ਫ਼ਤਹਿਗੜ੍ਹ ਸਾਹਿਬ ਤੋਂ ਅੱਜ ਸ਼ੁਰੂ ਹੋਵੇਗੀ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਦਿੱਲੀ CM ਰੇਖਾ ਗੁਪਤਾ ਦਿਖਾਉਣਗੇ ਹਰੀ ਝੰਡੀ
ਭਾਰਤੀ ਜਨਤਾ ਪਾਰਟੀ ਵੱਲੋਂ ਉਲੀਕੀ ਗਈ ਵਿਸ਼ੇਸ਼ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਅਗਲਾ ਅਹਿਮ ਪੜਾਅ ਅੱਜ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋਣ ਜਾ ਰਿਹਾ ਹੈ। ਇਸ ਯਾਤਰਾ ਨੂੰ ਰਸਮੀ ਤੌਰ 'ਤੇ ਰਵਾਨਾ ਕਰਨ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਨਿਰਧਾਰਤ ਪ੍ਰੋਗਰਾਮ ਮੁਤਾਬਕ ਉਨ੍ਹਾਂ ਦੇ ਸਵੇਰੇ ਕਰੀਬ 10 ਵਜੇ ਫ਼ਤਹਿਗੜ੍ਹ ਸਾਹਿਬ ਪਹੁੰਚਣ ਦੀ ਉਮੀਦ ਹੈ।
ਭਾਰਤੀ ਜਨਤਾ ਪਾਰਟੀ ਵੱਲੋਂ ਉਲੀਕੀ ਗਈ ਵਿਸ਼ੇਸ਼ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਗਲਾ ਅਹਿਮ ਪੜਾਅ ਅੱਜ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋਣ ਜਾ ਰਿਹਾ ਹੈ। ਇਸ ਯਾਤਰਾ ਨੂੰ ਰਸਮੀ ਤੌਰ ‘ਤੇ ਰਵਾਨਾ ਕਰਨ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਨਿਰਧਾਰਤ ਪ੍ਰੋਗਰਾਮ ਮੁਤਾਬਕ ਉਨ੍ਹਾਂ ਦੇ ਸਵੇਰੇ ਕਰੀਬ 10 ਵਜੇ ਫ਼ਤਹਿਗੜ੍ਹ ਸਾਹਿਬ ਪਹੁੰਚਣ ਦੀ ਉਮੀਦ ਹੈ।
ਤੈਅਸ਼ੁਦਾ ਸ਼ਡਿਊਲ ਅਨੁਸਾਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਫ਼ਤਹਿਗੜ੍ਹ ਸਾਹਿਬ ਪਹੁੰਚਣ ਉਪਰੰਤ ਸਭ ਤੋਂ ਪਹਿਲਾਂ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਸਰਬੱਤ ਦੇ ਭਲੇ ਸਮੇਤ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਕਰਨਗੇ। ਧਾਰਮਿਕ ਅਸਥਾਨ ‘ਤੇ ਅਸ਼ੀਰਵਾਦ ਲੈਣ ਮਗਰੋਂ ਉਹ ਸਰਹਿੰਦ ਦੇ ਮੁੱਖ ਬਾਜ਼ਾਰ ਵੱਲ ਰਵਾਨਾ ਹੋਣਗੇ, ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਵਿਸ਼ਾਲ ਜਨਤਕ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ।
ਰੈਲੀ ਉਪਰੰਤ ਅਗਲੇ ਪੜਾਅ ਲਈ ਯਾਤਰਾ ਨੂੰ ਕਰਨਗੇ ਰਵਾਨਾ
ਸਰਹਿੰਦ ਬਾਜ਼ਾਰ ਵਿੱਚ ਇਕੱਤਰ ਵਰਕਰਾਂ ਅਤੇ ਆਮ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਪੜਾਅ ਵੱਲ ਅੱਗੇ ਤੋਰਨਗੇ। ਭਾਜਪਾ ਆਗੂਆਂ ਨੇ ਦੱਸਿਆ ਕਿ ਇਸ ਰਾਜ ਪੱਧਰੀ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਨਾ ਅਤੇ ਸੂਬੇ ਭਰ ਵਿੱਚ ਜਾਗਰੂਕਤਾ ਦੀ ਇੱਕ ਜ਼ੋਰਦਾਰ ਲਹਿਰ ਖੜ੍ਹੀ ਕਰਨਾ ਹੈ।
ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ
ਇਸ ਯਾਤਰਾ ਰਾਹੀਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਖ਼ਾਸ ਤੌਰ ‘ਤੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਜਾਵੇਗਾ। ਯਾਤਰਾ ਦੇ ਫ਼ਤਹਿਗੜ੍ਹ ਸਾਹਿਬ ਪਹੁੰਚਣ ਅਤੇ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸਥਾਨਕ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਜ਼ਮੀਨੀ ਪੱਧਰ ‘ਤੇ ਸਾਰੇ ਪ੍ਰਬੰਧ ਤੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
