀ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਬਦਮਾਸ਼ਾਂ ਨੇ ਘਰ ਵਿੱਚ ਮਾਰੀ ਗੋਲੀ-ਪੁਲਿਸ

ਪੁਲਿਸ (police) ਮੁਤਾਬਿਕ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਬਲਵਿੰਦਰ ਸਿੰਘ ਨੂੰ ਉਦੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਘਰ ਵਿੱਚ ਅਰਾਮ ਕਰ ਰਹੇ ਸਨ। ਜਾਣਕਾਰੀ ਅਨੂਸਾਰ ਬੀਜੇਪੀ ਦੇ ਆਗੂ ਦੇ ਘਰ ਪਹੁੰਚੇ ਮੁਲਜ਼ਮਾਂ ਨੇ ਉਨ੍ਹਾਂ ਦਾ ਦਰਵਾਜਾ ਖੜਕਾਇਆ ਜਿਵੇਂ ਹੀ ਬਲਵਿੰਦਰ ਸਿੰਘ ਦਰਵਾਜਾ ਖੋਲ੍ਹਣ ਗਏ ਤਾਂ ਬਦਮਾਸ਼ਾਂ ਨੇ ਉਨਾਂ ਨੂੰ ਗੋਲੀ ਮਾਰ ਦਿੱਤੀ।, ਜਿਸ ਨਾਲ ਉਹ ਗੰਭੀਰ ਜਖਮੀ ਹੋ ਗਏ

ਵਾਰਦਾਤ ਤੋਂ ਬਾਅਦ ਮੁਲਜ਼ਮ ਹੋਏ ਫਰਾਰ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲੀਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version