ਮੈਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਾ ਹਾਂ, ਇਸੇ ਲਈ ਮੈਨੂੰ ਏਅਰਪੋਰਟ ‘ਤੇ ਰੋਕਿਆ, ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੇ ਕੱਢਿਆ ਗੁੱਸਾ

tv9-punjabi
Updated On: 

04 Aug 2023 16:21 PM

ਤਨਮਨਜੀਤ ਸਿੰਘ ਢੇਸੀ ਕਿਹਾ ਕਿ ਮੈਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ ਤੇ ਹਮੇਸ਼ਾ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਂਦਾ ਰਿਹਾ ਹਾਂ। ਮੈਂ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਇਸੇ ਕਾਰਨ ਮੈਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਕੇ ਦੋ ਘੰਟੇ ਪੁੱਛ-ਪੜਤਾਲ ਕੀਤੀ ਗਈ।

ਮੈਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਾ ਹਾਂ, ਇਸੇ ਲਈ ਮੈਨੂੰ ਏਅਰਪੋਰਟ ਤੇ ਰੋਕਿਆ, ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੇ ਕੱਢਿਆ ਗੁੱਸਾ
Follow Us On

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕੇ ਜਾਣ ‘ਤੇ ਗੁੱਸਾ ਜਾਹਿਰ ਕੀਤਾ ਹੈ। ਢੇਸੀ ਨੇ ਕਿਹਾ ਕਿ ਮੈਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ ਅਤੇ ਹਮੇਸ਼ਾ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਂਦਾ ਰਿਹਾ ਹਾਂ। ਮੈਂ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਇਸੇ ਕਾਰਨ ਮੈਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਕੇ ਦੋ ਘੰਟੇ ਪੁੱਛ-ਪੜਤਾਲ ਕੀਤੀ ਗਈ। ਮੇਰੇ ਸਮਰਥਕਾਂ, ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਦੋਸਤਾਂ ਦੇ ਸਮਰਥਨ ਕਾਰਨ ਮੈਨੂੰ ਜਾਣ ਦਿੱਤਾ ਗਿਆ।

ਢੇਸੀ ਨੇ ਖੁਦ ਨੂੰ ਏਅਰਪੋਰਟ ‘ਤੇ ਰੋਕੇ ਜਾਣ ਬਾਰੇ ਸੋਸ਼ਲ ਮੀਡੀਆ ‘ਤੇ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪਿਛਲੀ ਵਾਰ ਭਾਰਤ ਆਇਆ ਸੀ ਤਾਂ ਸਾਰਿਆਂ ਨੇ ਮੈਨੂੰ ਬਹੁਤ ਪਿਆਰ ਅਤੇ ਮਹਿਮਾਨਨਿਵਾਜ਼ੀ ਦਿੱਤੀ ਸੀ। ਮੇਰ ਕਾਮ ਮਾਣ ਸਨਮਾਨ ਵੀ ਕੀਤਾ ਸੀ।

ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿੰਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬ੍ਰਿਟਿਸ਼ ਐਮਪੀ ਨੂੰ ਹਿਰਾਸਤ ਵਿੱਚ ਲੈਣਾ ਅਤੇ ਪ੍ਰੇਸ਼ਾਨ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪੁੱਛਗਿੱਛ ਲਈ ਰੋਕਿਆ

ਜ਼ਿਕਰਯੋਗ ਹੈ ਕਿ ਯੂਕੇ ਦੇ ਸੰਸਦ ਮੈਂਬਰ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਸੀ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸੰਸਦ ਮੈਂਬਰ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ‘ਤੇ ਪਾਇਆ ਕਿ ਉਸ ਕੋਲ ਓਵਰਸੀਜ਼ ਸਿਟੀਜ਼ਨ ਆਫ ਇੰਡੀਆ ਕਾਰਡ ਨਹੀਂ ਹੈ। ਇਸ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ