BJP-SAD Alliance: ਮੁੜ ਇੱਕ ਹੋਣ ਜਾ ਰਹੇ ਪੁਰਾਣੇ ਭਾਈਵਾਲ! ਕੱਲ ਹੋ ਸਕਦਾ ਹੈ ਭਾਜਪਾ- ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦਾ ਐਲਾਨ
ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਮੁੜ ਤੋਂ ਗਠਜੋੜ ਦੀਆਂ ਕਿਆਸ ਅਰਾਈਆਂ ਇੱਕ ਵਾਰ ਫਿਰ ਤੋਂ ਲਾਈਆਂ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਗਠਜੋੜ ਤੋਂ ਬਾਅਦ ਸੁਖਬੀਰ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਚੋਂ ਇੱਕ ਕੇਂਦਰੀ ਕੈਬਿਨੇਟ ਦਾ ਹਿੱਸਾ ਬਣ ਸਕਦਾ ਹੈ।

ਪੁਰਾਣੀ ਤਸਵੀਰ
ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਰਤੀ ਜਨਤਾ ਪਾਰਟੀ (Bhartiya Janta Party) ਦਾ ਗਠਜੋੜ ਹੋਣਾ ਲਗਭਗ ਤੈਅ ਹੈ। ਦੋਵਾਂ ‘ਚ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਐਲਾਨ ਦੀ ਉਡੀਕ ਹੈ। ਦੋਵਾਂ ਪਾਰਟੀਆਂ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਜਲਦੀ ਹੀ ਗੱਠਜੋੜ ਦਾ ਐਲਾਨ ਕਰ ਸਕਦੀਆਂ ਹਨ।
ਇਸ ਦਾ ਮੁੱਖ ਕਾਰਨ ਵਿਰੋਧੀ ਧਿਰਾਂ ਦਾ ਮਹਾਗਠਜੋੜ ਹੈ। ਬੇਸ਼ੱਕ ਭਾਜਪਾ ਨੇ ਵੱਡੇ-ਵੱਡੇ ਦਾਅਵੇ ਕੀਤੇ ਹਨ ਕਿ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਅੰਦਰਲੀ ਹਕੀਕਤ ਇਹ ਹੈ ਕਿ ਭਾਜਪਾ ਉਨ੍ਹਾਂ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਉਸ ਤੋਂ ਵੱਖ ਹੋ ਚੁੱਕੀਆਂ ਹਨ। ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਵੀ ਇਸੇ ਰਣਨੀਤੀ ਦਾ ਹੀ ਇੱਕ ਹਿੱਸਾ ਹੈ, ਜਦਕਿ ਦੂਜੇ ਪਾਸੇ ਗਠਜੋੜ ਨਾਲੋਂ ਨਾਤਾ ਤੋੜਨ ਵਾਲੇ ਅਕਾਲੀ ਦਲ ਦੀ ਚਿੰਤਾ ਕੁਝ ਹੋਰ ਹੀ ਹੈ।