ਚੁੰਨੀ ਲਾਲ ਨੂੰ ਪਾਰਟੀ ‘ਚੋਂ ਕੱਢਣ ਦੀ ਤਿਆਰੀ BJP, ਪੁੱਤਰ ਮਹਿੰਦਰ ਭਗਤ ਬਣੇ AAP ਤੋਂ ਵਿਧਾਇਕ – Punjabi News

ਚੁੰਨੀ ਲਾਲ ਨੂੰ ਪਾਰਟੀ ‘ਚੋਂ ਕੱਢਣ ਦੀ ਤਿਆਰੀ BJP, ਪੁੱਤਰ ਮਹਿੰਦਰ ਭਗਤ ਬਣੇ AAP ਤੋਂ ਵਿਧਾਇਕ

Updated On: 

17 Jul 2024 13:25 PM

Punjab BJP: ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਖ਼ਿਲਾਫ਼ ਭਾਜਪਾ ਜ਼ਿਲ੍ਹਾ ਕਮੇਟੀ ਦੇ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਨੂੰ ਰਿਪੋਰਟ ਸੌਂਪੀ ਗਈ ਹੈ। ਜਿਸ ਵਿੱਚ ਮੁੱਖ ਤੌਰ 'ਤੇ ਉਨ੍ਹਾਂ ਦੇ ਪੁੱਤਰ 'ਆਪ' ਦੀ ਟਿਕਟ 'ਤੇ ਚੋਣ ਲੜਨ ਅਤੇ ਜਿੱਤ ਤੋਂ ਬਾਅਦ ਆਪਣੇ ਪਿਤਾ ਨੂੰ ਲੱਡੂ ਖੁਆਉਣ ਦਾ ਜ਼ਿਕਰ ਹੈ।

ਚੁੰਨੀ ਲਾਲ ਨੂੰ ਪਾਰਟੀ ਚੋਂ ਕੱਢਣ ਦੀ ਤਿਆਰੀ BJP, ਪੁੱਤਰ ਮਹਿੰਦਰ ਭਗਤ ਬਣੇ AAP ਤੋਂ ਵਿਧਾਇਕ

ਚੁੱਨੀਲਾਲ ਭਗਤ

Follow Us On

Punjab BJP: ਜਲੰਧਰ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਹੁਣ ਭਾਜਪਾ ਪਾਰਟੀ ਦੇ ਕੁਝ ਪ੍ਰਮੁੱਖ ਆਗੂਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਪੱਛਮੀ ਹਲਕੇ ਤੋਂ ਚੋਣ ਜਿੱਤਣ ਵਾਲੇ ਭਾਜਪਾ ਸਰਕਾਰ ਵਿੱਚ ਮੰਤਰੀ ਰਹੇ ਮੋਹਿੰਦਰ ਭਗਤ ਦੇ ਪਿਤਾ ਖ਼ਿਲਾਫ਼ ਜਲਦੀ ਹੀ ਕਾਰਵਾਈ ਕਰ ਸਕਦੀ ਹੈ।

ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਖ਼ਿਲਾਫ਼ ਭਾਜਪਾ ਜ਼ਿਲ੍ਹਾ ਕਮੇਟੀ ਦੇ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਨੂੰ ਰਿਪੋਰਟ ਸੌਂਪੀ ਗਈ ਹੈ। ਜਿਸ ਵਿੱਚ ਮੁੱਖ ਤੌਰ ‘ਤੇ ਉਨ੍ਹਾਂ ਦੇ ਪੁੱਤਰ ‘ਆਪ’ ਦੀ ਟਿਕਟ ‘ਤੇ ਚੋਣ ਲੜਨ ਅਤੇ ਜਿੱਤ ਤੋਂ ਬਾਅਦ ਆਪਣੇ ਪਿਤਾ ਨੂੰ ਲੱਡੂ ਖੁਆਉਣ ਦਾ ਜ਼ਿਕਰ ਹੈ। ਅਜਿਹੇ ‘ਚ ਭਾਜਪਾ ਜਲਦ ਹੀ ਉਨ੍ਹਾਂ ਖਿਲਾਫ ਕਾਰਵਾਈ ਕਰ ਕੇ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਸਕਦੀ ਹੈ।

ਚੁੰਨੀ ਲਾਲ ਪਾਈ ਸੀ ਵੀਡੀਓ

ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦੀ ਗੱਠਜੋੜ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਚੁੰਨੀ ਲਾਲ ਭਗਤ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੁੱਤਰ ਮਹਿੰਦਰ ਭਗਤ ਦੀ ਇੱਕ ਵੀਡੀਓ ਜਾਰੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਰਾਜਨੀਤੀ ਛੱਡ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਪੁੱਤਰ ਇਲਾਕੇ ਦੀ ਸੇਵਾ ਲਈ ਮੈਦਾਨ ਵਿੱਚ ਨਿੱਤਰਿਆ ਹੈ।

ਇਹ ਵੀ ਪੜ੍ਹੋ: ਯੂਨੀਵਰਸਿਟੀ ਸੋਧ ਬਿੱਲ ਨੂੰ ਮਨਜ਼ੂਰੀ ਨਹੀਂ, ਰਾਜਪਾਲ ਹੀ ਰਹਿਣਗੇ ਚਾਂਸਲਰ

ਉਨ੍ਹਾਂ ਦੇ ਪੁੱਤਰ ਨੂੰ ਵੋਟ ਪਾ ਕੇ ਵਿਜੇ ਬਣਾਇਆ ਜਾਵੇਗਾ। ਤਾਂ ਜੋ ਉਹ ਇਲਾਕੇ ਦੀ ਸੇਵਾ ਕਰ ਸਕੇ। ਅਤੇ ਉਨ੍ਹਾਂ ਦੇ ਪੁੱਤਰ ਮਹਿੰਦਰ ਭਗਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਅਜਿਹੇ ‘ਚ ਭਾਜਪਾ ਨੂੰ ਉਸ ਜਗ੍ਹਾ ‘ਤੇ ਕਾਫੀ ਨੁਕਸਾਨ ਹੋਇਆ ਹੈ। ਸਾਰੇ ਪਹਿਲੂਆਂ ਨੂੰ ਵਿਚਾਰਦਿਆਂ ਉਕਤ ਸ਼ਿਕਾਇਤ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਹੀ ਕਾਰਵਾਈ ਕੀਤੀ ਜਾ ਸਕਦੀ ਹੈ।

Exit mobile version