ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਵੇਰਕਾ ‘ਚ ਬੀਜੇਪੀ ਮੰਡਲ ਪ੍ਰਭਾਰੀ ਨੂੰ ਮਾਰੀ ਗੋਲੀ

Updated On: 

04 Dec 2023 16:49 PM

ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ ਤੇ ਹੁਣ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਬਦਮਾਸ਼ਾਂ ਵੱਲੋਂ ਵੇਰਕਾ ਬੀਜੇਪੀ ਮੰਡਲ ਪ੍ਰਧਾਨ ਨੂੰ ਗੋਲੀ ਮਾਰ ਦਿੱਤੀ। ਬੀਜੇਪੀ ਆਗੂ ਦੀ ਤਾਂ ਇਸ ਹਮੇਲੇ ਵਿੱਚ ਜਾਨ ਬਚ ਗਈ ਪਰ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਗ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਭਾਜਪਾ ਆਗੂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।

ਅੰਮ੍ਰਿਤਸਰ ਚ ਵੱਡੀ ਵਾਰਦਾਤ, ਵੇਰਕਾ ਚ ਬੀਜੇਪੀ ਮੰਡਲ ਪ੍ਰਭਾਰੀ ਨੂੰ ਮਾਰੀ ਗੋਲੀ

ਸੰਕੇਤਕ ਤਸਵੀਰ

Follow Us On

ਪੰਜਾਬ ਨਿਊਜ। ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਾ ਵੇਰਕਾ (Vidhan Sabha Constituency Verka) ਦੇ ਭਾਜਪਾ ਮੰਡਲ ਪ੍ਰਧਾਨ ਗੁਰਮੁੱਖ ਸਿੰਘ ਬੱਲ ‘ਤੇ ਸੋਮਵਾਰ ਦੁਪਹਿਰ ਇਕ ਕਾਰ ‘ਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਉਸ ਸਮੇਂ ਭਾਜਪਾ ਆਗੂ ਕਿਸੇ ਕੰਮ ਲਈ ਕਾਰ ਵਿੱਚ ਜਾ ਰਿਹਾ ਸੀ। ਗੋਲੀਬਾਰੀ ਤੋਂ ਬਚਣ ਲਈ ਉਸ ਨੇ ਆਪਣੀ ਕਾਰ ਦਾ ਦਰਵਾਜ਼ਾ ਬੰਦ ਕਰ ਲਿਆ।

ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਭਾਜਪਾ (BJP) ਆਗੂ ਦੀ ਕਾਰ ਦੇ ਹੇਠਲੇ ਹਿੱਸੇ ਅਤੇ ਪਿਛਲੇ ਟਾਇਰ ਵਿੱਚ ਵੱਜੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਭਾਜਪਾ ਆਗੂ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।