ਸਿੱਖ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ‘ਚ BJP, ਹਰਿਆਣਾ ਤੋਂ ਰਵਨੀਤ ਬਿੱਟੂ ਨੂੰ ਰਾਜ ਸਭਾ ‘ਚ ਭੇਜਣ ਦੀ ਤਿਆਰੀ

Updated On: 

01 Aug 2024 14:46 PM

ਲੋਕ ਸਭਾ ਚੋਣਾਂ ਵਿੱਚ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਸਿੱਖ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਚ BJP, ਹਰਿਆਣਾ ਤੋਂ ਰਵਨੀਤ ਬਿੱਟੂ ਨੂੰ ਰਾਜ ਸਭਾ ਚ ਭੇਜਣ ਦੀ ਤਿਆਰੀ

ਰਵਨੀਤ ਸਿੰਘ ਬਿੱਟੂ,

Follow Us On

Ravneet Bittu: ਪੰਜਾਬ ਵਿੱਚ ਲੁਧਿਆਣਾ ਤੋਂ ਹਾਰ ਦੇ ਬਾਵਜੂਦ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਦੀ ਇੱਕੋ ਇੱਕ ਰਾਜ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਹਰਿਆਣਾ ਤੋਂ ਉਨ੍ਹਾਂ ਦੀ ਐਂਟਰੀ ਗੇਮ ਚੇਂਜਰ ਸਾਬਤ ਹੋ ਸਕਦੀ ਹੈ। ਇਸ ਕਰ ਕੇ ਭਾਜਪਾ ਹਰਿਆਣਾ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਦੀਆਂ 4 ਜ਼ਿਮਨੀ ਚੋਣਾਂ ‘ਤੇ ਵੀ ਨਜ਼ਰ ਰੱਖ ਰਹੀ ਹੈ।

ਹਰਿਆਣਾ ਦੀ ਗੱਲ ਕਰੀਏ ਤਾਂ ਇਸ ਸਾਲ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਸਿੱਖ ਵੋਟਾਂ ਦਾ ਕਾਫੀ ਪ੍ਰਭਾਵ ਹੈ। ਪਹਿਲਾਂ ਵਿਧਾਇਕ ਸੰਦੀਪ ਸਿੰਘ ਹਰਿਆਣਾ ਵਿੱਚ ਸਿੱਖਾਂ ਦੀ ਅਗਵਾਈ ਕਰਦੇ ਸਨ। ਪਰ ਸੱਤਾ ਤਬਦੀਲੀ ਸਮੇਂ ਉਨ੍ਹਾਂ ਨੂੰ ਕੋਈ ਮੰਤਰੀ ਅਹੁਦਾ ਨਹੀਂ ਦਿੱਤਾ ਗਿਆ। ਭਾਜਪਾ ਹਰਿਆਣਾ ਦੀ ਖਾਲੀ ਹੋਈ ਰਾਜ ਸਭਾ ਸੀਟ ‘ਤੇ ਰਵਨੀਤ ਬਿੱਟੂ ਨੂੰ ਮੈਦਾਨ ਵਿਚ ਉਤਾਰ ਕੇ ਸਿੱਖ ਵੋਟਾਂ ਖਿੱਚਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਮਾਲਵੇ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਜ਼ਰੂਰੀ, AAP ਸੰਸਦ ਮੈਂਬਰ ਮੀਤ ਹੇਅਰ ਨੇ ਚੁੱਕੀ ਮੰਗ

ਇਸ ਤੋਂ ਇਲਾਵਾ ਪੰਜਾਬ ਵਿੱਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਉਣ ਤੋਂ ਬਾਅਦ ਭਾਜਪਾ ਉਨ੍ਹਾਂ ਨੂੰ ਰਾਜ ਸਭਾ ‘ਚ ਭੇਜ ਕੇ ਇਨ੍ਹਾਂ ਚਾਰ ਸੀਟਾਂ ‘ਤੇ ਆਪਣੀ ਵੋਟ ਵਧਾਉਣ ਦੀ ਉਮੀਦ ਕਰ ਰਹੀ ਹੈ।

ਜਾਣੋ ਕੌਣ ਹਨ ਰਵਨੀਤ ਬਿੱਟੂ

ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਬਾਵਜੂਦ ਭਾਜਪਾ ਨੇ ਉਨ੍ਹਾਂ ਨੂੰ ਰੇਲ ਅਤੇ ਫੂਡ ਪ੍ਰੋਸੈਸਿੰਗ ਦਾ ਕੇਂਦਰੀ ਰਾਜ ਮੰਤਰੀ ਬਣਾ ਦਿੱਤਾ।

ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤੇ ਹਨ, ਜਿਸ ਦੀ 1995 ਵਿੱਚ ਅੱਤਵਾਦੀਆਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ।