ਨਵਜੋਤ ਕੌਰ ਸਿੱਧੂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾਇਆ: ਖਰਾਬ ਸਿਹਤ ਦਾ ਦਿੱਤਾ ਹਵਾਲਾ; 6 ਮਹੀਨੇ ਪਹਿਲਾਂ ਕਾਂਗਰਸ BRP ‘ਚ ਹੋਏ ਸੀ ਸ਼ਾਮਲ

Updated On: 

15 Oct 2026 21:15 PM IST

ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ.) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਸੇਵਾ ਨਿਭਾਅ ਰਹੀ ਸੀ। ਪਾਰਟੀ ਨੇ ਇਹ ਜਾਣਕਾਰੀ ਵੀਰਵਾਰ, 15 ਅਕਤੂਬਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਜਾਰੀ ਕੀਤੀ।

ਨਵਜੋਤ ਕੌਰ ਸਿੱਧੂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾਇਆ: ਖਰਾਬ ਸਿਹਤ ਦਾ ਦਿੱਤਾ ਹਵਾਲਾ; 6 ਮਹੀਨੇ ਪਹਿਲਾਂ ਕਾਂਗਰਸ BRP ਚ ਹੋਏ ਸੀ ਸ਼ਾਮਲ

Photo Credit: Social Media

ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ.) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਸੇਵਾ ਨਿਭਾਅ ਰਹੀ ਸੀ। ਪਾਰਟੀ ਨੇ ਇਹ ਜਾਣਕਾਰੀ ਵੀਰਵਾਰ, 15 ਅਕਤੂਬਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਜਾਰੀ ਕੀਤੀ।

ਇਸ ਵਿੱਚ ਕਿਹਾ ਗਿਆ ਸੀ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਖਰਾਬ ਸਿਹਤ ਕਾਰਨ ਉਨ੍ਹਾਂ ਦੀਆਂ ਪਾਰਟੀ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾ ਰਿਹਾ ਹੈ। ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਪੰਜਾਬ ਇੰਚਾਰਜ ਨਿਯੁਕਤ ਕੀਤਾ ਜਾ ਰਿਹਾ ਹੈ।

ਪਾਰਟੀ ਦੇ ਬਿਆਨ ਵਿੱਚ ਇਹ ਗੱਲਾਂ ਕਹੀਆਂ

ਪਾਰਟੀ ਨੂੰ ਇੱਕ ਸਰਗਰਮ ਵਿਕਲਪ ਦੀ ਲੋੜ: ਬੀਆਰਪੀ ਦੇ ਰਾਸ਼ਟਰੀ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਮਨੋਜ ਚੌਬੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਨੂੰ ਫੈਸਲਾਕੁੰਨ ਲੀਡਰਸ਼ਿਪ, ਜ਼ਮੀਨੀ ਪੱਧਰ ‘ਤੇ ਨਿਰੰਤਰ ਸਰਗਰਮੀ ਅਤੇ ਇੱਕ ਭਰੋਸੇਯੋਗ ਰਾਜਨੀਤਿਕ ਵਿਕਲਪ ਦੀ ਲੋੜ ਹੈ।

ਇਹ ਕੋਈ ਰਾਜਨੀਤਿਕ ਝਟਕਾ ਨਹੀਂ: ਬਿਆਨ ਅਨੁਸਾਰ, “ਡਾ. ਨਵਜੋਤ ਕੌਰ ਸਿੱਧੂ ਦੀ ਮੌਜੂਦਾ ਸਿਹਤ ਸਥਿਤੀ ਨੂੰ ਦੇਖਦੇ ਹੋਏ, ਪਾਰਟੀ ਨੇ ਪੰਜਾਬ ਦੇ ਹਿੱਤਾਂ ਅਤੇ ਉਨ੍ਹਾਂ ਦੀ ਨਿੱਜੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਰਾਜਨੀਤਿਕ ਝਟਕਾ ਵਜੋਂ ਨਹੀਂ, ਸਗੋਂ ਜ਼ਿੰਮੇਵਾਰੀ, ਸਤਿਕਾਰ ਅਤੇ ਉਨ੍ਹਾਂ ਦੀ ਸਿਹਤ ਪ੍ਰਤੀ ਚਿੰਤਾ ਵਜੋਂ ਲਿਆ ਗਿਆ ਹੈ।”

ਮਾਰਗਦਰਸ਼ਨ ਦਾ ਮਹੱਤਵ ਬਣਿਆ ਰਹੇਗਾ: ਪਾਰਟੀ ਨੇ ਇਹ ਵੀ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਦੇ ਤਜਰਬੇ, ਮਾਰਗਦਰਸ਼ਨ ਅਤੇ ਪਾਰਟੀ ਨਾਲ ਉਨ੍ਹਾਂ ਦੇ ਸਬੰਧਾਂ ਦੀ ਹਮੇਸ਼ਾ ਕਦਰ ਕੀਤੀ ਜਾਵੇਗੀ। ਬਿਆਨ ਵਿੱਚ ਰਾਜਨੀਤੀ ਤੋਂ ਉੱਪਰ ਉਨ੍ਹਾਂ ਦੀ ਸਿਹਤ ਅਤੇ ਨਿੱਜੀ ਤੰਦਰੁਸਤੀ ‘ਤੇ ਜ਼ੋਰ ਦਿੱਤਾ ਗਿਆ।

ਸੁਖਮਿੰਦਰਪਾਲ ਸਿੰਘ ਨੂੰ ਸੌਂਪੀ ਜ਼ਿੰਮੇਵਾਰੀ: ਇਸ ਦੌਰਾਨ, ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਪੰਜਾਬ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਨਵਾਂ ਪੰਜਾਬ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਹਨ। ਪਾਰਟੀ ਅਨੁਸਾਰ, ਨਵੇਂ ਇੰਚਾਰਜ ਦੀ ਨਿਯੁਕਤੀ ਦਾ ਉਦੇਸ਼ ਸੰਗਠਨ ਨੂੰ ਮਜ਼ਬੂਤ ​​ਕਰਨਾ ਅਤੇ ਪੰਜਾਬ ਵਿੱਚ ਪਾਰਟੀ ਦੇ ਮਿਸ਼ਨ ਨੂੰ ਅੱਗੇ ਵਧਾਉਣਾ ਹੈ।

Loading...
Unable to load recommendations.
Follow Us