ਭਾਜਪਾ ਪੰਜਾਬ ‘ਚ ਨਸ਼ਿਆਂ ਵਿਰੁੱਧ ਕਰੇਗੀ ਪੈਦਲ ਯਾਤਰਾ, ਅਮਿਤ ਸ਼ਾਹ ਕਰਨਗੇ ਸ਼ੁਰੂਆਤ
ਇਸੇ ਮੌਕੇ ਭਾਜਪਾ ਪੰਜਾਬ ਇੰਚਾਰਜ ਰੁਪਾਨੀ ਨੇ ਅਹੁਦੇਦਾਰਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਸੱਦਾ ਦਿੱਤਾ। ਸ਼ਰਮਾ ਨੇ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਵਿੱਚ ਹੋਣ ਵਾਲੀਆਂ ਸਾਰੀਆਂ ਨਗਰ ਨਿਗਮ ਚੋਣਾਂ ਆਪਣੇ ਦਮ 'ਤੇ ਲੜੇਗੀ।

ਇੰਡੀਆ ਗਲੋਬਲ ਫੋਰਮ ਦੇ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਗਲੇ ਮਹੀਨੇ ਹੋਵੇਗਾ ਆਯੋਜਨ
ਰਾ ਕੀਤੀ ਜਾਵੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਮਾਰਚ ਵਿੱਚ ਸੂਬੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਜਾਣੂ ਕਰਵਾਉਣ ਲਈ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਮੁਹਿੰਮ ਵਿੱਢੀ ਜਾਵੇਗੀ।
ਉਨ੍ਹਾਂ ਭਾਜਪਾ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹਰ ਪੇਂਡੂ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਯਾਤਰਾ ਨਸ਼ਿਆਂ ਅਤੇ ਭ੍ਰਿਸ਼ਟਾਚਾਰ ‘ਤੇ ਕੇਂਦਰਿਤ ਹੋਵੇਗੀ। ਅਸੀਂ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਇਹ ਯਾਤਰਾ ਮਾਰਚ ਚ ਸ਼ੁਰੂ ਹੋਵੇਗਾ ਅਤੇ ਅਗਸਤ ਤੱਕ ਜਾਰੀ ਰਹੇਗਾ ਅਤੇ ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ 18 ਦਿਨ ਬਿਤਾਏਗਾ।