ਨਵੇਂ ਸਾਲ ਲਈ ਨਵੀਂ ਰਣਨੀਤੀ ਉਲੀਕੇਗੀ ਭਾਜਪਾ, ਕਿਸਾਨੀ ਅੰਦੋਲਨ ਤੇ ਵੀ ਅੱਜ ਹੋਵੇਗਾ ਮੰਥਨ
ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ 'ਤੇ ਹੈ। ਅਜਿਹੇ 'ਚ ਭਾਜਪਾ 'ਤੇ ਵੀ ਸਵਾਲ ਉੱਠ ਰਹੇ ਹਨ। ਪਿੱਛੇ ਜਿਹੇ ਪੰਜਾਬ ਬੰਦ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ਆਗੂਆਂ ਨੂੰ ਘੇਰਨ ਦੀ ਗੱਲ ਕਹੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਗੱਲ ਕਰੇ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਅੱਜ (ਵੀਰਵਾਰ) ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।
ਹਾਲਾਂਕਿ ਭਾਜਪਾ ਨੇ ਫੈਸਲਾ ਕੀਤਾ ਹੈ ਕਿ ਉਹ ਮੇਅਰ ਦੇ ਅਹੁਦੇ ਲਈ ਕਿਸੇ ਦਾ ਸਮਰਥਨ ਨਹੀਂ ਕਰੇਗੀ। ਵਿਰੋਧੀ ਧਿਰ ਵਿੱਚ ਵੀ ਬੈਠਣਗੇ। ਪੰਜਾਬ ਵਿੱਚ 21 ਦਸੰਬਰ ਨੂੰ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਇਸ ਚੋਣ ‘ਚ ਭਾਜਪਾ ਨੂੰ ਕਈ ਥਾਵਾਂ ‘ਤੇ ਚੰਗੀ ਸਫਲਤਾ ਮਿਲੀ ਹੈ। ਭਾਜਪਾ ਨੇ ਲੁਧਿਆਣਾ ‘ਚ 19, ਅੰਮ੍ਰਿਤਸਰ ‘ਚ 9, ਜਲੰਧਰ ‘ਚ 19, ਫਗਵਾੜਾ ‘ਚ 5, ਪਟਿਆਲਾ ‘ਚ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਇਸ ਤੋਂ ਪਹਿਲਾਂ ਚਰਚਾ ਸੀ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਲੁਧਿਆਣਾ ਵਿੱਚ ਮੇਅਰ ਬਣਾ ਸਕਦੇ ਹਨ। ਹਾਲਾਂਕਿ ਇਸ ਤੋਂ ਬਾਅਦ ਭਾਜਪਾ ਨੇ ਤੁਰੰਤ ਕਿਹਾ ਕਿ ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ। ਅਜਿਹੇ ‘ਚ ਕਾਂਗਰਸ ਨਾਲ ਸਮਝੌਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਕਿਸਾਨ ਅੰਦੋਲਨ ਬਾਰੇ ਵੀ ਚਰਚਾ ਸੰਭਵ
ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਹੈ। ਅਜਿਹੇ ‘ਚ ਭਾਜਪਾ ‘ਤੇ ਵੀ ਸਵਾਲ ਉੱਠ ਰਹੇ ਹਨ। ਪਿੱਛੇ ਜਿਹੇ ਪੰਜਾਬ ਬੰਦ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ਆਗੂਆਂ ਨੂੰ ਘੇਰਨ ਦੀ ਗੱਲ ਕਹੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਗੱਲ ਕਰੇ।
ਜਾਖੜ ਦੇ ਆਉਣ ਤੇ ਸਸਪੈਂਸ ਬਰਕਰਾਰ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਜਾਖੜ ਕਾਫ਼ੀ ਲੰਮੇ ਸਮੇਂ ਤੋਂ ਭਾਜਪਾ ਤੋਂ ਦੂਰੀ ਬਣਾਕੇ ਚੱਲ ਰਹੇ ਹਨ। ਹਾਲਾਂਕਿ ਪਿਛਲੇ ਦਿਨੀ ਕਿਸਾਨਾਂ ਦੇ ਮੁੱਦੇ ਨੂੰ ਲੈਕੇ ਉਹ ਸਾਹਮਣੇ ਆਏ ਅਤੇ ਉਹਨਾਂ ਨੇ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਿਆ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਵਿੱਚ ਹੋਈ ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ ਉਹਨਾਂ ਦੇ ਅਸਤੀਫਾ ਦੇ ਦੇਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਤੋਂ ਹੀ ਜਾਖੜ ਨੇ ਭਾਜਪਾ ਤੋਂ ਦੂਰੀ ਬਣਾ ਲਈ ਸੀ। ਜਾਖੜ ਭਾਜਪਾ ਦੀ ਕਿਸੇ ਵੀ ਬੈਠਕ ਵਿੱਚ ਸ਼ਾਮਿਲ ਨਹੀਂ ਸੀ ਹੋ ਰਹੇ। ਹਾਲਾਂਕਿ ਭਾਜਪਾ ਆਗੂ ਨੇ ਉਹਨਾਂ ਦੇ ਅਸਤੀਫਾ ਦੇਣ ਦੀ ਖ਼ਬਰ ਨੂੰ ਅਫਵਾਹ ਕਰਾਰ ਦਿੱਤਾ ਸੀ।