AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਨੈਟਵਰਕ ਦਾ ਪਰਦਾਫਾਸ਼, ਪੱਛਮੀ ਬੰਗਾਲ ਤੋਂ ਮੁਲਜ਼ਮ ਗ੍ਰਿਫ਼ਤਾਰ; ਕਈ ਈਮੇਲ ਆਈਡੀਆਂ-ਡਿਜੀਟਲ ਉਪਕਰਣ ਮਿਲੇ

ਜਾਂਚ ਦੌਰਾਨ 300 ਤੋਂ ਵੱਧ ਜੀਮੇਲ ਆਈਡੀ, ਕੰਪਿਊਟਰ ਹਾਰਡ ਡਿਸਕਾਂ, ਮੋਬਾਈਲ ਫੋਨ ਤੇ ਹੋਰ ਡਿਜੀਟਲ ਸਾਮਾਨ ਬਰਾਮਦ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਦਰਜ ਚਾਰ ਵੱਖ-ਵੱਖ ਮਾਮਲਿਆਂ ਦੀ ਜਾਂਚ ਦੌਰਾਨ ਇੱਕ ਡਿਜੀਟਲ ਟ੍ਰੇਲ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲਿਸ ਟੀਮ ਪੱਛਮੀ ਬੰਗਾਲ ਤੱਕ ਪਹੁੰਚੀ।

ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਨੈਟਵਰਕ ਦਾ ਪਰਦਾਫਾਸ਼, ਪੱਛਮੀ ਬੰਗਾਲ ਤੋਂ ਮੁਲਜ਼ਮ ਗ੍ਰਿਫ਼ਤਾਰ; ਕਈ ਈਮੇਲ ਆਈਡੀਆਂ-ਡਿਜੀਟਲ ਉਪਕਰਣ ਮਿਲੇ
lalit-sharma
| Updated On: 22 May 2026 12:00 PM IST
Share

ਪਿਛਲੇ ਕਈ ਮਹੀਨਿਆਂ ਤੋਂ ਅੰਮ੍ਰਿਤਸਰ ‘ਚ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਕਮਿਸ਼ਨਰ ਪੁਲਿਸ ਨੇ ਸਾਈਬਰ ਅਪਰਾਧ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੰਬ ਧਮਕੀਆਂ ਵਾਲੇ ਈ-ਮੇਲ ਭੇਜਣ ਵਾਲੇ ਇੱਕ ਅੰਤਰਰਾਜੀ ਗਿਰੋਹ ‘ਤੇ ਕਾਰਵਾਈ ਕੀਤੀ। ਪੁਲਿਸ ਨੇ ਇਸ ਮਾਮਲੇ ‘ਚ ਪੱਛਮੀ ਬੰਗਾਲ ਤੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਵੱਖ-ਵੱਖ ਰਾਜਾਂ ਦੇ ਸਕੂਲਾਂ ਤੇ ਹੋਰ ਸੰਵੇਦਨਸ਼ੀਲ ਅਦਾਰਿਆਂ ਨੂੰ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਭੇਜਣ ਲਈ ਵਰਤੇ ਜਾਂਦੇ ਡਿਜੀਟਲ ਬੁਨਿਆਦੀ ਢਾਂਚੇ ਦੀ ਸਪਲਾਈ ਕਰਦਾ ਸੀ।

ਜਾਂਚ ਦੌਰਾਨ 300 ਤੋਂ ਵੱਧ ਜੀਮੇਲ ਆਈਡੀ, ਕੰਪਿਊਟਰ ਹਾਰਡ ਡਿਸਕਾਂ, ਮੋਬਾਈਲ ਫੋਨ ਤੇ ਹੋਰ ਡਿਜੀਟਲ ਸਾਮਾਨ ਬਰਾਮਦ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਦਰਜ ਚਾਰ ਵੱਖ-ਵੱਖ ਮਾਮਲਿਆਂ ਦੀ ਜਾਂਚ ਦੌਰਾਨ ਇੱਕ ਡਿਜੀਟਲ ਟ੍ਰੇਲ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲਿਸ ਟੀਮ ਪੱਛਮੀ ਬੰਗਾਲ ਤੱਕ ਪਹੁੰਚੀ। ਤਕਨੀਕੀ ਵਿਸ਼ਲੇਸ਼ਣ ਤੇ ਸਾਈਬਰ ਫੋਰੈਂਸਿਕ ਜਾਂਚ ਰਾਹੀਂ, ਪੁਲਿਸ ਨੇ ਸੌਰਵ ਬਿਸਵਾਸ ਉਰਫ਼ ਮਾਈਕਲ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।

ਪੁਲਿਸ ਮੁਤਾਬਕ ਦੋਸ਼ੀ ਵੱਖ-ਵੱਖ ਫੇਸਬੁੱਕ ਗਰੁੱਪਾਂ ਰਾਹੀਂ ਈ-ਮੇਲ ਖਾਤਿਆਂ ਦੀ ਖਰੀਦੋ-ਫਰੋਖ਼ਤ ਦਾ ਕੰਮ ਕਰਦਾ ਸੀ ਤੇ ਕਈ ਅਣਪਛਾਤੇ ਵਿਅਕਤੀਆਂ ਤੋਂ ਸੈਂਕੜੇ ਜੀਮੇਲ ਖਾਤੇ ਖਰੀਦੇ ਗਏ ਸਨ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਕਿ ਲਗਭਗ 219 ਜੀਮੇਲ ਖਾਤੇ ਵਟਸਐਪ ਰਾਹੀਂ ਬੰਗਲਾਦੇਸ਼ ‘ਚ ਮੌਜੂਦ ਇੱਕ ਵਿਅਕਤੀ ਨੂੰ ਵੇਚੇ ਗਏ ਸਨ। ਇਨ੍ਹਾਂ ਖਾਤਿਆਂ ਦੀ ਖਰੀਦ ਤੇ ਵਿਕਰੀ ਲਈ USDT ਕ੍ਰਿਪਟੋਕਰੰਸੀ ਦੀ ਵਰਤੋਂ ਕੀਤੀ ਜਾਂਦੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਬਾਅਦ ‘ਚ ਇਹ ਈ-ਮੇਲ ਖਾਤੇ ਪਾਕਿਸਤਾਨ ‘ਚ ਮੌਜੂਦ ਅਣਪਛਾਤੇ ਵਿਅਕਤੀਆਂ ਤੱਕ ਪਹੁੰਚੇ, ਜਿਨ੍ਹਾਂ ਵੱਲੋਂ ਕਥਿਤ ਤੌਰ ‘ਤੇ ਦੇਸ਼ ਭਰ ‘ਚ ਬੰਬ ਧਮਕੀਆਂ ਵਾਲੇ ਈ-ਮੇਲ ਤੇ ਹੋਰ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਬੰਗਲਾਦੇਸ਼ ਤੇ ਹੋਰ ਵਿਦੇਸ਼ੀ ਲਿੰਕਾਂ ਦੀ ਜਾਂਚ ਸਬੰਧਤ ਏਜੰਸੀਆਂ ਵੱਲੋਂ ਜਾਰੀ ਹੈ।

ਛਾਪੇਮਾਰੀ ਦੌਰਾਨ ਪੁਲਿਸ ਨੇ ਤਿੰਨ ਸੀਪੀਯੂ, ਪੰਜ ਕੰਪਿਊਟਰ ਹਾਰਡ ਡਿਸਕਾਂ, ਤਿੰਨ ਮੋਬਾਈਲ ਫੋਨ, ਇੱਕ ਇੰਟਰਨੈੱਟ ਰਾਊਟਰ, 300 ਤੋਂ ਵੱਧ ਜੀਮੇਲ ਆਈਡੀ ਤੇ 15 ਹੌਟਮੇਲ ਖਾਤੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਅਜਿਹੇ ਸਾਈਬਰ ਅਪਰਾਧੀਆਂ ਦੇ ਉਸ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ, ਜੋ ਦਹਿਸ਼ਤ ਫੈਲਾਉਣ ਤੇ ਸੁਰੱਖਿਆ ਏਜੰਸੀਆਂ ਨੂੰ ਗੁੰਮਰਾਹ ਕਰਨ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਨ। ਪੁਲਿਸ ਹੁਣ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਜਾਂਚ ਅੱਗੇ ਵਧਾ ਰਹੀ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...