AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸਾਨ ਅੰਦੋਲਨ: ਰਵਨੀਤ ਬਿੱਟੂ ਪਿਅੰਕਾ ਗਾਂਧੀ ਖਿਲਾਫ਼ ਦੇਣਗੇ ਸ਼ਿਕਾਇਤ! ਬੋਲੇ- ਇਰਾਦਿਆਂ ਦੀ ਕਰਵਾਉਣਗੇ ਜਾਂਚ

ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਂ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਮਿਲਣ ਲਈ ਪ੍ਰੇਰਿਤ ਕੀਤਾ। ਉਸ ਸਮੇਂ ਉਨ੍ਹਾਂ ਕੋਲ ਪ੍ਰਿਅੰਕਾ ਗਾਂਧੀ ਦੇ ਇਰਾਦਿਆਂ 'ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਸੀ, ਜਦਕਿ ਉਹ ਚੰਗੀ ਤਰ੍ਹਾਂ ਜਾਣਦੀ ਸੀ ਕਿ ਕਿਸਾਨ ਉਨ੍ਹਾਂ ਦੇ ਪ੍ਰਤੀ ਕਿੰਨੇ ਹਮਲਾਵਰ ਹਨ।

ਕਿਸਾਨ ਅੰਦੋਲਨ: ਰਵਨੀਤ ਬਿੱਟੂ ਪਿਅੰਕਾ ਗਾਂਧੀ ਖਿਲਾਫ਼ ਦੇਣਗੇ ਸ਼ਿਕਾਇਤ! ਬੋਲੇ- ਇਰਾਦਿਆਂ ਦੀ ਕਰਵਾਉਣਗੇ ਜਾਂਚ
ਕਿਸਾਨ ਅੰਦੋਲਨ: ਰਵਨੀਤ ਬਿੱਟੂ ਪਿਅੰਕਾ ਗਾਂਧੀ ਖਿਲਾਫ਼ ਦੇਣਗੇ ਸ਼ਿਕਾਇਤ?
tv9-punjabi
| Updated On: 18 Feb 2026 09:55 AM IST
Share

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਕਾਂਗਰਸ ਦੀ ਸਾਂਸਦ ਪ੍ਰਿਅੰਕਾ ਗਾਂਧੀ ਵਾਡਰਾ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਨੇ ਪੰਜ ਸਾਲ ਪਹਿਲੇ ਕਿਸਾਨ ਅੰਦੋਲਨ ਦੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਨਾਲ ਮਿਲਣ ਲਈ ਪ੍ਰੇਰਿਤ ਕੀਤਾ ਸੀ, ਜਿੱਥੇ ਉਨ੍ਹਾਂ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਜਾਂਚ ਕਰਵਾਉਣਾ ਚਾਹੁੰਦੇ ਹਨ ਕਿ ਪ੍ਰਿਅੰਕਾ ਗਾਂਧੀ ਦਾ ਇਸ ਪਿੱਛੇ ਕੀ ਇਰਾਦਾ ਸੀ? ਜਦਕਿ ਉਹ ਜਾਣਦੀ ਸੀ ਕਿ ਕਿਸਾਨ ਉਨ੍ਹਾਂ ਦੇ ਪ੍ਰਤੀ ਕਿੰਨੇ ਹਮਲਾਵਰ ਸਨ।

ਬਿੱਟੂ ਦੇ ਬਿਆਨ’ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਗੁਰਦਾਸਪੁਰ ਦਾ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਹੋਰ ਆਗੂਆਂ ਦਾ ਕਹਿਣਾ ਹੈ ਕਿ ਬਿੱਟੂ ਇਹ ਬਿਆਨ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦੇ ਰਹੇ ਹਨ।

ਬਿੱਟੂ ਦਾ ਇਲਜ਼ਾਮ

ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਂ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਨੂੰ ਮਿਲਣ ਲਈ ਪ੍ਰੇਰਿਤ ਕੀਤਾ। ਉਸ ਸਮੇਂ ਉਨ੍ਹਾਂ ਕੋਲ ਪ੍ਰਿਅੰਕਾ ਗਾਂਧੀ ਦੇ ਇਰਾਦਿਆਂ ‘ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਸੀ, ਜਦਕਿ ਉਹ ਚੰਗੀ ਤਰ੍ਹਾਂ ਜਾਣਦੀ ਸੀ ਕਿ ਕਿਸਾਨ ਉਨ੍ਹਾਂ ਦੇ ਪ੍ਰਤੀ ਕਿੰਨੇ ਹਮਲਾਵਰ ਹਨ।

ਉਨ੍ਹਾਂ ਨੇ ਕਿਹਾ ਕਿ ਉਹ ਜਾਂਚ ਕਰਵਾਉਣਾ ਚਾਹੁਣਗੇ ਕਿ ਪ੍ਰਿਅੰਕਾ ਦੇ ਇਰਾਦੇ ਕੀ ਸਨ ਤੇ ਕੀ ਉਹ ਕੋਈ ਵੱਡੀ ਘਟਨਾ ਕਰਵਾਉਣਾ ਚਾਹੁੰਦੀ ਸੀ, ਕਿਉਂਕਿ ਉਸ ਦਿਨ ਕੁੱਝ ਵੀ ਹੋ ਸਕਦਾ ਸੀ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਸਨ। ਕੁਲਬੀਰ ਜ਼ੀਰਾ ਦੀ ਲਗਭਗ ਕਿਸਾਨਾਂ ਵੱਲੋਂ ਲਿੰਚਿੰਗ ਕਰ ਦਿੱਤੀ ਗਈ ਸੀ।

ਕਾਂਗਰਸ ਦਾ ਪਲਟਵਾਰ

ਰਵਨੀਤ ਬਿੱਟੂ ਦੇ ਬਿਆਨ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਪੋਸਟ ਕੀਤਾ ਇਹ ਕੋਈ ਹੈਰਾਨੀ ਵਾਲੇ ਗੱਲ ਨਹੀਂ ਹੈ ਕਿ ਜਿਸ ਬੇਸ਼ਰਮੀ ਨਾਲ ਬਿੱਟੂ ਨੇ ਕਾਂਗਰਸ ਦੀ ਜਨਰਲ ਸਕੱਤਰ ਨੂੰ ਅਜਿਹੀ ਘਟਨਾ ‘ਚ ਘਸੀਟਣ ਦੀ ਕੋਸ਼ਿਸ਼ ਕੀਤੀ ਜੋ ਕਿ ਛੇਹ ਸਾਲ ਪਹਿਲਾਂ ਵਾਪਰੀ। ਇਹ ਬਹੁਤ ਹੀ ਬਚਕਾਨਾ (ਬੱਚਿਆਂ ਵਾਲੀ ਹਰਕਤ) ਹੈ। ਬਿੱਟੂ ਲਈ ਦੁੱਖ ਤੇ ਦਯਾ ਵੀ ਆਉਂਦੀ ਹੈ ਕਿ ਆਪਣੇ ਆਕਾਵਾਂ ਦੀ ਚੰਗੀਆਂ ਪੁਸਤਕਾਂ ‘ਚ ਰਹਿਣ ਲਈ ਉਨ੍ਹਾਂ ਨੂੰ ਕੀ-ਕੀ ਕਰਨਾ ਪੈ ਰਿਹਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਰਵਨੀਤ ਬਿੱਟੂ ਦੀ ਯਾਦਾਸ਼ਤ ਚਮਤਕਾਰਕ ਤੌਰ ‘ਤੇ ਉਸ ਸਮੇਂ ਠੀਕ ਹੋ ਗਈ ਜਦੋਂ ਉਨ੍ਹਾਂ ਦੇ ਆਕਾਵਾਂ ਨੇ ਸ਼ਿਕੰਜਾ ਕੱਸਿਆ। ਅਜਿਹਾ ਲੱਗਦਾ ਹੈ ਕਿ ਸਿਲੈਕਟਿਵ ਡਿਮੈਂਸ਼ੀਆ ਇੱਕ ਆਸਾਨ ਕਲੰਡਰ ਦੇ ਹਿਸਾਬ ਨਾਲ ਚੱਲਦਾ ਹੈ।

ਗੁਰਦਾਸਪੁਰ ਦਾ ਲੋਕ ਸਭਾ ਸਾਂਸਦ ਨੇ ਬਿੱਟੂ ‘ਤੇ ਹਮਲਾ ਕਰਦੇ ਹੋਏ ਲਿਖਿਆ ਸਾਲਾਂ ਬਾਅਦ ਰਵਨੀਤ ਬਿੱਟੂ ਨੂੰ ਅਚਾਨਕ ਯਾਦ ਆਉਂਦੀ ਹੈ, ਸਗੋਂ ਉਸ ਸਮੇਂ ਜਦੋਂ ਉਨ੍ਹਾਂ ਦੇ ਆਕਾਵਾਂ ਨੇ ਲਗਾਮ ਕੱਸੀ। ਇਸ ਤਰ੍ਹਾਂ ਨਾਲ ਯਾਦਾਸ਼ਤ ਚਲੇ ਜਾਣਾ ਇਤਫ਼ਾਕ ਨਹੀਂ, ਸਗੋਂ ਕੋਰੀਓਗ੍ਰਾਫੀ ਹੈ।

ਕੀ ਹੈ ਪੂਰਾ ਮਾਮਲਾ, ਜਿਸ ਦਾ ਬਿੱਟੂ ਨੇ ਕੀਤਾ ਜ਼ਿਕਰ?

ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਜਿਸ ਘਟਨਾ ਦਾ ਜ਼ਿਕਰ ਕਰ ਰਹੇ ਉਹ ਪੰਜ ਸਾਲ ਪਹਿਲਾਂ ਜਨਵਰੀ, 2021 ਦੀ ਹੈ। ਉਸ ਸਮੇਂ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਸ ਸਮੇਂ ਗੁਰੂ ਤੇਗ ਬਹਾਦੁਰ ਮੈਮੋਰੀਅਲ ‘ਚ ਜਨ ਸਦਨ ਕਰਵਾਈ ਗਈ ਸੀ। ਵਿਧਾਇਕ ਕੁਲਬੀਰ ਜ਼ੀਰਾ ਦੇ ਬਿਆਨ ਮੁਤਾਬਕ ਉਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਛੱਡ ਕੇ ਬਾਕੀ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਕਿਸਾਨਾਂ ਦੀ ਹਿਮਾਇਤ ਕਰਨ ਲਈ ਸੱਦਿਆ ਗਿਆ ਸੀ।

ਇਸ ਦੌਰਾਨ ਜਦੋਂ ਉਸ ਸਮੇਂ ਦੇ ਐਮਪੀ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਇਸ ਜਨ ਸਦਨ ‘ਚ ਪਹੁੰਚੇ ਸਨ ਤਾਂ ਉਨ੍ਹਾਂ ਨਾਲ ਕੁੱਝ ਲੋਕਾਂ ਨੇ ਕੁੱਟਮਾਰ ਕੀਤੀ ਸੀ। ਇਸ ਦੌਰਾਨ ਕੁਲਬੀਰ ਜ਼ੀਰਾ ਦੀ ਪੱਗ ਵੀ ਲੱਥ ਗਈ ਸੀ, ਜਦਕਿ ਰਵਨੀਤ ਬਿੱਟੂ ਨਾਲ ਵੀ ਧੱਕਾ-ਮੁਕੀ ਕੀਤੀ ਗਈ ਸੀ।

ਉਸ ਸਮੇਂ ਜ਼ੀਰਾ ਨੇ ਕਿਹਾ ਸੀ ਕਿ ਇਹ ਏਜੰਸੀਆਂ ਦੇ ਲੋਕ ਸਨ ਤੇ ਕਿਸਾਨਾਂ ਤੇ ਗੁਰੂ ਦੇ ਸਿੰਘਾਂ ਨੇ ਉਨ੍ਹਾਂ ਨੂੰ ਬਚਾਇਆ। ਜਦਕਿ ਏਜੰਸੀਆਂ ਦੇ ਲੋਕਾਂ ਨੇ ਭੀੜ ‘ਚ ਮਿਲ ਕੇ ਇਹ ਹਰਕਤ ਕੀਤੀ ਸੀ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...