ਫਿਰੋਜ਼ਪੁਰ ਅਤੇ ਮੋਗਾ ਸਮੇਤ ਕਈ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਸੈਸ਼ਨ ਜੱਜ ਨੂੰ ਭੇਜੀ ਮੇਲ; ਕੰਪਲੈਕਸ ਖਾਲੀ ਕਰਵਾ ਕੇ ਜਾਂਚ ਜਾਰੀ
Bomb Threat To Ferozepur & Moga Court: ਸਾਵਧਾਨੀ ਵਜੋਂ, ਪਾਰਕਿੰਗ ਵਾਲੀ ਥਾਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਪੁਲਿਸ ਮੌਕੇ 'ਤੇ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤੀ ਕੰਪਲੈਕਸਾਂ ਦੀ ਜਾਂਚ ਕਰ ਰਹੀਆਂ ਹਨ। ਇਸਤੋਂ ਪਹਿਲਾਂ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
ਵੀਰਵਾਰ ਨੂੰ, ਕਈ ਅਦਾਲਤਾਂ ਵਿੱਚ ਬੰਬ ਧਮਾਕੇ ਦੀਆਂ ਧਮਕੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਪੰਜਾਬ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਕੰਪਲੈਕਸਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਈਮੇਲ ਮਿਲਿਆ ਹੈ ਜਿਸ ਵਿੱਚ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਦਾਲਤ ਪੂਰੀ ਤਰ੍ਹਾਂ ਖਾਲੀ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ, ਪੁਲਿਸ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਅਦਾਲਤ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ। ਅਦਾਲਤ ਦੁਪਹਿਰ 1 ਵਜੇ ਤੱਕ ਬੰਦ ਕਰ ਦਿੱਤੀ ਗਈ।
ਫਿਰੋਜ਼ਪੁਰ ਅਤੇ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਤੋਂ ਈਮੇਲ ਰਾਹੀਂ ਧਮਕੀ ਮਿਲੀ ਹੈ, ਜਿਸ ਕਾਰਨ ਅਦਾਲਤੀ ਕੰਪਲੈਕਸਾਂ ਨੂੰ ਖਾਲੀ ਕਰਵਾਇਆ ਗਿਆ ਹੈ। ਹਾਲਾਂਕਿ, ਕੋਈ ਵੀ ਅਧਿਕਾਰੀ ਇਸ ਬਾਰੇ ਟਿੱਪਣੀ ਕਰਨ ਲਈ ਤਿਆਰ ਨਹੀਂ ਹੈ ਕਿ ਈਮੇਲ ਕਿਸਨੇ ਭੇਜੀ ਹੈ, ਜਾਂ ਇਸ ਵਿੱਚ ਕੀ ਲਿਖਿਆ ਹੈ।
ਸਾਵਧਾਨੀ ਵਜੋਂ, ਪਾਰਕਿੰਗ ਵਾਲੀ ਥਾਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਪੁਲਿਸ ਮੌਕੇ ‘ਤੇ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤੀ ਕੰਪਲੈਕਸਾਂ ਦੀ ਜਾਂਚ ਕਰ ਰਹੀਆਂ ਹਨ। ਇਸਤੋਂ ਪਹਿਲਾਂ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
ਡੂੰਘਾਈ ਨਾਲ ਹੋ ਰਹੀ ਹੈ ਜਾਂਚ
ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਕੋਈ ਧਮਕੀ ਮਿਲੀ ਹੈ, ਜਿਸ ਕਾਰਨ ਅਦਾਲਤ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਅਸੀਂ ਪਹਿਲਾਂ ਅਦਾਲਤ ਵਿੱਚ ਨਿਯਮਿਤ ਜਾਂਚ ਕਰਦੇ ਰਹਿੰਦੇ ਹਾਂ। ਜੇਕਰ ਕੋਈ ਵੀ ਸ਼ਰਾਰਤੀ ਤੱਤ ਇਸ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੰਬ ਸਕਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਦੇ ਨਾਲ, ਲਗਭਗ 200 ਪੁਲਿਸ ਕਰਮਚਾਰੀ ਕੰਪਲੈਕਸ ਦੇ ਕੋਨੇ-ਕੋਨੇ ਦੀ ਜਾਂਚ ਕਰ ਰਹੇ ਹਨ।


