ਫਿਰੋਜ਼ਪੁਰ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, BSF ਅਧਿਕਾਰੀ ਕਰ ਰਹੇ ਪੁੱਛਗਿੱਛ

Updated On: 

04 Jul 2024 12:43 PM IST

Firozpur Border: ਬੀਐਸਐਫ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਤੋਂ ਖੁਲਾਸਾ ਹੋਇਆ ਹੈ ਕਿ ਉਹ ਪਾਕਿਸਤਾਨੀ ਨਾਗਰਿਕ ਹੈ। ਇਹ ਵਿਅਕਤੀ ਕਿਸ਼ੋਰ ਹੈ ਅਤੇ ਉਸ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਫੜਿਆ ਗਿਆ ਹੈ।

ਫਿਰੋਜ਼ਪੁਰ ਬਾਰਡਰ ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, BSF ਅਧਿਕਾਰੀ ਕਰ ਰਹੇ ਪੁੱਛਗਿੱਛ
Follow Us On

Firozpur Border: ਬੀਐਸਐਫ ਨੂੰ ਫਿਰੋਜ਼ਪੁਰ ਸਰਹੱਦ ‘ਤੇ ਸਰਹੱਦੀ ਵਾੜ ਦੇ ਅੱਗੇ ਇੱਕ ਸ਼ੱਕੀ ਹਰਕਤ ਦੀ ਸੂਚਨਾ ਮਿਲੀ ਸੀ। ਬੀਐਸਐਫ਼ ਦੇ ਜਵਾਨਾਂ ਨੇ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਰਹੱਦੀ ਸੁਰੱਖਿਆ ਵਾੜ ਦੇ ਵਿਚਕਾਰ ਦੇਖੇ ਗਏ ਸ਼ੱਕੀ ਵਿਅਕਤੀ ਨੂੰ ਘੇਰੇ ਪਾ ਲਿਆ। ਜਿਵੇਂ ਹੀ ਸ਼ੱਕੀ ਵਿਅਕਤੀ ਨੇ ਆਈਬੀ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਤੁਰੰਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ ਹੈ।

ਬੀਐਸਐਫ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਤੋਂ ਖੁਲਾਸਾ ਹੋਇਆ ਹੈ ਕਿ ਉਹ ਪਾਕਿਸਤਾਨੀ ਨਾਗਰਿਕ ਹੈ। ਇਹ ਵਿਅਕਤੀ ਕਿਸ਼ੋਰ ਹੈ ਅਤੇ ਉਸ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਫੜਿਆ ਗਿਆ ਹੈ।

ਬਾਰਡਰ ਨੂੰ ਪਾਰ ਕਰਨ ਦੇ ਉਸ ਦੇ ਇਰਾਦਿਆਂ ਬਾਰੇ ਜਾਣਨ ਲਈ ਬੀਐੱਸਐੱਫ ਅਤੇ ਹੋਰ ਸਹਿਯੋਗੀ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਚੌਕਸ ਬੀਐੱਸਐੱਫ ਦੇ ਜਵਾਨਾਂ ਨੇ ਇਕ ਵਾਰ ਫਿਰ ਭਾਰਤੀ ਖੇਤਰ ਵਿਚ ਪਾਕਿਸਤਾਨੀ ਘੁਸਪੈਠੀਆਂ ਦੇ ਦਾਖਲ ਹੋਣ ਦੇ ਖਦਸ਼ੇ ‘ਤੇ ਤੇਜ਼ੀ ਨਾਲ ਅਮਲ ਕਰਦੇ ਹੋਏ ਮੁਸ਼ਤੈਦੀ ਨਾਲ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਅਗਨੀਵੀਰ ਦੇ ਪਰਿਵਾਰ ਨੂੰ 98 ਲੱਖ ਦਾ ਮੁਆਵਜ਼ਾ, ਰਾਹੁਲ ਗਾਂਧੀ ਦੇ ਇਲਜ਼ਾਮਾਂ ਤੇ ਫੌਜ ਦਾ ਜਵਾਬ

ਫੜੇ ਗਏ ਨੌਜਵਾਨ ਤੋਂ ਪਾਕਿਸਤਾਨੀ ਕਰੰਸੀ ਬਰਾਮਦ

ਫੜੇ ਗਏ ਪਾਕਿਸਤਾਨੀ ਨੌਜਵਾਨ ਕੋਲੋਂ 363 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਬੀਐਸਐਫ 116 ਬਟਾਲੀਅਨ ਦੇ ਕਮਾਂਡਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਕਿਸਤਾਨੀ ਨੌਜਵਾਨ ਨੂੰ ਫ਼ਿਰੋਜ਼ਪੁਰ ਸਦਰ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਭਾਰਤੀ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਗਤੀਵਿਧੀਆਂ ਲਗਾਤਾਰ ਵਧੀਆਂ ਹਨ। ਹਰ ਰੋਜ਼ ਫਿਰੋਜ਼ਪੁਰ ਬਾਰਡਰ ਰੇਂਜ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ ਹੋ ਰਹੇ ਹਨ, ਜੋ ਬੀਐਸਐਫ ਦੇ ਨਾਲ-ਨਾਲ ਭਾਰਤੀ ਸੁਰੱਖਿਆ ਏਜੰਸੀਆਂ ਲਈ ਵੀ ਚਿੰਤਾ ਦਾ ਵਿਸ਼ਾ ਹੈ।