ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

8 ਮਹੀਨਿਆਂ ਵਿੱਚ 16 ਗ੍ਰਨੇਡ ਅਟੈਕ… ਵਿਦੇਸ਼ਾਂ ‘ਚ ਬੈਠੇ ਅੱਤਵਾਦੀ ਹੈਂਡਲਰਾਂ ਦਾ ਕੀ ਹੈ ਮਕਸਦ? ਕਿਉਂ ਭੰਗ ਕਰਨਾ ਚਾਹ ਰਹੇ ਪੰਜਾਬ ਦੀ ਸ਼ਾਂਤੀ

Granade Attack in Punjab: ਪਿਛਲੇ 8 ਮਹੀਨਿਆਂ ਵਿੱਚ ਪੰਜਾਬ ਵਿੱਚ 16 ਬੰਬ ਹਮਲੇ ਹੋ ਚੁੱਕੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ, ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਪਿੱਛੇ ਮੇਨ ਹੈਂਡਲਰ ਅਜੇ ਵੀ ਪਹੁੰਚ ਤੋਂ ਬਾਹਰ ਹਨ। ਵਿਦੇਸ਼ਾਂ ਚ ਬੈਠ ਕੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਵਾਲੇ ਇਨ੍ਹਾਂ ਅੱਤਵਾਦੀਆਂ ਤੱਕ ਪਹੁੰਚਣ ਲਈ ਪੁਲਿਸ ਨੂੰ ਕਿਉਂ ਅਤੇ ਕਿਵੇਂ ਆਉਂਦੀਆਂ ਹਨ ਪਰੇਸ਼ਾਨੀਆਂ...ਪੜ੍ਹੋ ਇਹ ਖਾਸ ਰਿਪੋਰਟ

8 ਮਹੀਨਿਆਂ ਵਿੱਚ 16 ਗ੍ਰਨੇਡ ਅਟੈਕ… ਵਿਦੇਸ਼ਾਂ ‘ਚ ਬੈਠੇ ਅੱਤਵਾਦੀ ਹੈਂਡਲਰਾਂ ਦਾ ਕੀ ਹੈ ਮਕਸਦ? ਕਿਉਂ ਭੰਗ ਕਰਨਾ ਚਾਹ ਰਹੇ ਪੰਜਾਬ ਦੀ ਸ਼ਾਂਤੀ
ਸੰਕੇਤਕ ਤਸਵੀਰ
Follow Us
tv9-punjabi
| Updated On: 09 Apr 2025 13:36 PM

ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਗ੍ਰਨੇਡ ਹਮਲੇ ਹੋ ਰਹੇ ਹਨ। ਇਹ ਸਾਰੇ ਹਮਲੇ ਅੱਤਵਾਦੀਆਂ ਵੱਲੋਂ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਹੋਏ ਗ੍ਰਨੇਡ ਹਮਲਿਆਂ ਪਿੱਛੇ ਬੈਠੇ ਵਿਦੇਸ਼ੀ ਅੱਤਵਾਦੀ ਹੈਂਡਲਰਾਂ ਦਾ ਪੂਰੀ ਕੁੰਡਲੀ ਪੁਲਿਸ ਕੋਲ ਹੈ। ਪੁਲਿਸ ਕੋਲ ਇਨ੍ਹਾਂ ਅੱਤਵਾਦੀ ਸੰਗਠਨਾਂ ਦੇ ਸਰਗਨਾਵਾਂ ਅਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਦਬੋਚਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਇਹ ਬੰਬ ਧਮਾਕੇ ਕੀਤੇ ਜਾ ਰਹੇ ਹਨ। ਸਤੰਬਰ 2024 ਤੋਂ ਅਪ੍ਰੈਲ 2025 ਤੱਕ, ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਕੁੱਲ 16 ਬੰਬ ਧਮਾਕੇ ਕੀਤੇ ਗਏ ਹਨ। ਹਾਲਾਂਕਿ, ਜ਼ਿਆਦਾਤਰ ਮਾਮਲਿਆਂ ਵਿੱਚ ਪੁਲਿਸ ਨੇ ਮੁਲਜ਼ਮਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਇਸ ਦੇ ਬਾਵਜੂਦ, ਅੱਤਵਾਦੀਆਂ ਦੀਆਂ ਗਤੀਵਿਧੀਆਂ ਅਜੇ ਵੀ ਘੱਟ ਨਹੀਂ ਹੋ ਰਹੀਆਂ ਹਨ।

ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਪਿੱਛੇ ਪਾਕਿਸਤਾਨ ਅਤੇ ਆਈਐਸਆਈ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਨੇ ਆਪਣੀ ਮੁੱਢਲੀ ਜਾਂਚ ਵਿੱਚ ਇਹ ਵੀ ਪਤਾ ਲਗਾਇਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਜ਼ੀਸ਼ਾਨ ਅਖਤਰ ਇਸ ਹਮਲੇ ਦਾ ਮਾਸਟਰਮਾਈਂਡ ਹੈ। ਇਸ ਹਮਲੇ ਵਿੱਚ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਲਿੰਕ ਵੀ ਸਾਹਮਣੇ ਆਏ ਹਨ, ਪਰ ਪੁਲਿਸ ਬੇਵੱਸ ਹੈ ਕਿਉਂਕਿ ਇਨ੍ਹਾਂ ਹਮਲਿਆਂ ਦੇ ਮੁੱਖ ਹੈਂਡਲਰ ਵਿਦੇਸ਼ਾਂ ਵਿੱਚ ਬੈਠੇ ਹਨ। ਪੁਲਿਸ ਬਿਨਾਂ ਇਜਾਜ਼ਤ, ਕੇਂਦਰੀ ਏਜੰਸੀਆਂ ਦੀ ਮਦਦ ਅਤੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੂਚਿਤ ਕੀਤੇ ਬਿਨਾਂ ਕੋਈ ਵੀ ਕਾਰਵਾਈ ਨਹੀਂ ਕਰ ਸਕਦੀ ਜਿੱਥੇ ਇਹ ਹੈਂਡਲਰ ਲੁਕੇ ਹੋਏ ਹਨ।

ਪੰਜਾਬ ਵਿੱਚ ਸਤੰਬਰ 2024 ਤੋਂ ਹੁਣ ਤੱਕ ਹੋਏ ਗ੍ਰਨੇਡ ਹਮਲੇ

  1. 9 ਸਤੰਬਰ 2024 ਨੂੰ, ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਇੱਕ ਕੋਠੀ ਤੇ ਗ੍ਰਨੇਡ ਹਮਲਾ ਕਰਵਾਇਆ।
  2. 23 ਨਵੰਬਰ, 2024 ਨੂੰ, ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਨੇੜੇ ਡੇਢ ਕਿਲੋ ਵਿਸਫੋਟਕ ਪਲਾਂਟ ਕੀਤਾ ਗਿਆ।
  3. 29 ਨਵੰਬਰ 2024 ਨੂੰ, ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਵਿੱਚ ਇੱਕ ਖਾਲੀ ਪੁਲਿਸ ਚੌਕੀ ‘ਤੇ ਰਾਤ 11 ਵਜੇ ਇੱਕ ਵਿਸਫੋਟਕ ਹਮਲਾ ਕੀਤਾ ਗਿਆ।
  4. 2 ਦਸੰਬਰ 2024 ਨੂੰ ਨਵਾਂਸ਼ਹਿਰ ਵਿੱਚ ਅਨਸਾਰੋ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਗਿਆ।
  5. 4 ਦਸੰਬਰ 2024 ਨੂੰ, ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਗਿਆ।
  6. 13 ਦਸੰਬਰ 2024 ਨੂੰ, ਬਟਾਲਾ ਦੇ ਘਾਨੀਆ ਦੇ ਬੰਗਰ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲਾ ਕੀਤਾ ਗਿਆ।
  7. 17 ਦਸੰਬਰ 2024 ਨੂੰ, ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਨੇੜੇ ਸਵੇਰੇ ਇੱਕ ਗ੍ਰਨੇਡ ਹਮਲਾ ਕੀਤਾ ਗਿਆ, BKI ਅਤੇ ਅੱਤਵਾਦੀ ਜੀਵਨ ਫੌਜੀ ਨੇ ਇਸਦੀ ਜ਼ਿੰਮੇਵਾਰੀ ਲਈ।
  8. 18 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਸਥਿਤ ਬਖਸ਼ੀਵਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ।
  9. 20 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਸਥਿਤ ਵਡਾਲਾ ਬਾਂਗਰ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ।
  10. 9 ਜਨਵਰੀ 2025 ਨੂੰ ਅੰਮ੍ਰਿਤਸਰ ਦੇ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ।
  11. 16 ਜਨਵਰੀ 2025 ਨੂੰ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗ੍ਰਨੇਡ ਹਮਲਾ।
  12. 3 ਫਰਵਰੀ 2025 ਨੂੰ ਫਤਿਹਗੜ੍ਹ ਚੂੜੀਆਂ ਬਾਈਪਾਸ ਪੁਲਿਸ ਚੌਂਕੀ ‘ਤੇ ਗ੍ਰਨੇਡ ਹਮਲਾ।
  13. 15 ਮਾਰਚ 2025 ਨੂੰ ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਗ੍ਰਨੇਡ ਹਮਲਾ ਕੀਤਾ ਗਿਆ।
  14. 16 ਮਾਰਚ 2025 ਨੂੰ ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਵਿੱਚ ਯੂਟਿਊਬਰ ਰੋਜਰ ਸੰਧੂ ‘ਤੇ ਗ੍ਰਨੇਡ ਹਮਲਾ।
  15. 2 ਅਪ੍ਰੈਲ 2025 ਨੂੰ ਪਟਿਆਲਾ ਦੇ ਬਾਦਸ਼ਾਹਪੁਰ ਪੁਲਿਸ ਸਟੇਸ਼ਨ ਦੇ ਬਾਹਰ ਵਿਸਫੋਟਕ ਹਮਲਾ।
  16. 8 ਅਪ੍ਰੈਲ 2025 ਨੂੰ ਸਵੇਰੇ 1 ਵਜੇ ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ।

ਮੇਨ ਹੈਂਡਲਰਾਂ ਨੂੰ ਫੜਨ ਅਤੇ ਭਾਰਤ ਲਿਆਉਣ ਲਈ ਲੰਮਾ ਇੰਤਜ਼ਾਰ

ਵਿਦੇਸ਼ਾਂ ਵਿੱਚ ਬੈਠੇ ਇਨ੍ਹਾਂ ਹੈਂਡਲਰਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਭਾਰਤ ਡਿਪੋਰਟ ਕਰਵਾਉਣ ਲਈ, ਪੁਲਿਸ ਨੂੰ ਇੰਟਰਪੋਲ ਅਤੇ ਕੇਂਦਰੀ ਏਜੰਸੀਆਂ ਰਾਹੀਂ ਇੱਕ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਹੈ। ਇਹੀ ਕਾਰਨ ਹੈ ਕਿ ਪੁਲਿਸ ਇਨ੍ਹਾਂ ਹਮਲਿਆਂ ਵਿੱਚ ਸ਼ਾਮਲ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਪਿੱਛੇ ਦੇ ਹੈਂਡਲਰਾਂ ਦਾ ਪਰਦਾਫਾਸ਼ ਤਾਂ ਕਰ ਲੈਂਦੀ ਹੈ, ਪਰ ਇਨ੍ਹਾਂ ਮੁੱਖ ਹੈਂਡਲਰਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਕਈ ਮਾਮਲਿਆਂ ਵਿੱਚ, ਪੰਜਾਬ ਪੁਲਿਸ ਕੈਨੇਡਾ, ਫਿਲੀਪੀਨਜ਼ ਅਤੇ ਹੋਰ ਦੇਸ਼ਾਂ ਤੋਂ ਬਹੁਤ ਸਾਰੇ ਹੈਂਡਲਰਾਂ ਨੂੰ ਡਿਪੋਰਟ ਕਰਵਾ ਚੁੱਕੀ ਹੈ, ਪਰ ਇਸ ਦੌਰਾਨ, ਅੱਤਵਾਦੀ ਸੰਗਠਨ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਵਿੱਚ ਰੁੱਝੇ ਰਹਿੰਦੇ ਹਨ।

ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...