Shilpa Shetty in ASR: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Published: 

27 Feb 2023 19:15 PM

Bollywood News: ਸ਼ਿਲਪਾ ਸ਼ੈਟੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੀ। ਸ਼ਿਲਪਾ ਸ਼ੈੱਟੀ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਦੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਸਨ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ।

Shilpa Shetty in ASR: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ 97 ਕਰੋੜ ਦੀ ਜਾਇਦਾਦ ਜ਼ਬਤ

Follow Us On

ਅੰਮ੍ਰਿਤਸਰ ਨਿਊਜ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ (Shilpa Shetty) ਅਤੇ ਉਨ੍ਹਾਂ ਦੀ ਭੈਣ ਸ਼ਮਿਤਾ ਸ਼ੈਟੀ ਅੱਜ ਦਰਬਾਰ ਸਾਹਿਬ ਵਿਖੇ ਨਤਮਕਸਤ ਹੋਈ। ਉਨ੍ਹਾਂ ਇਥੇ ਆਕੇ ਅਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਸ਼ਿਲਪਾ ਸ਼ੈੱਟੀ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਸਤੰਬਰ 2017 ਵਿੱਚ ਸ਼ਿਲਪਾ ਸ਼ੈਟੀ ਸ੍ਰੀ ਹਰਿਮੰਦਰ ਸਾਹਿਬ ਆਈ ਸੀ। ਉਨ੍ਹਾਂ ਲੰਗਰ ਭਵਨ ਵਿੱਚ ਸੰਗਤ ਨੂੰ ਪ੍ਰਸ਼ਾਦ ਵੰਡਣ ਦੀ ਸੇਵਾ ਨਿਭਾਈ।

ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਸਕੂਲ ਮਿਲਦਾ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਤੋਂ ਪਹਿਲਾਂ ਜਿਵੇਂ ਹੀ ਆਫ ਵ੍ਹਾਈਟ ਕੁਰਤਾ ਸੂਟ ਵਿਚ ਪ੍ਰਸਿੱਧ ਐਕਟ੍ਰੈੱਸ ਸ਼ਿਲਪਾ ਸ਼ੈਟੀ ਬਲੈਕ ਗੱਡੀ ‘ਚੋਂ ਉਤਰੀ ਉਨ੍ਹਾਂ ਨੂੰ ਦੇਖਦੇ ਹੀ ਦੇਖਦੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ । ਐੱਸ. ਜੀ. ਪੀ. ਸੀ. ਦੀ ਦੇਖ-ਰੇਖ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਦਰਸ਼ਨ ਕਰਨ ਪਹੁੰਚੀ ਸ਼ਿਲਪਾ ਸ਼ੈਟੀ ਨੇ ਜਿਥੇ ਗੁਰੂ ਘਰ ਵਿਖੇ ਮੱਥਾ ਟੇਕਿਆ, ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ।

ਇਸ ਉਪਰੰਤ ਸ਼ੈਟੀ ਨੇ ਲੰਗਰ ਘਰ ਵਿਚ ਸੇਵਾ ਵੀ ਕੀਤੀ। ਹਰਿਮੰਦਰ ਸਾਹਿਬ ਤੋਂ ਬਾਹਰ ਆਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਅਰਦਾਸ ਵੀ ਕੀਤੀ। ਇਸ ਤੋਂ ਬਾਅਦ ਸ਼ਿਲਪਾ ਸ਼ੈਟੀ ਨੂੰ ਸੂਚਨਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ‘ਚ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਮਨ ਵਿਚ ਸੱਚੀ ਸ਼ਰਧਾ ਭਾਵਨਾ ਲੈ ਕੇ ਆਉਂਦੇ ਹਨ ਫਿਲਮੀ ਸਿਤਾਰੇ

ਜ਼ਿਕਰਯੋਗ ਹੈ ਕਿ ਪੰਜਾਬੀ ਫਿਲਮਾਂ ਤੋਂ ਇਲਾਵਾ ਹਿੰਦੀ , ਅੰਗਰੇਜ਼ੀ ਅਤੇ ਭਾਰਤ ਦੇਸ਼ ਦੀਆਂ ਦੂਜੀਆਂ ਅਲੱਗ ਅਲੱਗ ਭਾਸ਼ਾਵਾਂ ਵਿਚ ਕੰਮ ਕਰਨ ਵਾਲੇ ਫਿਲਮੀ ਸਿਤਾਰੇ ਅਕਸਰ ਸੱਚ ਖੰਡ ਸ੍ਰੀ ਹਰਿਮੰਦਰ ਸਹਿਬ ਅੰਮ੍ਰਿਤਸਰ ਦਰਸ਼ਨ ਕਰਨ ਲਈ ਆਉਂਦੇ ਰਹਿੰਦੇ ਹਨ। ਫਿਲਮੀ ਸਿਤਾਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਆਪਣੀਆਂ ਧਾਰਿਮਕ ਭਾਵਨਾਵਾਂ ਨੂੰ ਪ੍ਰਗਟ ਕਰਨ ਦੇ ਨਾਲ ਨਾਲ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਕਾਮਯਾਬੀ ਦੀ ਕਮਾਨਾਂ ਦੇ ਲਈ ਅਰਦਾਸ ਵੀ ਕਰਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ