ਕੌਮੀ BJP ਪ੍ਰਧਾਨ ਦਾ ਪੰਜਾਬ ਦੌਰਾ ਫਾਇਨਲ, 20 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਲੁਧਿਆਣਾ ‘ਚ ਹੋਣਗੀਆਂ ਵੱਡੀਆਂ ਬੈਠਕਾਂ
ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਆਪਣੇ ਤਿੰਨ ਦਿਨਾਂ ਵਿਸ਼ੇਸ਼ ਦੌਰੇ ਤਹਿਤ 20 ਜੂਨ ਨੂੰ ਪੰਜਾਬ ਪਹੁੰਚ ਰਹੇ ਹਨ। ਨਿਰਧਾਰਿਤ ਪ੍ਰੋਗਰਾਮ ਅਨੁਸਾਰ, ਨਿਤਿਨ ਨਬੀਨ 20 ਜੂਨ ਨੂੰ ਸਭ ਤੋਂ ਪਹਿਲਾਂ ਅੰਮ੍ਰਿਤਸਰ ਆਉਣਗੇ, ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲੈਣਗੇ ਅਤੇ ਇਸ ਤੋਂ ਬਾਅਦ ਹੋਰਨਾਂ ਸਥਾਨਕ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।
ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਆਪਣੇ ਤਿੰਨ ਦਿਨਾਂ ਵਿਸ਼ੇਸ਼ ਦੌਰੇ ਤਹਿਤ 20 ਜੂਨ ਨੂੰ ਪੰਜਾਬ ਪਹੁੰਚ ਰਹੇ ਹਨ। ਨਿਰਧਾਰਿਤ ਪ੍ਰੋਗਰਾਮ ਅਨੁਸਾਰ, ਨਿਤਿਨ ਨਬੀਨ 20 ਜੂਨ ਨੂੰ ਸਭ ਤੋਂ ਪਹਿਲਾਂ ਅੰਮ੍ਰਿਤਸਰ ਆਉਣਗੇ, ਜਿੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲੈਣਗੇ ਅਤੇ ਇਸ ਤੋਂ ਬਾਅਦ ਹੋਰਨਾਂ ਸਥਾਨਕ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।
ਇਸ ਤੋਂ ਅਗਲੇ ਦਿਨ, 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਖ਼ਾਸ ਮੌਕੇ ‘ਤੇ ਉਹ ਅਟਾਰੀ ਬਾਰਡਰ ਵਿਖੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨਾਲ ਮਿਲ ਕੇ ਯੋਗ ਅਭਿਆਸ ਕਰਨਗੇ। ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਬਾਅਦ ਉਹ ਜਲੰਧਰ ਹੁੰਦੇ ਹੋਏ ਉਦਯੋਗਿਕ ਨਗਰੀ ਲੁਧਿਆਣਾ ਲਈ ਰਵਾਨਾ ਹੋਣਗੇ। ਨਿਤਿਨ ਨਬੀਨ 21 ਅਤੇ 22 ਜੂਨ ਨੂੰ ਲੁਧਿਆਣਾ ਵਿਖੇ ਠਹਿਰਨਗੇ ਅਤੇ ਇੱਥੇ ਹੀ ਪੰਜਾਬ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀਆਂ ਅਹਿਮ ਜਥੇਬੰਦਕ ਬੈਠਕਾਂ ਦੀ ਪ੍ਰਧਾਨਗੀ ਕਰਨਗੇ।
ਪੰਜਾਬ ਭਾਜਪਾ ਵੱਲੋਂ ਤਿਆਰੀਆਂ ਤੇਜ਼, ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
ਰਾਸ਼ਟਰੀ ਪ੍ਰਧਾਨ ਦੇ ਇਸ ਅਹਿਮ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਤਿਆਰੀਆਂ ਨੂੰ ਵੱਡੇ ਪੱਧਰ ‘ਤੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਵੀਰਵਾਰ ਨੂੰ ਲੁਧਿਆਣਾ ਭਾਜਪਾ ਦੇ ਸੀਨੀਅਰ ਆਗੂਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਨਿਤਿਨ ਨਬੀਨ ਦੇ ਸਵਾਗਤ ਅਤੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਅਹਿਮ ਬੈਠਕ ਦੀ ਪ੍ਰਧਾਨਗੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੱਲੋਂ ਕੀਤੀ ਗਈ। ਬੈਠਕ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਸੂਬਾ ਸੰਗਠਨ ਮੰਤਰੀ ਸ਼੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਅਤੇ ਸੂਬਾ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਨੇ ਸ਼ਿਰਕਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੰਜਾਬ ਦੀ ਧਰਤੀ ‘ਤੇ ਹੋਵੇਗਾ ਸ਼ਾਨਦਾਰ ਸਵਾਗਤ
ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੁਲੂ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਦੇ ਪਹਿਲੇ ਪੰਜਾਬ ਦੌਰੇ ਨੂੰ ਲੈ ਕੇ ਸਮੁੱਚੀ ਲੀਡਰਸ਼ਿਪ ਅਤੇ ਆਮ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ ਰਾਸ਼ਟਰੀ ਪ੍ਰਧਾਨ ਦਾ ਇਤਿਹਾਸਕ ਅਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤੀ ਪ੍ਰੋਗਰਾਮ ਲਈ ਸਾਰੇ ਸਬੰਧਤ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਦਾ ਲੁਧਿਆਣਾ ਆਗਮਨ ਸਥਾਨਕ ਵਰਕਰਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਇਸ ਲਈ ਇਸ ਫੇਰੀ ਨੂੰ ਬੇਹੱਦ ਯਾਦਗਾਰੀ ਬਣਾਇਆ ਜਾਵੇਗਾ। ਸੰਗਠਨ ਮੰਤਰੀ ਸ਼੍ਰੀਨਿਵਾਸੁਲੂ ਨੇ ਸਮੂਹ ਵਰਕਰਾਂ ਨੂੰ ਪੂਰੀ ਤਨਦੇਹੀ, ਸਖ਼ਤ ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ
ਵਰਕਰਾਂ ਵਿੱਚ ਭਰੇਗਾ ਨਵਾਂ ਜੋਸ਼
ਭਾਜਪਾ ਦੇ ਸੀਨੀਅਰ ਆਗੂਆਂ ਨੇ ਪੂਰੀ ਉਮੀਦ ਜਤਾਈ ਹੈ ਕਿ ਰਾਸ਼ਟਰੀ ਪ੍ਰਧਾਨ ਦਾ ਇਹ ਤਿੰਨ ਦਿਨਾਂ ਦੌਰਾ ਜ਼ਮੀਨੀ ਪੱਧਰ ‘ਤੇ ਪਾਰਟੀ ਵਰਕਰਾਂ ਅੰਦਰ ਇੱਕ ਨਵੀਂ ਊਰਜਾ ਅਤੇ ਜੋਸ਼ ਦਾ ਸੰਚਾਰ ਕਰੇਗਾ, ਜਿਸ ਨਾਲ ਬੂਥ ਪੱਧਰ ਤੱਕ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋ ਕੇ ਉੱਭਰੇਗਾ। ਬੈਠਕ ਦੌਰਾਨ ਵੱਖ-ਵੱਖ ਮੋਰਚਿਆਂ, ਸੈੱਲਾਂ ਅਤੇ ਮੰਡਲਾਂ ਦੇ ਅਹੁਦੇਦਾਰਾਂ ਨੇ ਵੀ ਪ੍ਰੋਗਰਾਮ ਨੂੰ ਸੁਚਾਰੂ ਤੇ ਸਫਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ।
ਤਿੰਨ ਦਿਨਾਂ ਦੌਰੇ ਦਾ ਪੂਰਾ ਸ਼ੈਡਿਊਲ
20 ਜੂਨ : ਉਹ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚਣਗੇ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜਲ੍ਹਿਆਂਵਾਲਾ ਬਾਗ਼ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਹੀ ਸੰਗਠਨਾਤਮਕ ਮੀਟਿੰਗਾਂ ਕਰਨਗੇ।
21 ਜੂਨ: ਸਵੇਰ ਦੇ ਸਮੇਂ ਉਹ ਅਟਾਰੀ ਬਾਰਡਰ ‘ਤੇ ਬੀਐਸਐਫ ਜਵਾਨਾਂ ਨਾਲ ਯੋਗ ਦਿਵਸ ਮਨਾਉਣਗੇ ਅਤੇ ਉੱਥੋਂ ਹੁੰਦੇ ਹੋਏ ਜਲੰਧਰ ਪਹੁੰਚਣਗੇ, ਜਿੱਥੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਦੁਪਹਿਰ ਤੋਂ ਬਾਅਦ ਉਹ ਲੁਧਿਆਣਾ ਪਹੁੰਚਣਗੇ। ਲੁਧਿਆਣਾ ਦੀ ਧਰਤੀ ‘ਤੇ ਸ਼ਾਨਦਾਰ ਸਵਾਗਤ ਤੋਂ ਤੁਰੰਤ ਬਾਅਦ ਉਹ ਪਾਰਟੀ ਦੇ ਕਈ ਅਹਿਮ ਜਥੇਬੰਦਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
22 ਜੂਨ : ਆਪਣੇ ਦੌਰੇ ਦੇ ਆਖ਼ਰੀ ਦਿਨ ਉਹ ਭਾਜਪਾ ਦੇ ਵੱਖ-ਵੱਖ ਮੋਰਚਿਆਂ, ਪ੍ਰਕੋਸ਼ਠਾਂ, ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਇੱਕ ਬੇਹੱਦ ਅਹਿਮ ਸਮੀਖਿਆ ਬੈਠਕ ਕਰਕੇ ਚੋਣ ਰਣਨੀਤੀ ਘੜਨਗੇ।


