ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਦੇ ਕੰਮ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ
Follow Us
tv9-punjabi
| Updated On: 15 Jul 2024 19:45 PM IST
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਸਫ਼ਾਈ ਕਾਰਜ ਮੁਕੰਮਲ- ਜਿੰਪਾ

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਹਨ ਹੈਲਪਲਾਈਨ ਨੰਬਰ

ਕਾਬਲੇਗੌਰ ਹੈ ਕਿ ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107 ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...