Beadbi in Guru Ghar: ਲੰਬੀ ਦੇ ਗੁਰੂ ਘਰ ‘ਚ ਪਾਠ ਦਾ ਭੋਗ ਪਾ ਰਹੇ ਗ੍ਰੰਥੀ ਨੂੰ ਡੰਡੇ ਦੇ ਜ਼ੋਰ ‘ਤੇ ਧਮਕਾਇਆ
Case History: ਮੁਲਜਮ ਨੇ ਕਿਹਾ ਕਿ ਵਾਹਿਗੁਰੂ ਦਾ ਪ੍ਰਕਾਸ਼ ਬੰਦ ਕਰ ਦਿਓ, ਇਸ ਕਾਰਨ ਉਸ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਰੱਖੇ ਪਾਵਨ ਸਰੂਪ ਨੂੰ ਖਿੱਚਣਾ ਸ਼ੁਰੂ ਕਰ ਦਿੱਤਾ। ਉੱਥੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਰੋਕਿਆ।
ਮੁਲਜਮਾਂ ਨੇ ਹੱਥਾਂ ਵਿਚ ਫੜੇ ਹੋਏ ਸਨ ਡੰਡੇ
ਪ੍ਰਾਪਤ ਵੇਰਵਿਆ ਅਨੁਸਾਰ ਲੰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ (MLA Gurmeet Singh) ਦੇ ਪਿੰਡ ਖੁੱਡੀਆਂ ਵਿੱਚ ਸਵੇਰ ਵੇਲੇ ਇਕ ਵਿਅਕਤੀ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਜਿਸ ਦੇ ਹੱਥ ਵਿਚ ਦੋ ਡੰਡੇ ਫੜੇ ਹੋਏ ਸਨ ਗੁਰੂ ਘਰ ਅੰਦਰ ਦਾਖਲ ਹੋ ਗਿਆ। ਉਸ ਸਮੇਂ ਗ੍ਰੰਥੀ ਸਿੰਘ ਪਾਠ ਦਾ ਭੋਗ ਪਾ ਰਹੇ ਸਨ। ਗੁਰੂ ਘਰ ਵਿਚ ਦਾਖਲ ਹੋ ਕੇ ਉਕਤ ਵਿਅਕਤੀ ਨੇ ਗ੍ਰੰਥੀ ਨੂੰ ਆਵਾਜ਼ ਬੰਦ ਕਰਨ ਲਈ ਕਿਹਾ। ਗ੍ਰੰਥੀ ਰਘਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਸਵਾ ਛੇ ਵਜੇ ਕੇ ਕਰੀਬ ਇਹ ਘਟਨਾ ਵਾਪਰੀ। ਉਕਤ ਵਿਅਕਤੀ ਨੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼
ਅਜਿਹਾ ਕਰਕੇ ਉਕਤ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਮਨਬੀਰ ਸਿੰਘ ਗਿੱਲ ਪੁਲਿਸ ਟੀਮ ਸਮੇਤ ਮੌਕੇ ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਬਾਅਦ ਵਿਚ ਗੁਰਦੁਆਰਾ ਸਾਹਿਬ ‘ਚ ਬੈਠੇ ਸਿੰਘਾਂ ਨੇ ਉਕਤ ਸ਼ਖ਼ਸ ਨੂੰ ਕਾਬੂ ਕਰ ਕੇ ਗੁਰਦੁਆਰੇ ਤੋਂ ਬਾਹਰ ਕੱਢਿਆ ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ।ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਵੇਗੀ ਜਾਂਚ
ਇਸ ਘਟਨਾ ਨੂੰ ਲੈ ਕੇ ਪਿੰਡ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਮੰਦਬੁੱਧੀ ਹੈ। ਇਸ ਦੇ ਨਾਲ ਹੀ ਇੰਟਰਨੈੱਟ ਮੀਡੀਆ ‘ਤੇ ਇਹ ਵੀ ਵਾਇਰਲ ਹੋ ਰਿਹਾ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ ਵਾਲਿਆਂ ਨਾਲ ਜੁੜਿਆ ਹੋਇਆ ਹੈ। ਦੂਜੇ ਪਾਸੇ ਗ੍ਰੰਥੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਿਅਕਤੀ ਨੂੰ ਪਿੰਡ ਵਿੱਚ ਘੱਟ ਹੀ ਦੇਖਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਉਕਤ ਵਿਅਕਤੀ ਦੇ ਪਿੱਛੇ ਦੀ ਤਾਕਤ ਦਾ ਪਤਾ ਲਗਾਇਆ ਜਾਵੇ | ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਘਟਨਾ ਦਾ ਵੀਡੀਓ ਇੰਟਰਨੈੱਟ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
