ਫ਼ਿਰੋਜ਼ਪੁਰ ‘ਚ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ: ਡਰੱਗ ਡਿਲੀਵਰੀ ਲਈ ਭੇਜਿਆ ਚੀਨੀ ਡਰੋਨ; ਸਰਹੱਦ ਪਾਰ ਕਰਦਿਆਂ BSF ਨੇ ਫੜਿਆ
ਸੀਮਾ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਚੀਨੀ ਡਰੋਨ ਜ਼ਬਤ ਕਰ ਲਿਆ ਗਿਆ ਹੈ। BSF ਵੱਲੋਂ ਬਰਾਮਦ ਕੀਤਾ ਗਿਆ ਡਰੋਨ ਚੀਨ ਵਿੱਚ ਬਣਿਆ ਕਵਾਡਕਾਪਟਰ DJI Mavic 3 ਕਲਾਸਿਕ ਹੈ। ਪਾਕਿਸਤਾਨ ਵਾਲੇ ਪਾਸੇ ਰਹਿ ਰਹੇ ਸਮੱਗਲਰ ਡਰੋਨਾਂ ਦੀ ਵਰਤੋਂ ਕਰਕੇ ਭਾਰਤੀ ਸਰਹੱਦ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ।
ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਸੀਮਾ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਨਾਕਾਮ ਕੀਤੀ ਗਈ ਹੈ । ਬੀ.ਐੱਸ.ਐੱਫ. ਨੇ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ ਜ਼ਬਤ ਕਰ ਲਿਆ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵੱਲੋਂ ਭਾਰਤ ਵਿੱਚ ਨਸ਼ਾ ਅਤੇ ਹਥਿਆਰ ਸਪਲਾਈ ਕਰਨ ਦੇ ਲਈ ਡਰੋਨ ਭੇਜੇ ਜਾਂਦੇ ਹਨ।
ਸ਼ੱਕੀ ਡਰੋਨ ਨੂੰ ਬੀਐਸਐਫ ਨੇ ਬਰਾਮਦ ਕੀਤਾ
ਬੀਐਸਐਫ ਦੇ ਬੁਲਾਰੇ ਨੇ ਜਾਣਾਕਰੀ ਸਾਂਝੀ ਕਰਦਿਆਂ ਦੱਸਿਆ ਕਿ 13 ਨਵੰਬਰ 2023 ਦੀ ਰਾਤ ਨੂੰ ਫਿਰੋਜ਼ਪੁਰ ਬਾਰਡਰ ਰੇਂਜ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਨੇੜੇ ਬੀਐਸਐਫ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਆਉਂਦੇ ਇੱਕ ਸ਼ੱਕੀ ਡਰੋਨ ਨੂੰ ਦੇਖਿਆ, ਜਿਸ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਰੋਕ ਦਿੱਤਾ ਗਿਆ ਅਤੇ ਇਸ ਘਟਨਾ ਤੋਂ ਬਾਅਦ ਬੀ.ਐਸ.ਐਫ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਰਾਤ ਕਰੀਬ 9 ਵਜੇ ਖੇਤ ‘ਚੋਂ ਇੱਕ ਛੋਟਾ ਡਰੋਨ ਬਰਾਮਦ ਹੋਇਆ ਹੈ।
🚨🚨🚨
𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝 𝐛𝐲 𝐁𝐒𝐅A pakistani drone that violated Indian airspace was intercepted (by fire) by #AlertBSF troops. During the search operation, @BSF_Punjab trooops recovered a drone (QUADCOPTER – DJI MAVIC 3 CLASSIC – MADE IN pic.twitter.com/p8ISbQmnjE
— BSF PUNJAB FRONTIER (@BSF_Punjab) November 13, 2023
ਇਹ ਵੀ ਪੜ੍ਹੋ
ਫੜਿਆ ਗਿਆ ਡਰੋਨ ਚੀਨ ‘ਚ ਬਣਿਆ
BSF ਵੱਲੋਂ ਬਰਾਮਦ ਕੀਤਾ ਗਿਆ ਡਰੋਨ ਚੀਨ ਵਿੱਚ ਬਣਿਆ ਕਵਾਡਕਾਪਟਰ DJI Mavic 3 ਕਲਾਸਿਕ ਹੈ। ਪਾਕਿਸਤਾਨ ਵਾਲੇ ਪਾਸੇ ਰਹਿ ਰਹੇ ਸਮੱਗਲਰ ਡਰੋਨਾਂ ਦੀ ਵਰਤੋਂ ਕਰਕੇ ਭਾਰਤੀ ਸਰਹੱਦ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ, ਜਿਸ ਨੂੰ ਚੌਕਸ ਬੀ.ਐਸ.ਐਫ ਜਵਾਨਾਂ ਵੱਲੋਂ ਰੋਕਿਆ ਜਾ ਰਿਹਾ ਹੈ ਪਰ ਲਗਾਤਾਰ ਵੱਧ ਰਹੀਆਂ ਡਰੋਨ ਘਟਨਾਵਾਂ ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕੁਝ ਸਮਾਂ ਪਹਿਲਾਂ ਤੱਕ ਸਮੱਗਲਰਾਂ ਵੱਲੋਂ ਤਸਕਰੀ ਲਈ ਸੁਰੰਗਾਂ, ਕੰਡਿਆਲੀਆਂ ਤਾਰਾਂ ਨੂੰ ਪਾਰ ਕਰਨ ਲਈ ਪਾਈਪਾਂ ਆਦਿ ਦੀ ਵਰਤੋਂ ਹੁਣ ਸੁਰੱਖਿਅਤ ਡਰੋਨਾਂ ਨੇ ਲੈ ਲਈ ਹੈ, ਜਿਸ ਨੂੰ ਰੋਕਣ ਲਈ ਸੁਰੱਖਿਆ ਬਲਾਂ ਵੱਲੋਂ ਯਤਨ ਕੀਤੇ ਜਾ ਰਹੇ ਹਨ।