ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

BJP-SAD Alliance: ਨਹੀਂ ਹੋਵੇਗਾ ਅਕਾਲੀ ਦਲ-ਭਾਜਪਾ ਗਠਜੋੜ , ਸੁਖਬੀਰ ਬੋਲੇ- ਅਸੀਂ ਬਸਪਾ ਨਾਲ ਮਿਲ ਕੇ ਲੜਾਂਗੇ ਚੋਣਾਂ, ਭਾਜਪਾ ਬੋਲੀ- ਇਕੱਲੇ ਹੀ ਲੜਾਂਗੇ

ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਮੁੜ ਤੋਂ ਗਠਜੋੜ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ। ਮੰਨਿਆ ਜਾ ਰਿਹਾ ਸੀ ਕਿ ਗਠਜੋੜ ਤੋਂ ਬਾਅਦ ਸੁਖਬੀਰ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਚੋਂ ਇੱਕ ਕੇਂਦਰੀ ਕੈਬਿਨੇਟ ਦਾ ਹਿੱਸਾ ਬਣ ਸਕਦਾ ਹੈ।

BJP-SAD Alliance: ਨਹੀਂ ਹੋਵੇਗਾ ਅਕਾਲੀ ਦਲ-ਭਾਜਪਾ ਗਠਜੋੜ , ਸੁਖਬੀਰ ਬੋਲੇ- ਅਸੀਂ ਬਸਪਾ ਨਾਲ ਮਿਲ ਕੇ ਲੜਾਂਗੇ ਚੋਣਾਂ, ਭਾਜਪਾ ਬੋਲੀ- ਇਕੱਲੇ ਹੀ ਲੜਾਂਗੇ
ਪੁਰਾਣੀ ਤਸਵੀਰ
Follow Us
tv9-punjabi
| Updated On: 06 Jul 2023 21:19 PM IST
ਹਰਸਿਮਰਤ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ (Sukhbir Badal) ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਨ। ਲੰਮੇ ਸਮੇਂ ਬਾਅਦ ਰਾਜ ਸਭਾ ਵਿੱਚ ਅਕਾਲੀ ਦਲ ਦਾ ਕੋਈ ਸੰਸਦ ਮੈਂਬਰ ਨਹੀਂ ਹੈ। ਹਰਸਿਮਰਤ ਕੌਰ 2014 ਤੋਂ ਮੋਦੀ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਮੰਤਰਾਲਾ (Food Processing Ministry) ਸੰਭਾਲ ਰਹੀ ਸੀ, ਪਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਉਨ੍ਹਾਂ ਨੇ 2020 ਵਿੱਚ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿੱਚ ਗਠਜੋੜ ਦੀਆਂ ਕਿਆਸ-ਅਰਾਈਆਂ ਖਤਮ ਹੋ ਗਈਆਂ ਹਨ। ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਸਪੱਸ਼ਟ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਦੂਜੇ ਪਾਸੇ ਚੰਡੀਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਭਾਜਪਾ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਜਾਖੜ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼ੁਰੂ ਹੋਈਆਂ ਸਨ ਚਰਚਾਵਾਂ

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਦੀ ਚਰਚਾ ਤੇਜ਼ ਹੋ ਗਈ ਸੀ। ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸਮੂਹ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਦੋਵੇਂ ਪਾਰਟੀਆਂ ਮੁੜ ਗੱਠਜੋੜ ਕਰ ​​ਲੈਣਗੀਆਂ। ਪਰ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਸੰਭਾਵਨਾ ਤੋਂ ਇਨਕਾਰ ਕੀਤਾ ਹੈ।

ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਟੁੱਟ ਗਿਆ ਸੀ ਗਠਜੋੜ

ਸਤੰਬਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਮੌਤ ਤੋਂ ਬਾਅਦ ਭਾਜਪਾ-ਅਕਾਲੀ ਗਠਜੋੜ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ। ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਇਹ ਗੱਲ ਹੋਰ ਵੀ ਸਪੱਸ਼ਟ ਹੋ ਗਈ ਹੈ ਕਿ ਦੋਵੇਂ ਪਾਰਟੀਆਂ ਇਕ-ਦੂਜੇ ਤੋਂ ਬਿਨਾਂ ਨਹੀਂ ਰਹਿ ਸਕਦੀਆਂ। ਹਰਸਿਮਰਤ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਹੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਨ। ਲੰਮੇ ਸਮੇਂ ਬਾਅਦ ਰਾਜ ਸਭਾ ਵਿੱਚ ਅਕਾਲੀ ਦਲ ਦਾ ਕੋਈ ਸੰਸਦ ਮੈਂਬਰ ਨਹੀਂ ਹੈ। ਹਰਸਿਮਰਤ 2014 ਤੋਂ ਮੋਦੀ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਮੰਤਰਾਲਾ ਸੰਭਾਲ ਰਹੀ ਸੀ, ਉਨ੍ਹਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਨੂੰ ਵੇਖਦਿਆਂ 2020 ਵਿੱਚ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਅਕਾਲੀ ਦਲ ਇਸ ਅਸਤੀਫ਼ੇ ਦਾ ਕੋਈ ਸਿਆਸੀ ਲਾਹਾ ਲੈਣ ਵਿੱਚ ਨਾਕਾਮ ਰਿਹਾ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਪ੍ਰਦਰਸ਼ਨ ਸੀ, ਜਦੋਂ ਇਸਦੇ ਸਿਰਫ ਤਿੰਨ ਵਿਧਾਇਕ ਜਿੱਤੇ ਅਤੇ 117 ਮੈਂਬਰੀ ਵਿਧਾਨ ਸਭਾ ਦਾ ਹਿੱਸਾ ਬਣੇ। ਇਸ ਤੋਂ ਬਾਅਦ ਦੋ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਵੀ ਅਕਾਲੀ ਦਲ ਦੀ ਹਾਰ ਹੋਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...