ਪੰਜਾਬ ਪਹੁੰਚਿਆ ਭਾਜਪਾ ਦੀ ਰਾਜਸਥਾਨ ਰੈਲੀ ਦਾ ਸੇਕ, SGPC ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਰੋਸ

Updated On: 

02 Nov 2023 19:28 PM

BJP Rajasthan Rally Controversy: SGPC ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੰਚ 'ਤੇ ਮੌਜੂਦ ਸਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੌਕੇ 'ਤੇ ਹੀ ਅਜਿਹੇ ਨਫਰਤ ਭਰੇ ਬਿਆਨਾਂ ਦਾ ਵਿਰੋਧ ਕਰਦੇ। ਪਰ ਦੁੱਖ ਦੀ ਗੱਲ ਹੈ ਕਿ ਇੱਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਯੋਗੀ ਆਦਿਤਿਆਨਾਥ ਵੀ ਇਸ ਵਰਤਾਰੇ ਦਾ ਹਿੱਸਾ ਬਣ ਗਏ ਹਨ।

ਪੰਜਾਬ ਪਹੁੰਚਿਆ ਭਾਜਪਾ ਦੀ ਰਾਜਸਥਾਨ ਰੈਲੀ ਦਾ ਸੇਕ, SGPC ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਰੋਸ
Follow Us On

ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਦੌਰਾਨ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ਉਖਾੜਨ ਵਾਲੇ ਬਿਆਨ ਤੇ ਪੰਜਾਬ ਵਿੱਚ ਵਿਰੋਧ ਵੱਧਦਾ ਨਜ਼ਰ ਆ ਰਿਹਾ ਹੈ। ਐਸਜੀਪੀਸੀ ਤੋਂ ਬਾਅਦ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣਾ ਰੋਸ ਦਰਜ ਕਰਵਾਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਜਸਥਾਨ ਵਿੱਚ ਭਾਜਪਾ ਦੀ ਰੈਲੀ ਦੌਰਾਨ ਗੁਰਦੁਆਰਿਆਂ ਨੂੰ ਉਖਾੜ ਦੇਣ ਵਾਲਾ ਬਿਆਨ ਬੇਹੱਦ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਰੈਲੀ ਵਿੱਚ ਜਦੋਂ ਇਹ ਬਿਆਨ ਦਿੱਤਾ ਗਿਆ ਤਾਂ ਉਸ ਵੇਲ੍ਹੇ ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ ਵੀ ਮੰਚਤੇ ਬੈਠੇ ਸਨ। ਉਨ੍ਹਾਂ ਦੀ ਜਿੰਮੇਦਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਅਤੇ ਉਸੇ ਮੰਚ ਤੋਂ ਹੀ ਵਿਰੋਧ ਕਰਦੇ। ਪਰ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਵੀ ਉਹ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਵੀ ਆਪਣੀ ਸਿੱਖ ਵਿਰੋਧੀ ਵਿਚਾਰਧਾਰਾ ਦੇ ਤਹਿਤ ਗੁਰਧਾਮਾਂ ਤੇ ਹਮਲੇ ਕੀਤੇ ਅਤੇ ਹੁਣ ਭਾਜਪਾ ਵੀ ਉਸੇ ਰਾਹ ਤੇ ਤੁਰਦੀ ਨਜ਼ਰ ਆ ਰਹੀ ਹੈ।

‘ਕੇਂਦਰ ਨੂੰ ਵਿਰੋਧ ਦਰਜ ਕਰਵਾਏ ਕਮੇਟੀ’

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਰਾਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕੇਂਦਰ ਨੂੰ ਪੱਤਰ ਲਿੱਖ ਕੇ ਇਸ ਮਾਮਲੇ ਦਾ ਵਿਰੋਧ ਦਰਜ ਕਰਵਾਏ। ਇਸ ਮਾਮਲੇ ਤੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਨੂੰ ਵੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਰਦੁਆਰਾ ਸਾਹਿਬ ਨਾ ਹੁੰਦੇ ਤਾਂ ਉੱਤਰੀ ਭਾਰਤ ਮੁਸਲਮਾਨ ਹੋਣਾ ਸੀ। ਉਹਨਾਂ ਕਿਹਾ ਕਿ ਆਪਸੀ ਫੁੱਟ ਦਾ ਕਾਰਨ ਹੀ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਪਾ ਰਿਹਾ।ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕੋਝੇ ਯਤਨਾਂ ਨਾਲ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਬਿਆਨ ਤੇ ਆਪਣਾ ਰੋਸ ਦਰਜ ਕਰਵਾ ਚੁੱਕੀ ਹੈ। ਐਸਜੀਪੀਸੀ ਵੱਲੋਂ ਰੈਲੀ ਵਿੱਚ ਦਿੱਤੇ ਜਾ ਰਹੇ ਬਿਆਨ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਸਟੇਜ ਤੇ ਬੈਠੇ ਨਜ਼ਰ ਆ ਰਹੇ ਹਨ।

ਸ਼੍ਰੋਮਣੀ ਕਮੇਟੀ ਨੇ ਇਸ ਪੂਰੇ ਮਾਮਲੇ ਵਿੱਚ ਬਿਆਨ ਦੇਣ ਵਾਲੇ ਭਾਜਪਾ ਆਗੂਆਂ, ਰੈਲੀ ਕਰਨ ਵਾਲੇ ਭਾਜਪਾ ਆਗੂਆਂ ਅਤੇ ਯੋਗੀ ਆਦਿੱਤਿਆਨਾਥ ਤੋਂ ਸਿੱਖਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।

Exit mobile version