ਭਾਜਪਾ ਆਗੂ ਨੇ ਸਿੱਧੂ ‘ਤੇ ਕੀਤਾ ਸਵਾਲ ਹੱਸੇ ‘ਚ ਟਾਲਿਆ: ਕਿਹਾ- ਬਿਆਨ ‘ਤੇ ਬਿਆਨ ਦੇਣਾ ਸਹੀ ਨਹੀਂ, ਅਕਾਲੀ ਦਲ ਨਾਲ ਗੱਠਜੋੜ ਤੋਂ ਸਾਨੂੰ ਪ੍ਰੇਸ਼ਾਨੀ ਨਹੀਂ
ਅਕਾਲੀ ਦਲ ਨਾਲ ਗੱਠਜੋੜ ਬਾਰੇ ਕਿਆਸਅਰਾਈਆਂ ਬਾਰੇ, ਉਨ੍ਹਾਂ ਨੇ ਕਿਹਾ, "ਅਸੀਂ 2027 ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਾਂ। ਸਾਨੂੰ ਪੰਜਾਬ ਵਿੱਚ ਗੱਠਜੋੜ ਨਾਲ ਕੋਈ ਸਮੱਸਿਆ ਨਹੀਂ ਹੈ। ਗੱਠਜੋੜ ਬਾਰੇ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ। ਕੇਂਦਰ ਸਰਕਾਰ ਜੋ ਵੀ ਫੈਸਲਾ ਕਰੇਗੀ, ਅਸੀਂ ਉਸ ਨੂੰ ਸਵੀਕਾਰ ਕਰਾਂਗੇ। ਸਾਨੂੰ ਅਜੇ ਤੱਕ ਅਜਿਹਾ ਕੋਈ ਸੁਨੇਹਾ ਨਹੀਂ ਮਿਲਿਆ ਹੈ।"
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਪੰਜਾਬ ਦੀ ਰਾਜਨੀਤੀ ‘ਤੇ ਗੱਲ ਕੀਤੀ। ਰਾਠੌਰ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ ‘ਤੇ ਟਿੱਪਣੀ ਕਰਨ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੀਮਤੀ ਸਿੱਧੂ ਦੀਆਂ ਟਿੱਪਣੀਆਂ ‘ਤੇ ਬਿਆਨ ਨਹੀਂ ਦੇਣਾ ਚਾਹੁੰਦੇ।
ਇਸ ਤੋਂ ਇਲਾਵਾ, ਅਕਾਲੀ ਦਲ ਨਾਲ ਗੱਠਜੋੜ ਬਾਰੇ ਕਿਆਸਅਰਾਈਆਂ ਬਾਰੇ, ਉਨ੍ਹਾਂ ਨੇ ਕਿਹਾ, “ਅਸੀਂ 2027 ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਾਂ। ਸਾਨੂੰ ਪੰਜਾਬ ਵਿੱਚ ਗੱਠਜੋੜ ਨਾਲ ਕੋਈ ਸਮੱਸਿਆ ਨਹੀਂ ਹੈ। ਗੱਠਜੋੜ ਬਾਰੇ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ। ਕੇਂਦਰ ਸਰਕਾਰ ਜੋ ਵੀ ਫੈਸਲਾ ਕਰੇਗੀ, ਅਸੀਂ ਉਸ ਨੂੰ ਸਵੀਕਾਰ ਕਰਾਂਗੇ। ਸਾਨੂੰ ਅਜੇ ਤੱਕ ਅਜਿਹਾ ਕੋਈ ਸੁਨੇਹਾ ਨਹੀਂ ਮਿਲਿਆ ਹੈ।”
Live Press Conference Jalandhar https://t.co/GS3tEDeCsk
— BJP PUNJAB (@BJP4Punjab) December 10, 2025
ਜਾਣੋ ਕੀ ਹੈ ਪੂਰਾ ਮਾਮਲਾ?
ਕਾਂਗਰਸ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਮੁੱਡਲੀ ਮੈਂਬਰਸ਼ਿੱਪ ਤੋਂ ਸਸਪੈਂਡ ਕਰ ਦਿੱਤਾ ਹੈ। ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਗੰਭੀਰ ਇਲਜ਼ਾਮ ਲਗਾਏ ਸਨ। ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਤੇ ਟਿਕਟਾਂ ਵੇਚਣ ਦਾ ਵੀ ਇਲਜ਼ਾਮ ਲਗਾਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਨਿੱਜੀ ਇੱਛਾਵਾਂ ਅਤੇ ਬੰਦ ਦਰਵਾਜ਼ੇ ਦੀ ਰਾਜਨੀਤੀ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ।
ਇਹ ਵੀ ਪੜ੍ਹੋ
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ, ਐਕਸ ਤੇ ਨਵਜੋਤ ਕੌਰ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਪੋਸਟ ਕੀਤੀ। ਉਨ੍ਹਾਂ ਨੇ ਇਹ ਪੱਤਰ ਵੀ ਸਾਂਝਾ ਕੀਤਾ। ਜਿਸ ਵਿੱਚ ਕਿਹਾ ਗਿਆ ਹੈ ਕਿ ਨਵਜੋਤ ਕੌਰ ਦੀ ਮੁੱਢਲੀ ਮੈਂਬਰਸ਼ਿਪ ਅਸਥਾਈ ਤੌਰ ਤੇ ਮੁਅੱਤਲ ਕੀਤੀ ਗਈ ਹੈ।
— Amarinder Singh Raja Warring (@RajaBrar_INC) December 8, 2025


