ਕੋਈ ਗੱਠਜੋੜ ਨਹੀਂ ਹੋਵੇਗਾ, ਇਕੱਲੇ ਹੀ ਲੜਾਂਗੇ ਚੋਣ, SAD ਨਾਲ ਅਲਾਇੰਸ ‘ਤੇ ਬੋਲੇ ਢਿੱਲੋਂ
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੇ ਮੁੱਦੇ 'ਤੇ ਕੇਵਲ ਢਿੱਲੋਂ ਨੇ ਕਿਹਾ ਕਿ ਕੋਈ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਵੀ ਗੱਠਜੋੜ ਨਹੀਂ ਹੋਵੇਗਾ।
ਭਾਜਪਾ ਵੱਲੋਂ ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਇੱਕ ਮੀਟਿੰਗ ਕੀਤੀ ਗਈ। ਜਿੱਥੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਵੀ ਗੱਠਜੋੜ ਨਹੀਂ ਹੋਵੇਗਾ ਅਤੇ ਉਹ ਇਕੱਲੇ ਹੀ ਚੋਣਾਂ ਲੜਣਗੇ। ਇਸ ਦੌਰਾਨ ਬੀਐਲ ਸੰਤੋਸ਼ ਨੇ ਕਿਹਾ ਕਿ ਬੀਜੇਪੀ ਪੰਜਾਬ ਦੀਆਂ 117 ਸੀਟਾਂ ‘ਤੇ ਇਕਲਿਆਂ ਚੋਣਾਂ ਲੜੇਗੀ।
117 ਸੀਟਾਂ ‘ਤੇ ਇਕਲਿਆਂ ਲੜੇਗੀ ਬੀਜੇਪੀ
ਉਨ੍ਹਾਂ ਨੇ ਵਰਕਰਾਂ ਨੂੰ ਸਾਰੀਆਂ 117 ਸੀਟਾਂ ‘ਤੇ ਕੰਮ ਕਰਨ ਲਈ ਵੀ ਕਿਹਾ ਹੈ। ਬੀਐਲ ਸੰਤੋਸ਼ ਨੇ ਅੱਜ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ। ਬੀਐਲ ਸੰਤੋਸ਼ ਪੰਜਾਬ ਦੌਰੇ ਦੀ ਰਿਪੋਰਟ ਤਿਆਰ ਕਰਕੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਸੌਂਪਣਗੇ।
ਭਾਜਪਾ 117 ਵਿਧਾਨਸਭਾ ਸੀਟਾਂ ‘ਤੇ ਇਕੱਲੇ ਚੋਣ ਲੜੇਗੀ ਕਿਸੇ ਤਰ੍ਹਾਂ ਦੇ ਗਠਜੋੜ ਦੀ ਕੋਈ ਚਰਚਾ ਨਹੀਂ ਹੈ-ਸ.ਕੇਵਲ ਸਿੰਘ ਢਿੱਲੋਂ, ਸੂਬਾ ਪ੍ਰਧਾਨ ਭਾਜਪਾ ਪੰਜਾਬ pic.twitter.com/8FE3bLdtYk
— BJP PUNJAB (@BJP4Punjab) August 25, 2026
ਇਸ ਮੀਟਿੰਗ ਵਿੱਚ ਪੰਜਾਬ ਇੰਚਾਰਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਅਸ਼ੋਕ ਮਿੱਤਲ, ਤਜਿੰਦਰ ਬਿੱਟੂ, ਜੈਵੀਰ ਸ਼ੇਰਗਿੱਲ, ਮਨਪ੍ਰੀਤ ਬਾਦਲ, ਵਿਜੇ ਸਾਂਪਲਾ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਭਾਜਪਾ ਆਗੂ ਸ਼ਾਮਲ ਸਨ।
ਇਹ ਵੀ ਪੜ੍ਹੋ
Patiala, Punjab: BJP National General Secretary (Organisation) B.L. Santosh held an organisational meeting. as part of his two-day tour, with discussions focused on strengthening the party organization. pic.twitter.com/LVwycckohB
— IANS (@ians_india) August 24, 2026
ਹਲਾਂਕਿ, ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲ ਗੱਠਜੋੜ ਦੀਆਂ ਚਰਚਾਵਾਂ ਸਿਆਸੀ ਗਲਿਆਰੀਆਂ ਵਿੱਚ ਕਾਫੀ ਤੇਜ਼ ਹੋ ਗਈਆਂ ਸਨ। ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਹੱਬ-ਬੰਦੀ (delimitation) ਵਰਗੇ ਕੇਂਦਰੀ ਮੁੱਦਿਆਂ ‘ਤੇ ਹਮਾਇਤ ਦੇ ਐਲਾਨ ਨੇ ਗੱਠਜੋੜ ਦੀਆਂ ਅਟਕਲਾਂ ਨੂੰ ਹੋਰ ਹਵਾ ਦਿੱਤੀ।
