AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ‘ਤੇ ਵਿਵਾਦ, AAP ਦਾ BJP ਖ਼ਿਲਾਫ਼ ਵਿਰੋਧੀ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ 'ਚ ਸ਼ਾਮਲ ਸੱਜਣ ਕੁਮਾਰ ਦਾ ਹਾਲ ਹੀ 'ਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ, ਜਦੋਂ ਦਿੱਲੀ ਤੋਂ ਭਾਜਪਾ ਦੇ ਤਿੰਨ ਮੌਜੂਦਾ ਸੰਸਦ ਮੈਂਬਰ ਰਾਮਵੀਰ ਬਿਦੂੜੀ, ਯੋਗੇਂਦਰ ਚੰਦੋਲੀਆ ਤੇ ਕਮਲਜੀਤ ਸਹਿਰਾਵਤ ਉਸ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਅਤੇ ਜਨਤਕ ਤੌਰ 'ਤੇ ਸ਼ਰਧਾਂਜਲੀ ਵੀ ਦਿੱਤੀ।

1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ 'ਤੇ ਵਿਵਾਦ, AAP ਦਾ BJP ਖ਼ਿਲਾਫ਼ ਵਿਰੋਧੀ ਪ੍ਰਦਰਸ਼ਨ
1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ‘ਤੇ ਵਿਵਾਦ, AAP ਦਾ BJP ਖ਼ਿਲਾਫ਼ ਵਿਰੋਧੀ ਪ੍ਰਦਰਸ਼ਨ
tv9-punjabi
| Published: 01 Sep 2026 10:20 AM IST
Share

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ‘ਤੇ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਦੱਸ ਦੇਈਏ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ‘ਚ ਸ਼ਾਮਲ ਸੱਜਣ ਕੁਮਾਰ ਦਾ ਹਾਲ ਹੀ ‘ਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ, ਜਦੋਂ ਦਿੱਲੀ ਤੋਂ ਭਾਜਪਾ ਦੇ ਤਿੰਨ ਸੰਸਦ ਮੈਂਬਰ ਰਾਮਵੀਰ ਬਿਦੂੜੀ, ਯੋਗੇਂਦਰ ਚੰਦੋਲੀਆ ਤੇ ਕਮਲਜੀਤ ਸਹਿਰਾਵਤ ਉਸ ਦੀ ਸ਼ਰਧਾਂਜਲੀ ਸਭਾ ‘ਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਨੇ ਸਾਧਿਆ ਭਾਜਪਾ ‘ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ 1984 ਦਾ ਸਿੱਖ ਕਤਲੇਆਮ ਪੰਜਾਬੀਆਂ ਤੇ ਸਿੱਖ ਭਾਈਚਾਰੇ ਲਈ ਕਦੇ ਨਾ ਭਰਨ ਵਾਲਾ ਡੂੰਘਾ ਜ਼ਖ਼ਮ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਭਾਜਪਾ ਸੰਸਦ ਮੈਂਬਰਾਂ ਵੱਲੋਂ ਇਸ ਤਰ੍ਹਾਂ ਸਨਮਾਨ ਦੇਣਾ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਆਗੂਆਂ ਨੇ ਕਿਹਾ ਕਿ ਇਸ ਘਟਨਾ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ।

BJP ਦੇ ਕੌਮੀ ਪ੍ਰਧਾਨ ਨੇ ਤਿੰਨ ਸੰਸਦ ਮੈਂਬਰਾਂ ਨੂੰ ਫਟਕਾਰਿਆ

ਮੀਡੀਆ ਰਿਪੋਰਟਾਂ ਮੁਤਾਬਕ, ਇਸ ਮਾਮਲੇ ‘ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਵੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ‘ਚ ਸ਼ਾਮਲ ਹੋਣ ਵਾਲੇ ਤਿੰਨੋਂ ਸੰਸਦ ਮੈਂਬਰਾਂ ਕਮਲਜੀਤ ਸਹਿਰਾਵਤ, ਰਾਮਵੀਰ ਸਿੰਘ ਬਿਦੂੜੀ ਅਤੇ ਯੋਗੇਂਦਰ ਚੰਦੋਲੀਆ ਨੂੰ ਫਟਕਾਰ ਲਗਾਈ ਹੈ।

ਤਿੰਨੋਂ ਸੰਸਦ ਮੈਂਬਰਾਂ ਦੇ ਇਸ ਕਦਮ ‘ਤੇ ਭਾਜਪਾ ਆਗੂ ਤੇ 1984 ਦੰਗਾ ਪੀੜਤਾਂ ਲਈ ਲੰਬੇ ਸਮੇਂ ਤੋਂ ਨਿਆਂ ਦੀ ਲੜਾਈ ਲੜ ਰਹੇ ਵਕੀਲ ਐਚ.ਐਸ. ਫੂਲਕਾ ਨੇ ਵੀ ਨਾਰਾਜ਼ਗੀ ਜ਼ਾਹਰ ਕੀਤੀ। ਫੂਲਕਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਤਿੰਨੋਂ ਸੰਸਦ ਮੈਂਬਰਾਂ ਦੇ ਬਾਈਕਾਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸੰਸਦ ਮੈਂਬਰਾਂ ਨੂੰ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ‘ਚ ਜਾਣ ਦੀ ਬਜਾਏ 1984 ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਨੀ ਚਾਹੀਦੀ ਸੀ।

ਦੀਪੇਂਦਰ ਹੁੱਡਾ ‘ਤੇ ਵੀ ਹੋਇਆ ਸੀ ਵਿਵਾਦ

ਇਸ ਤੋਂ ਪਹਿਲਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਕਥਿਤ ਤੌਰ ‘ਤੇ ‘ਰੋਲ ਮਾਡਲ’ ਕਹੇ ਜਾਣ ਦੇ ਮਾਮਲੇ ‘ਚ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਉੱਠੀ ਸੀ। ਵਿਰੋਧੀ ਪਾਰਟੀਆਂ ਤੋਂ ਇਲਾਵਾ ਕਾਂਗਰਸ ਦੇ ਅੰਦਰੋਂ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...