AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ

BJP Nasha Mukt Punjab Yatra in Mohali: ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ਸੀਨੀਅਰ ਆਗੂ ਸੂਦ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਇੱਥੋਂ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ।

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ
tv9-punjabi
| Updated On: 22 Sep 2026 19:06 PM IST
Share

ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ਸੀਨੀਅਰ ਆਗੂ ਸੂਦ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਇੱਥੋਂ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ਿਆਂ ਦੀ ਇਸ ਲਾਹਣਤ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਉਣਾ ਹੈ ਤਾਂ ਸਾਰੇ ਵਰਗਾਂ ਅਤੇ ਲੋਕਾਂ ਨੂੰ ਆਪਸੀ ਸਿਆਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਇੱਕ ਮੰਚ ‘ਤੇ ਇਕੱਠੇ ਹੋਣਾ ਪਵੇਗਾ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਮੇਂ-ਸਮੇਂ ‘ਤੇ ਰਹੀਆਂ ਵੱਖ-ਵੱਖ ਸਰਕਾਰਾਂ ਨੇ ਆਮ ਜਨਤਾ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਹਮੇਸ਼ਾ ਆਪਣੇ ਸਿਆਸੀ ਤੇ ਨਿੱਜੀ ਸਵਾਰਥਾਂ ਨੂੰ ਹੀ ਪਹਿਲ ਦਿੱਤੀ ਹੈ।

ਉਨ੍ਹਾਂ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਅਮਲ ਵਿੱਚ ਲਿਆਂਦੀ ਗਈ ਸਖ਼ਤ ਕਾਰਵਾਈ ਦਾ ਉਚੇਚੇ ਤੌਰ ‘ਤੇ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਠੀਕ ਉਸੇ ਤਰਜ਼ ‘ਤੇ ਹੁਣ ਪੰਜਾਬ ਅੰਦਰ ਵੀ ਫੈਲੇ ਨਸ਼ਾ ਤਸਕਰਾਂ ਦੇ ਵਿਸ਼ਾਲ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਬੇਹੱਦ ਠੋਸ ਅਤੇ ਸਖ਼ਤ ਕਦਮ ਚੁੱਕਣ ਦੀ ਵੱਡੀ ਲੋੜ ਹੈ।

ਫੇਜ਼-11 ਤੋਂ ਫ਼ੇਜ਼-1 ਤੱਕ ਕੱਢੀ ਗਈ ਵਿਸ਼ਾਲ ਯਾਤਰਾ

ਮੋਹਾਲੀ ਦੇ ਫੇਜ਼-11 ਵਿਖੇ ਹੋਈ ਵਿਸ਼ਾਲ ਜਨਸਭਾ ਤੋਂ ਬਾਅਦ ਭਾਜਪਾ ਵਰਕਰ ਵੱਡੇ ਰੱਥਨੁਮਾ ਵਾਹਨਾਂ ਦੇ ਕਾਫ਼ਲੇ ਨਾਲ ਫੇਜ਼-1 ਸਥਿਤ ਰਾਮਲੀਲਾ ਮੈਦਾਨ ਵੱਲ ਰਵਾਨਾ ਹੋਏ। ਯਾਤਰਾ ਦੇ ਰਸਤੇ ਦੌਰਾਨ ਥਾਂ-ਥਾਂ ‘ਤੇ ਵਰਕਰਾਂ ਅਤੇ ਆਮ ਸ਼ਹਿਰੀਆਂ ਵੱਲੋਂ ਇਸ ਮੁਹਿੰਮ ਦਾ ਭਰਵਾਂ ਸਵਾਗਤ ਕੀਤਾ ਗਿਆ। ਦੋਵਾਂ ਜਨਸਭਾਵਾਂ ਵਿੱਚ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਭਾਜਪਾ ਆਗੂਆਂ ਨੇ ਇਸ ਉਪਰਾਲੇ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਮ ਲੋਕਾਂ ਨੂੰ ਇੱਕ ਸੂਤਰ ਵਿੱਚ ਪਰੋਣ ਵਾਲੀ ਮੁਹਿੰਮ ਕਰਾਰ ਦਿੱਤਾ।

ਨਸ਼ਿਆਂ ਦੇ ਖ਼ਾਤਮੇ ਲਈ ਭਾਜਪਾ ਸਰਕਾਰ ਦਾ ਆਉਣਾ ਜ਼ਰੂਰੀ: ਵਸ਼ਿਸ਼ਟ

ਇਸ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਆਖਿਆ ਕਿ ਯਾਤਰਾ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਹੁਣ ਸਮੁੱਚਾ ਸਮਾਜ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਇਸ ਗੰਭੀਰ ਮੁੱਦੇ ਨੂੰ ਲੈ ਕੇ ਲਗਾਤਾਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਦੇ ਘਰਾਂ ਤੱਕ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਇੱਕ ਵਿਸ਼ਾਲ ਲੋਕ ਅੰਦੋਲਨ ਦਾ ਰੂਪ ਧਾਰਨ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਹਮੇਸ਼ਾ ਲਈ ਖ਼ਤਮ ਕਰਨ ਵਾਸਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ।

ਇਸ ਪ੍ਰੋਗਰਾਮ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਤਵਿੰਦਰ ਸੱਤੀ ਸਮੇਤ ਕਈ ਹੋਰ ਸੀਨੀਅਰ ਲੀਡਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...