AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੋ ਗਿਆ ਐਲਾਨ! BJP ਇਕੱਲਿਆਂ ਲੜੇਗੀ 2027 ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ

ਇੱਕ ਨਿੱਜੀ ਟੀਵੀ ਚੈਨਲ ਨਾਲ ਇੱਕ ਇੰਟਰਵਿਊ 'ਚ ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ 'ਚ ਆਪਣੇ ਆਪ ਨੂੰ ਇੱਕ ਨਵੇਂ ਰੂਪ ਵਜੋਂ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਬਿਨਾਂ ਕਿਸੇ ਗੱਠਜੋੜ ਦੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਹੋ ਗਿਆ ਐਲਾਨ! BJP ਇਕੱਲਿਆਂ ਲੜੇਗੀ 2027 ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ
tv9-punjabi
| Updated On: 30 Apr 2026 15:44 PM IST
Share

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ 2027 ‘ਚ ਕਿਸੇ ਵੀ ਗੱਠਜੋੜ ਤੋਂ ਇਨਕਾਰ ਕਰ ਦਿੱਤਾ ਹੈ। ਨਿਤਿਨ ਨਬੀਨ ਨੇ ਐਲਾਨ ਕੀਤਾ ਕਿ ਭਾਜਪਾ ਸੁਤੰਤਰ ਤੌਰ ‘ਤੇ ਸਾਰੀਆਂ ਹੀ ਸੀਟਾਂ ‘ਤੇ ਚੋਣਾਂ ਲੜੇਗੀ। ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵੀ ਗੱਠਜੋੜ ਦੀਆਂ ਕਿਆਸਅਰਾਈਆਂ ‘ਤੇ ਵਿਰਾਮ ਲੱਗ ਗਿਆ ਹੈ।

ਇੱਕ ਨਿੱਜੀ ਟੀਵੀ ਚੈਨਲ ਨਾਲ ਇੱਕ ਇੰਟਰਵਿਊ ‘ਚ ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ ‘ਚ ਆਪਣੇ ਆਪ ਨੂੰ ਇੱਕ ਨਵੇਂ ਰੂਪ ਵਜੋਂ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਬਿਨਾਂ ਕਿਸੇ ਗੱਠਜੋੜ ਦੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ‘ਤੇ ਧਿਆਨ ਕੇਂਦਰਿਤ ਕਰਕੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਮਿਜਾਜ਼ ਹਮੇਸ਼ਾ ਭਾਜਪਾ ਦੇ ਹੱਕ ‘ਚ ਰਿਹਾ ਹੈ ਤੇ ਪਾਰਟੀ ਸੂਬੇ ਦੇ ਮਿਜਾਜ਼ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਅਸੀਂ ਕਦੇ ਵੀ ਪੰਜਾਬ ਦੀਆਂ ਕਦਰਾਂ-ਕੀਮਤਾਂ ਨਾਲ ਸਮਝੌਤਾ ਨਹੀਂ ਕੀਤਾ। ਭਾਵੇਂ ਸਾਨੂੰ ਪਹਿਲਾਂ ਘੱਟ ਸੀਟਾਂ ਮਿਲੀਆਂ ਸਨ, ਪਰ ਪੰਜਾਬ ਹਮੇਸ਼ਾ ਹੀ ਭਾਜਪਾ ਨਾਲ ਬਣਿਆ ਰਿਹਾ ਹੈ।

ਪਾਰਟੀ ਪ੍ਰਧਾਨ ਦੇ ਬਿਆਨ ਤੇ ਭਖੀ ਸਿਆਸਤ

ਭਾਜਪਾ ਪ੍ਰਧਾਨ ਦੇ ਬਿਆਨ ਦੇ ਜਵਾਬ ਵਿੱਚ, ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਕਰਨ ਜਾਂ ਨਾ ਕਰਨ ਦਾ ਅਕਾਲੀ ਦਲ ‘ਤੇ ਕੋਈ ਅਸਰ ਨਹੀਂ ਪਵੇਗਾ।

ਉੱਥੇ ਹੀ ਚੀਮਾ ਦੇ ਬਿਆਨ ਨੂੰ ਲੈ ਕੇ ਬਿੱਟੂ ਨੇ ਕਿਹਾ, “ਜੇ ਅਸੀਂ ਸੁਧਾਰ ਨਹੀਂ ਲਿਆ ਸਕਦੇ ਤਾਂ ਸਰਕਾਰ ਬਣਾ ਕੇ ਸਾਡਾ ਕੀ ਭਲਾ ਹੋਵੇਗਾ? ਅਕਾਲੀਆਂ ਨਾਲ ਰਹਿ ਕੇ ਜੇਕਰ ਨਸ਼ਾ ਵੇਚਣਾ ਹੈ ਜਾਂ ਬੇਅਦਬੀ ਕਰਨਵਾਉਣੀ ਹੈ ਤਾਂ ਕੀ ਫਾਇਦਾ?” ਬਿੱਟੂ ਨੇ ਕਿਹਾ ਕਿ ਇਹ ਗੱਠਜੋੜ ਪਹਿਲਾਂ ਹਿੰਦੂ-ਸਿੱਖ ਏਕਤਾ ਲਈ ਬਣਾਇਆ ਗਿਆ ਸੀ।

ਬਿੱਟੂ ਨੇ ਕਿਹਾ, “ਅਸੀਂ ਪਿੰਡ ਪੱਧਰ ‘ਤੇ ਕੰਮ ਕਰ ਰਹੇ”

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਰੈਲੀ ਵਿੱਚ ਕਿਹਾ ਸੀ ਕਿ ਉਹ ਇਕੱਲੇ ਚੋਣਾਂ ਲੜਨਗੇ। ਹੁਣ, ਪਾਰਟੀ ਪ੍ਰਧਾਨ ਨਿਤਿਨ ਨਵੀਨ ਨੇ ਵੀ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਕੋਲ ਪੂਰਾ ਡਾਟਾ ਹੈ। ਉਸ ਡਾਟਾ ਦੇ ਆਧਾਰ ‘ਤੇ, ਉਹ ਸਪੱਸ਼ਟ ਤੌਰ ‘ਤੇ ਵੱਖਰੀ ਚੋਣ ਦੀ ਵਕਾਲਤ ਕਰ ਰਹੇ ਹਨ।

ਬਿੱਟੂ ਨੇ ਕਿਹਾ, “ਭਾਜਪਾ ਨੇ 2022 ਦੀਆਂ ਚੋਣਾਂ ਵੱਖਰੇ ਤੌਰ ‘ਤੇ ਲੜੀਆਂ।” ਉਸ ਤੋਂ ਬਾਅਦ, ਅਸੀਂ 2024 ਦੀਆਂ ਚੋਣਾਂ ਬਹੁਤ ਵਧੀਆ ਢੰਗ ਨਾਲ ਲੜੀਆਂ। ਅਸੀਂ ਜ਼ਿਆਦਾਤਰ ਸੀਟਾਂ ਘੱਟ ਫਰਕ ਨਾਲ ਹਾਰੇ ਸੀ। 2019 ਵਿੱਚ, ਸਾਨੂੰ ਪਿੰਡਾਂ ਵਿੱਚ ਬੂਥ ਬਣਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਅਸੀਂ ਪਿੰਡਾਂ ਵਿੱਚ ਲਗਾਤਾਰ ਕੰਮ ਕਰ ਰਹੇ ਹਾਂ। ਅਸੀਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਲੜੀਆਂ। ਉਸ ਤੋਂ ਬਾਅਦ, ਅਸੀਂ ਪਿੰਡਾਂ ਵਿੱਚ ਕੈਂਪ ਲਗਾਏ। ਹੁਣ, ਕਿਸਾਨ ਵੀ ਭਾਜਪਾ ਦੇ ਨਾਲ ਆ ਰਹੇ ਹਨ।

ਅਮਿਤ ਸ਼ਾਹ ਨੇ ਵੀ ਇਕੱਲੇ ਚੋਣ ਲੜਨ ਦਾ ਦਿੱਤਾ ਸੰਕੇਤ

ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੋਗਾ ‘ਚ ਇੱਕ ਰੈਲੀ ਦੌਰਾਨ ਭਾਜਪਾ ਦੇ ਇਕੱਲੇ ਚੋਣ ਲੜਨ ਦਾ ਸੰਕੇਤ ਦਿੱਤਾ ਸੀ। ਉਸ ਬਿਆਨ ਤੋਂ ਬਾਅਦ, ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣਾ ਅਧਾਰ ਮਜ਼ਬੂਤ ​​ਕਰਨਾ ਸ਼ੁਰੂ ਕਰ ਦਿੱਤਾ ਹੈ।

ਰਾਸ਼ਟਰੀ ਪ੍ਰਧਾਨ ਵੱਲੋਂ ਹੁਣ ਇਸ ਗੱਲ ਨੂੰ ਦੁਹਰਾਉਣ ਤੋਂ ਬਾਅਦ, ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਆਪਣੀ ਸੁਤੰਤਰ ਤੌਰ ‘ਤੇ ਰਾਜਨੀਤਿਕ ਪਕੜ ਨੂੰ ਮਜ਼ਬੂਤ ਕਰਨ ਦਾ ਟੀਚਾ ਰੱਖ ਰਹੀ ਹੈ।

Follow Us
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...