ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ ਅੱਜ ਬਲੈਕਆਊਟ ਰਿਹਰਸਲ, ਰਾਤ 11 ਵਜੇ ਤੋਂ 20 ਥਾਵਾਂ ‘ਤੇ ਵੱਜਣਗੇ ਹੂਟਰ, ਦੁਪਹਿਰ ਨੂੰ ਮੌਕ ਡ੍ਰਿਲ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਬਹੁਤ ਤਣਾਅਪੂਰਨ ਹੋ ਗਈ ਹੈ। ਜਿਸ ਦੇ ਚੱਲਦੇ ਅੱਜ ਭਾਰਤੀ ਫੌਜਾਂ ਨੇ ਪਾਕਿਸਤਾਨ 'ਤੇ ਏਅਰ ਸਟ੍ਰਾਈਕ ਕੀਤੀ ਹੈ। ਇਸ ਦੇ ਚੱਲਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, ਦੇਸ਼ ਭਰ ਵਿੱਚ ਮੌਕ ਡ੍ਰਿਲਸ ਅਤੇ ਸੁਰੱਖਿਆ ਤਿਆਰੀ ਅਭਿਆਸਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ 20 ਸ਼ਹਿਰਾਂ ਨੂੰ ਜ਼ੋਨ-2 ਅਤੇ ਜ਼ੋਨ-3 ਵਿੱਚ ਵੰਡਿਆ ਗਿਆ ਹੈ। ਜਿੱਥੇ ਸੁਰੱਖਿਆ ਸੰਬੰਧੀ ਅਭਿਆਸ ਅੱਜ 7 ਮਈ ਨੂੰ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ।

ਪੰਜਾਬ ਵਿੱਚ ਅੱਜ ਬਲੈਕਆਊਟ ਰਿਹਰਸਲ, ਰਾਤ 11 ਵਜੇ ਤੋਂ 20 ਥਾਵਾਂ ‘ਤੇ  ਵੱਜਣਗੇ ਹੂਟਰ, ਦੁਪਹਿਰ ਨੂੰ ਮੌਕ ਡ੍ਰਿਲ
Follow Us
tv9-punjabi
| Published: 07 May 2025 15:05 PM

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਦਿੰਦੇ ਹੋਏ ਭਾਰਤ ਸਰਕਾਰ ਨੇ ਪਾਕਿਸਤਾਨ ਮੁੰਹ ਤੋੜ ਜਵਾਬ ਦਿੱਤਾ ਹੈ। ਭਾਰਤ ਨੇ ਮੰਗਲਵਾਰ-ਬੁੱਧਵਾਰ ਰਾਤ ਨੂੰ ਅੱਤਵਾਦ ਵਿਰੁੱਧ ਵੱਡੀ ਕਾਰਵਾਈ ਕੀਤੀ ਅਤੇ ਸਵੇਰੇ 1.30 ਵਜੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲਾ ਕੀਤਾ ਜਿਸ ਦੇ ਵਿੱਚ 100 ਤੋਂ ਵੱਧ ਅਤਵਾਦਿਆਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲੀ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, ਦੇਸ਼ ਭਰ ਵਿੱਚ ਮੌਕ ਡ੍ਰਿਲਸ ਅਤੇ ਸੁਰੱਖਿਆ ਤਿਆਰੀ ਅਭਿਆਸਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ 20 ਸ਼ਹਿਰਾਂ ਨੂੰ ਜ਼ੋਨ ਨੰਬਰ 2 ਅਤੇ ਜ਼ੋਨ ਨੰਬਰ 3 ਵਿੱਚ ਵੰਡਿਆ ਗਿਆ ਹੈ। ਜਿੱਥੇ ਸੁਰੱਖਿਆ ਸੰਬੰਧੀ ਅਭਿਆਸ ਅੱਜ ਬੁੱਧਵਾਰ 7 ਮਈ ਨੂੰ ਦੋ ਪੜਾਵਾਂ ਵਿੱਚ ਕੀਤੇ ਜਾਣਗੇ।

ਸਥਾਨਕ ਜ਼ਿਲ੍ਹਾ ਦਫ਼ਤਰਾਂ ਤੋਂ ਜਾਰੀ ਜਾਣਕਾਰੀ ਅਨੁਸਾਰ, ਪਹਿਲਾ ਹਵਾਈ ਹਮਲੇ ਦਾ ਮੌਕ ਡ੍ਰਿਲ ਬੁੱਧਵਾਰ ਸ਼ਾਮ ਨੂੰ ਕੀਤਾ ਜਾਵੇਗਾ, ਜਿਸ ਵਿੱਚ ਬਚਾਅ ਕਾਰਜਾਂ ਅਤੇ ਹਵਾਈ ਹਮਲੇ ਦੀ ਸਥਿਤੀ ਵਿੱਚ ਲੋਕਾਂ ਦੇ ਹੁੰਗਾਰੇ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਤਹਿਤ, ਪ੍ਰਸ਼ਾਸਨਿਕ ਸਟਾਫ਼, ਐਮਰਜੈਂਸੀ ਸੇਵਾਵਾਂ ਅਤੇ ਸੁਰੱਖਿਆ ਬਲਾਂ ਨੂੰ ਇਹ ਜਾਂਚਣ ਲਈ ਸਰਗਰਮ ਕੀਤਾ ਜਾਵੇਗਾ ਕਿ ਐਮਰਜੈਂਸੀ ਦਾ ਜਵਾਬ ਦੇਣ ਵਿੱਚ ਕਿੰਨਾ ਸਮਾਂ ਲੱਗਦਾ ਹੈ ਅਤੇ ਕਾਰਵਾਈ ਕਿੰਨੀ ਕੁਸ਼ਲਤਾ ਨਾਲ ਕੀਤੀ ਜਾਂਦੀ ਹੈ।

ਇਸ ਤੋਂ ਬਾਅਦ ਰਾਤ ਨੂੰ ਬਲੈਕਆਊਟ ਰਿਹਰਸਲ ਕੀਤੀ ਜਾਵੇਗੀ, ਜਿਸ ਵਿੱਚ ਪੂਰੇ ਖੇਤਰ ਵਿੱਚ ਬਿਜਲੀ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਜਾਣਗੀਆਂ ਤਾਂ ਜੋ ਅਸਲ ਹਮਲੇ ਦੀ ਸਥਿਤੀ ਵਿੱਚ ਦੁਸ਼ਮਣ ਨੂੰ ਨਿਸ਼ਾਨਾ ਬਣਾਉਣਾ ਮੁਸ਼ਕਲ ਹੋ ਸਕੇ। ਆਮ ਨਾਗਰਿਕਾਂ ਨੂੰ ਵੀ ਇਸ ਅਭਿਆਸ ਵਿੱਚ ਸਹਿਯੋਗ ਕਰਨ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾਵੇਗੀ।

ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਸਮੇਂ ‘ਤੇ ਬਲੈਕਆਊਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਮੌਕ ਡ੍ਰਿਲ ਸ਼ਾਮ 4 ਵਜੇ ਸਾਰੀ ਜਗ੍ਹਾਂ ਤੇ ਇੱਕੋ ਸਮੇਂ ਹੋਵੇਗੀ। ਪਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਾਮ 7 ਵਜੇ ਤੋਂ ਰਾਤ 11 ਵਜੇ ਦੇ ਵਿਚਕਾਰ ਬਲੈਕਆਊਟ ਕੀਤਾ ਜਾਣਾ ਹੈ। ਜਲੰਧਰ ਵਿੱਚ ਇਹ ਇੱਕ ਘੰਟੇ ਲਈ ਹੋਵੇਗਾ, ਜਦੋਂ ਕਿ ਹੋਰ ਸ਼ਹਿਰਾਂ ਵਿੱਚ ਅੱਧੇ ਘੰਟੇ ਲਈ ਲਾਈਟਾਂ ਬੰਦ ਰਹਿਣਗੀਆਂ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਅਭਿਆਸ ਸੰਬੰਧੀ ਕੋਈ ਵੀ ਅਫਵਾਹ ਨਾ ਫੈਲਾਉਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਇਹ ਅਭਿਆਸ ਸਿਰਫ਼ ਸੁਰੱਖਿਆ ਤਿਆਰੀ ਨੂੰ ਯਕੀਨੀ ਬਣਾਉਣ ਲਈ ਹੈ।

ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਲੈਣਗੀਆਂ ਮੌਕ ਡਰਿੱਲ ਵਿੱਚ ਹਿੱਸਾ

ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਸ਼ਾਮਲ ਹੋਣਗੀਆਂ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਹੈ ਜਿਸਦੀ ਸਿਖਲਾਈ ਦਿੱਤੀ ਦਾ ਰਹੀ ਹੈ

ਲੋਕਾਂ ਨੂੰ ਅਪੀਲ- ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਰਸਤਾ ਦੇਣ

ਲੋਕਾਂ ਨੂੰ ਇਸ ਮੌਕ ਡ੍ਰਿਲ ਬਾਰੇ ਜਾਣਕਾਰੀ ਦੇਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਜਦੋਂ ਵੀ ਅੱਧੀ ਰਾਤ ਹੋਵੇ ਅਤੇ ਤੁਸੀਂ ਸੜਕ ‘ਤੇ ਐਂਬੂਲੈਂਸ ਜਾਂ ਫਾਇਰ ਬ੍ਰਿਗੇਡ ਦੀ ਗੱਡੀ ਵੇਖੋ, ਤਾਂ ਇਹ ਸਾਰਿਆਂ ਦਾ ਫਰਜ਼ ਬਣ ਜਾਂਦਾ ਹੈ ਕਿ ਉਹ ਪਹਿਲਾਂ ਉਸਨੂੰ ਰਸਤਾ ਦੇਣ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਅਭਿਆਸ ਭਵਿੱਖ ਵਿੱਚ ਵੀ ਜਾਰੀ ਰਹੇਗਾ। ਅਜਿਹੀ ਸਥਿਤੀ ਵਿੱਚ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੇ ਸਾਇਰਨ ਦੀ ਆਵਾਜ਼ ਸੁਣ ਕੇ ਸੁਚੇਤ ਹੋ ਜਾਓ।

ਬਲੈਕਆਊਟ ਜ਼ਿਲ੍ਹਿਆਂ ਦਾ ਸਮਾਂ

ਮੁਹਾਲੀ = ਰਾਤ 7:30 ਤੋਂ 7:40 ਤੱਕ

ਚੰਡੀਗੜ੍ਹ = 7:30 ਤੋਂ 7:40 ਤੱਕ

ਜਲੰਧਰ = 8:00 ਤੋਂ 9:00 ਤੱਕ

ਲੁਧਿਆਣਾ = 8:00 ਤੋਂ 8:30 ਤੱਕ

ਬਠਿੰਡਾ = 8:00 ਤੋਂ 8:35 ਤੱਕ

ਪਟਿਆਲਾ = 10:00 ਤੋਂ 10:30 ਤੱਕ

ਟਾਂਡਾ = 8:00 ਤੋਂ 8:10 ਤੱਕ

ਨਵਾਸ਼ਹਿਰ = 8:00 ਤੋਂ 8:10 ਤੱਕ

ਫਿਰੋਜ਼ਪੁਰ = 9:00 ਤੋਂ 9:30 ਤੱਕ

ਤਰਨਤਾਰਨ = 9:00 ਤੋਂ 9:30 ਤੱਕ

ਬਰਨਾਲਾ = 8:00 ਤੋਂ 8:30 ਤੱਕ

ਬਟਾਲਾ = 9:00 ਤੋਂ 9:30 ਤੱਕ

ਬੁਢਲਾਡਾ = 9:00 ਤੋਂ 9:30 ਤੱਕ

ਫਰੀਦਕੋਟ = 10:00 ਤੋਂ 10:30 ਤੱਕ

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...