ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Beadbi in Guru Ghar: ਲੰਬੀ ਦੇ ਗੁਰੂ ਘਰ ‘ਚ ਪਾਠ ਦਾ ਭੋਗ ਪਾ ਰਹੇ ਗ੍ਰੰਥੀ ਨੂੰ ਡੰਡੇ ਦੇ ਜ਼ੋਰ ‘ਤੇ ਧਮਕਾਇਆ

Case History: ਮੁਲਜਮ ਨੇ ਕਿਹਾ ਕਿ ਵਾਹਿਗੁਰੂ ਦਾ ਪ੍ਰਕਾਸ਼ ਬੰਦ ਕਰ ਦਿਓ, ਇਸ ਕਾਰਨ ਉਸ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਰੱਖੇ ਪਾਵਨ ਸਰੂਪ ਨੂੰ ਖਿੱਚਣਾ ਸ਼ੁਰੂ ਕਰ ਦਿੱਤਾ। ਉੱਥੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਰੋਕਿਆ।

Beadbi in Guru Ghar: ਲੰਬੀ ਦੇ ਗੁਰੂ ਘਰ ‘ਚ ਪਾਠ ਦਾ ਭੋਗ ਪਾ ਰਹੇ ਗ੍ਰੰਥੀ ਨੂੰ ਡੰਡੇ ਦੇ ਜ਼ੋਰ ‘ਤੇ ਧਮਕਾਇਆ
Follow Us
kusum-chopra
| Published: 06 Mar 2023 16:41 PM

ਸ੍ਰੀ ਮੁਕਤਸਰ ਸਾਹਿਬ : ਪਿੰਡ ਖੁੱਡੀਆਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਇਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਵੀ ਕੋਸ਼ਿਸ਼ ਕੀਤੀ। ਗੁਰਦੁਆਰਾ ਸਾਹਿਬ ‘ਚ ਮੌਜੂਦ ਗ੍ਰੰਥੀ ਅਤੇ ਹੋਰ ਸਿੰਘ ਉਸ ਨੂੰ ਫੜ ਕੇ ਬਾਹਰ ਲੈ ਗਏ ਤੇ ਉਸ ਦੀ ਕੁੱਟਮਾਰ ਵੀ ਕੀਤੀ। ਬਾਅਦ ਵਿਚ ਉਹ ਆਪਣੀ ਜਾਨ ਬਚਾ ਕੇ ਫਰਾਰ ਹੋ ਗਿਆ। ਪਿੰਡ ਵਾਸੀਆਂ ਵੱਲੋਂ ਉਕਤ ਸਖਸ਼ ਨੂੰ ਮੰਦਬੁੱਧੀ ਦੱਸਿਆ ਜਾ ਰਿਹਾ ਹੈ।

ਮੁਲਜਮਾਂ ਨੇ ਹੱਥਾਂ ਵਿਚ ਫੜੇ ਹੋਏ ਸਨ ਡੰਡੇ

ਪ੍ਰਾਪਤ ਵੇਰਵਿਆ ਅਨੁਸਾਰ ਲੰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ (MLA Gurmeet Singh) ਦੇ ਪਿੰਡ ਖੁੱਡੀਆਂ ਵਿੱਚ ਸਵੇਰ ਵੇਲੇ ਇਕ ਵਿਅਕਤੀ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਜਿਸ ਦੇ ਹੱਥ ਵਿਚ ਦੋ ਡੰਡੇ ਫੜੇ ਹੋਏ ਸਨ ਗੁਰੂ ਘਰ ਅੰਦਰ ਦਾਖਲ ਹੋ ਗਿਆ। ਉਸ ਸਮੇਂ ਗ੍ਰੰਥੀ ਸਿੰਘ ਪਾਠ ਦਾ ਭੋਗ ਪਾ ਰਹੇ ਸਨ। ਗੁਰੂ ਘਰ ਵਿਚ ਦਾਖਲ ਹੋ ਕੇ ਉਕਤ ਵਿਅਕਤੀ ਨੇ ਗ੍ਰੰਥੀ ਨੂੰ ਆਵਾਜ਼ ਬੰਦ ਕਰਨ ਲਈ ਕਿਹਾ। ਗ੍ਰੰਥੀ ਰਘਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਸਵਾ ਛੇ ਵਜੇ ਕੇ ਕਰੀਬ ਇਹ ਘਟਨਾ ਵਾਪਰੀ। ਉਕਤ ਵਿਅਕਤੀ ਨੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼

ਅਜਿਹਾ ਕਰਕੇ ਉਕਤ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਮਨਬੀਰ ਸਿੰਘ ਗਿੱਲ ਪੁਲਿਸ ਟੀਮ ਸਮੇਤ ਮੌਕੇ ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਬਾਅਦ ਵਿਚ ਗੁਰਦੁਆਰਾ ਸਾਹਿਬ ‘ਚ ਬੈਠੇ ਸਿੰਘਾਂ ਨੇ ਉਕਤ ਸ਼ਖ਼ਸ ਨੂੰ ਕਾਬੂ ਕਰ ਕੇ ਗੁਰਦੁਆਰੇ ਤੋਂ ਬਾਹਰ ਕੱਢਿਆ ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ।

ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਵੇਗੀ ਜਾਂਚ

ਇਸ ਘਟਨਾ ਨੂੰ ਲੈ ਕੇ ਪਿੰਡ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਮੰਦਬੁੱਧੀ ਹੈ। ਇਸ ਦੇ ਨਾਲ ਹੀ ਇੰਟਰਨੈੱਟ ਮੀਡੀਆ ‘ਤੇ ਇਹ ਵੀ ਵਾਇਰਲ ਹੋ ਰਿਹਾ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ ਵਾਲਿਆਂ ਨਾਲ ਜੁੜਿਆ ਹੋਇਆ ਹੈ। ਦੂਜੇ ਪਾਸੇ ਗ੍ਰੰਥੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਿਅਕਤੀ ਨੂੰ ਪਿੰਡ ਵਿੱਚ ਘੱਟ ਹੀ ਦੇਖਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਉਕਤ ਵਿਅਕਤੀ ਦੇ ਪਿੱਛੇ ਦੀ ਤਾਕਤ ਦਾ ਪਤਾ ਲਗਾਇਆ ਜਾਵੇ | ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਘਟਨਾ ਦਾ ਵੀਡੀਓ ਇੰਟਰਨੈੱਟ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...