AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦੇ ਪੰਨੂ ਚੌਂਕ ਨੇੜੇ ਦੋ ਧਿਰਾਂ ਵਿਚਾਲੇ ਖੂਨੀ ਝਗੜਾ, ਕਿਰਪਾਨਾਂ-ਤੇਜ਼ਧਾਰ ਹਥਿਆਰਾਂ ਨਾਲ ਕਈ ਜ਼ਖ਼ਮੀ

Amritsar: ਅੰਮ੍ਰਿਤਸਰ ਦੇ ਢਪਈ ਇਲਾਕੇ ਦੇ ਪੰਨੂ ਚੌਕ 'ਤੇ ਸ਼ਨੀਵਾਰ ਰਾਤ ਨੂੰ ਸ਼ਰਾਬ ਪੀਣ ਤੋਂ ਬਾਅਦ ਇੱਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਮਹਿੰਗਾ ਪਿਆ। ਦੋਸ਼ ਹੈ ਕਿ ਇਲਾਕੇ ਦਾ ਇੱਕ ਨਿਵਾਸੀ ਸ਼ਰਾਬ ਪੀਣ ਤੋਂ ਬਾਅਦ ਗਲੀਆਂ ਵਿੱਚ ਹੰਗਾਮਾ ਕਰਦਾ ਸੀ ਅਤੇ ਲੋਕਾਂ ਨਾਲ ਗਾਲੀ-ਗਲੋਚ ਕਰਦਾ ਸੀ।

ਅੰਮ੍ਰਿਤਸਰ ਦੇ ਪੰਨੂ ਚੌਂਕ ਨੇੜੇ ਦੋ ਧਿਰਾਂ ਵਿਚਾਲੇ ਖੂਨੀ ਝਗੜਾ, ਕਿਰਪਾਨਾਂ-ਤੇਜ਼ਧਾਰ ਹਥਿਆਰਾਂ ਨਾਲ ਕਈ ਜ਼ਖ਼ਮੀ
ਅੰਮ੍ਰਿਤਸਰ ਦੇ ਪੰਨੂ ਚੌਂਕ ਨੇੜੇ ਦੋ ਧਿਰਾਂ ਵਿਚਾਲੇ ਖੂਨੀ ਝਗੜਾ
lalit-sharma
| Updated On: 23 May 2026 07:24 AM IST
Share

ਅੰਮ੍ਰਿਤਸਰ ਦੇ ਢਪਈ ਇਲਾਕੇ ਦੇ ਪੰਨੂ ਚੌਕ ‘ਤੇ ਸ਼ਨੀਵਾਰ ਰਾਤ ਨੂੰ ਸ਼ਰਾਬ ਪੀਣ ਤੋਂ ਬਾਅਦ ਇੱਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਮਹਿੰਗਾ ਪਿਆ। ਦੋਸ਼ ਹੈ ਕਿ ਇਲਾਕੇ ਦਾ ਇੱਕ ਨਿਵਾਸੀ ਸ਼ਰਾਬ ਪੀਣ ਤੋਂ ਬਾਅਦ ਗਲੀਆਂ ਵਿੱਚ ਹੰਗਾਮਾ ਕਰਦਾ ਸੀ ਅਤੇ ਲੋਕਾਂ ਨਾਲ ਗਾਲੀ-ਗਲੋਚ ਕਰਦਾ ਸੀ। ਜਦੋਂ ਸਥਾਨਕ ਲੋਕਾਂ ਨੇ ਸ਼ਨੀਵਾਰ ਰਾਤ ਨੂੰ ਉਸਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਹੋਰ ਵੱਧ ਗਿਆ।

ਦੱਸਿਆ ਜਾ ਰਿਹਾ ਹੈ ਕਿ ਕਥਿਤ ਤੌਰ ‘ਤੇ ਦੋਸ਼ੀ ਨੇ ਫਿਰ ਆਪਣੇ ਰਿਸ਼ਤੇਦਾਰਾਂ ਨੂੰ ਘਟਨਾ ਸਥਾਨ ‘ਤੇ ਬੁਲਾਇਆ। ਜਲਦੀ ਹੀ ਲੜਾਈ ਸ਼ੁਰੂ ਹੋ ਗਈ, ਅਤੇ ਹਥਿਆਰ ਕੱਢ ਲਏ ਗਏ। ਹਮਲੇ ਦੌਰਾਨ ਉੱਥੋਂ ਲੰਘ ਰਹੀਆਂ ਦੋ ਔਰਤਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਈਆਂ। ਇਸ ਘਟਨਾ ਨਾਲ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ।

ਕਿਰਪਾਨਾਂ ਅਤੇ ਹਥਿਆਰਾਂ ਨਾਲ ਅੰਨ੍ਹੇਵਾਹ ਹਮਲਾ

ਉਨਾ ਕਿਹਾ ਕਿ ਹਮਲਾਵਰਾਂ ਨੇ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਅੰਨ੍ਹੇਵਾਹ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਗਲੀ ਵਿੱਚ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਲਹੂ-ਲੁਹਾਨ ਹੋ ਗਏ। ਇੱਕ ਮਹਿਲਾ ਪ੍ਰੀਆ ਗਾਂਧੀ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹੀ ਸੀ, ਜਦੋਂ ਹਮਲਾਵਰਾਂ ਨੇ ਉਸ ਤੇ ਵੀ ਹਮਲਾ ਕਰ ਦਿੱਤਾ। ਉਸ ਦਾ ਦੋਸ਼ ਹੈ ਕਿ ਉਸ ਦੀ ਚੇਨ ਵੀ ਖੋਹ ਲਈ ਗਈ। ਮਹਿਲਾ ਨੇ ਕਿਹਾ ਕਿ ਉਸ ਦਾ ਝਗੜੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਫਿਰ ਵੀ ਉਸ ਨੂੰ ਸੱਟਾਂ ਮਾਰੀਆਂ ਗਈਆਂ।

ਗਲੀ ਵਿੱਚ ਖੂਨ-ਖਰਾਬੇ ਨਾਲ ਡਰ ਦਾ ਮਾਹੌਲ

ਇਸੇ ਤਰ੍ਹਾਂ ਹੋਰ ਸਥਾਨਕ ਵਸਨੀਕਾਂ ਨੇ ਕਿਹਾ ਕਿ ਹਮਲਾਵਰਾਂ ਨੇ ਔਰਤਾਂ ਅਤੇ ਨੌਜਵਾਨਾਂ ਤੇ ਬੇਰਹਿਮੀ ਨਾਲ ਵਾਰ ਕੀਤੇ। ਲੋਕਾਂ ਦਾ ਕਹਿਣਾ ਹੈ ਕਿ ਗਲੀ ਖੂਨ ਨਾਲ ਭਰ ਗਈ ਸੀ ਅਤੇ ਡਰ ਕਾਰਨ ਲੋਕ ਘਰਾਂ ਵਿੱਚੋਂ ਬਾਹਰ ਨਹੀਂ ਨਿਕਲ ਸਕੇ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੇ ਵੀ ਨਾਰਾਜ਼ਗੀ ਜਤਾਉਂਦੇ ਹੋਏ ਦੱਸਿਆ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਪੁਲਿਸ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਮੌਕੇ ਤੇ ਨਹੀਂ ਪਹੁੰਚੀ।

ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

ਉੱਥੇ ਹੀ ਘਟਨਾ ਤੋਂ ਕਰੀਬ ਦੋ ਘੰਟੇ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਮੀਡੀਆ ਨਾਲ ਗੱਲਬਾਤ ਦੌਰਾਨ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੰਨੂ ਚੌਂਕ ਵਿੱਖੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...