ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਰਡਰ ਹਾਹੀਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਨਾਹਰਿਕ ਨੂੰ ਕੀਤਾ ਗ੍ਰਿਫ਼ਤਾਰ

ਗਸ਼ਤ ਦੌਰਾਨ, ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਨੂੰ ਸਰਹੱਦ ਪਾਰ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਸ 'ਤੇ ਸਿਪਾਹੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ।

ਬਾਰਡਰ ਹਾਹੀਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਨਾਹਰਿਕ ਨੂੰ ਕੀਤਾ ਗ੍ਰਿਫ਼ਤਾਰ
Follow Us
lalit-sharma
| Updated On: 14 Mar 2025 18:59 PM

ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸ਼ੱਕੀ ਗਤੀਵਿਧੀਆਂ ਕਾਰਨ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਸੈਕਟਰ ਦੇ ਬਾਰਡਰ ਆਊਟ ਪੋਸਟ (ਬੀਓਪੀ) ਮੁੱਲਾਕੋਟ ਤੋਂ ਕੀਤੀ ਗਈ। ਬੀਐਸਐਫ ਵੱਲੋਂ ਫੜੇ ਗਏ ਪਾਕਿਸਤਾਨੀ ਦੀ ਪਛਾਣ ਮੁਹੰਮਦ ਜ਼ੈਦ ਵਜੋਂ ਹੋਈ ਹੈ, ਜੋ ਕਿ ਪਾਕਿਸਤਾਨ ਦੇ ਹਕੀਮਾ ਵਾਲਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਗਸ਼ਤ ਦੌਰਾਨ, ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਨੂੰ ਸਰਹੱਦ ਪਾਰ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਸ ‘ਤੇ ਸਿਪਾਹੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ।

ਬੀਐਸਐਫ ਕਰ ਰਹੀ ਹੈ ਡੂੰਘਾਈ ਨਾਲ ਪੁੱਛਗਿੱਛ

ਗ੍ਰਿਫ਼ਤਾਰੀ ਤੋਂ ਬਾਅਦ, ਬੀਐਸਐਫ ਅਧਿਕਾਰੀ ਮੁਹੰਮਦ ਜ਼ੈਦ ਤੋਂ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ ਜਾਂ ਕਿਸੇ ਸਾਜ਼ਿਸ਼ ਦੇ ਹਿੱਸੇ ਵਜੋਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਘਟਨਾ ਤੋਂ ਬਾਅਦ ਸਰਹੱਦ ‘ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਬੀਐਸਐਫ ਦੇ ਨਾਲ-ਨਾਲ ਹੋਰ ਖੁਫੀਆ ਏਜੰਸੀਆਂ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।