AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BJP ਨੇ ਸੂਬਾ ਇੰਚਾਰਜਾਂ ਦੀ ਨਵੀਂ ਸੂਚੀ ਕੀਤੀ ਜਾਰੀ, ਸਤੀਸ਼ ਪੂਨੀਆ ਨੂੰ ਪੰਜਾਬ ਦੀ ਕਮਾਨ

ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਆਪਣੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਜਥੇਬੰਦਕ ਫੇਰਬਦਲ ਤਹਿਤ ਪੰਜਾਬ ਦੀ ਸਿਆਸੀ ਜ਼ਿੰਮੇਵਾਰੀ ਇੱਕ ਵਾਰ ਫਿਰ ਸੀਨੀਅਰ ਆਗੂ ਸਤੀਸ਼ ਪੂਨੀਆ ਨੂੰ ਹੀ ਸੌਂਪੀ ਗਈ ਹੈ।

BJP ਨੇ ਸੂਬਾ ਇੰਚਾਰਜਾਂ ਦੀ ਨਵੀਂ ਸੂਚੀ ਕੀਤੀ ਜਾਰੀ, ਸਤੀਸ਼ ਪੂਨੀਆ ਨੂੰ ਪੰਜਾਬ ਦੀ ਕਮਾਨ
tv9-punjabi
| Updated On: 23 Sep 2026 15:33 PM IST
Share

ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਆਪਣੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਜਥੇਬੰਦਕ ਫੇਰਬਦਲ ਤਹਿਤ ਪੰਜਾਬ ਦੀ ਸਿਆਸੀ ਜ਼ਿੰਮੇਵਾਰੀ ਇੱਕ ਵਾਰ ਫਿਰ ਸੀਨੀਅਰ ਆਗੂ ਸਤੀਸ਼ ਪੂਨੀਆ ਨੂੰ ਹੀ ਸੌਂਪੀ ਗਈ ਹੈ। ਗ਼ੌਰਤਲਬ ਹੈ ਕਿ ਸਤੀਸ਼ ਪੂਨੀਆ ਪਹਿਲਾਂ ਹੀ ਪੰਜਾਬ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ, ਪਰ ਇਸ ਨਵੀਂ ਸੂਚੀ ਵਿੱਚ ਵੱਡਾ ਬਦਲਾਅ ਕਰਦਿਆਂ ਉਨ੍ਹਾਂ ਕੋਲੋਂ ਹਰਿਆਣਾ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।

ਹਰਿਆਣਾ ਵਿੱਚ ਸਮ੍ਰਿਤੀ ਇਰਾਨੀ ਦੀ ਐਂਟਰੀ

ਹਰਿਆਣਾ ਵਿੱਚ ਸਤੀਸ਼ ਪੂਨੀਆ ਦੀ ਥਾਂ ਪਾਰਟੀ ਨੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਇੰਚਾਰਜ ਨਿਯੁਕਤ ਕੀਤਾ ਹੈ। ਦੂਜੇ ਪਾਸੇ ਗੁਆਂਢੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਾਜਪਾ ਨੇ ਪੁਰਾਣੇ ਆਗੂਆਂ ਉੱਤੇ ਹੀ ਭਰੋਸਾ ਕਾਇਮ ਰੱਖਿਆ ਹੈ। ਚੰਡੀਗੜ੍ਹ ਵਿੱਚ ਮਹਿੰਦਰ ਪਾਂਡੇ ਹੀ ਬਤੌਰ ਇੰਚਾਰਜ ਕੰਮਕਾਜ ਦੇਖਦੇ ਰਹਿਣਗੇ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਸ਼੍ਰੀਕਾਂਤ ਸ਼ਰਮਾ ਹੀ ਇੰਚਾਰਜ ਦੇ ਅਹੁਦੇ ਤੇ ਬਣੇ ਰਹਿਣਗੇ।

ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ

ਸੰਗਠਨ ਨੂੰ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਇੰਚਾਰਜਾਂ ਦੇ ਨਾਲ-ਨਾਲ ਸਹਿ-ਇੰਚਾਰਜਾਂ ਦੀਆਂ ਤੈਨਾਤੀਆਂ ਵੀ ਕੀਤੀਆਂ ਗਈਆਂ ਹਨ। ਪੰਜਾਬ ਅੰਦਰ ਸਤੀਸ਼ ਪੂਨੀਆ ਦੇ ਸਹਿਯੋਗ ਲਈ ਦੋ ਸਹਿ-ਇੰਚਾਰਜ ਲਗਾਏ ਗਏ ਹਨ, ਜਿਨ੍ਹਾਂ ਵਿੱਚ ਦਿੱਲੀ ਭਾਜਪਾ ਦੇ ਸੀਨੀਅਰ ਆਗੂ ਵੀਰੇਂਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਦੇ ਨਾਂ ਸ਼ਾਮਲ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਸ਼੍ਰੀਕਾਂਤ ਸ਼ਰਮਾ ਦੀ ਮਦਦ ਲਈ ਦਰਸ਼ਨਾ ਸਿੰਘ ਨੂੰ ਸਹਿ-ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਹਾਲਾਂਕਿ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਇੰਚਾਰਜ ਮਹਿੰਦਰ ਪਾਂਡੇ ਨਾਲ ਕਿਸੇ ਵੀ ਸਹਿ-ਇੰਚਾਰਜ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ ਅਤੇ ਉਹ ਇਕੱਲੇ ਹੀ ਜ਼ਿੰਮੇਵਾਰੀ ਸੰਭਾਲਣਗੇ।

Follow Us
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...