AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ BSF ਦੀ ਵੱਡੀ ਕਾਰਵਾਈ, 5 ਕਿਲੋ 152 ਗ੍ਰਾਮ ਹੈਰੋਇਨ, ਡਰੋਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ

Amritsar Rural: ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ BSF ਵੱਲੋਂ ਦੋ ਵੱਖ-ਵੱਖ ਪੋਸਟਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ 5 ਕਿਲੋ 152 ਗ੍ਰਾਮ ਹੈਰੋਇਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ, 5 ਕਿਲੋ 152 ਗ੍ਰਾਮ ਹੈਰੋਇਨ, ਡਰੋਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ
ਅੰਮ੍ਰਿਤਸਰ ‘ਚ BSF ਦੀ ਵੱਡੀ ਕਾਰਵਾਈ Photo Credit : Meta AI
tv9-punjabi
| Published: 10 Nov 2026 09:22 AM IST
Share

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ BSF ਵੱਲੋਂ ਦੋ ਵੱਖ-ਵੱਖ ਪੋਸਟਾਂ ‘ਤੇ ਕੀਤੀ ਗਈ ਕਾਰਵਾਈ ਦੌਰਾਨ 5 ਕਿਲੋ 152 ਗ੍ਰਾਮ ਹੈਰੋਇਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਡਰੋਨ, ਮੋਬਾਈਲ ਫੋਨ ਅਤੇ ਸਿਮ ਕਾਰਡ ਵੀ ਮਿਲਿਆ ਹੈ। ਦੋਵਾਂ ਮਾਮਲਿਆਂ ਵਿੱਚ ਥਾਣਾ ਭਿੰਡੀ ਸੈਦਾਂ ਵਿਖੇ ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਕਿਸੇ ਵੀ ਮਾਮਲੇ ਵਿੱਚ ਕਿਸੇ ਮੁਲਜ਼ਮ ਦਾ ਨਾਮ ਸਾਹਮਣੇ ਨਹੀਂ ਆਇਆ ਹੈ।

ਪੁਲਿਸ ਮੁਤਾਬਕ, BSF ਦੀ BOP ਫਤਿਹਪੁਰ ਦੀ ਟੀਮ ਨੇ ਪਿੰਡ ਅਵਾਣ ਲੱਖਾ ਸਿੰਘ ਦੇ ਇਲਾਕੇ ਵਿੱਚ ਕਾਰਵਾਈ ਕਰਦਿਆਂ 5 ਕਿਲੋ 152 ਗ੍ਰਾਮ ਹੈਰੋਇਨ ਬਰਾਮਦ ਕੀਤੀ। ਤਲਾਸ਼ੀ ਦੌਰਾਨ ਇੱਕ Vivo ਮੋਬਾਈਲ ਫੋਨ ਅਤੇ ਸਿਮ ਕਾਰਡ ਵੀ ਮਿਲਿਆ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿੱਚ ਮੁਕੱਦਮਾ ਨੰਬਰ 181 ਦਰਜ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ੇਰਪੁਰ ਪੋਸਟ ‘ਤੇ ਡਰੋਨ ਅਤੇ 100 ਕਾਰਤੂਸ ਬਰਾਮਦ

ਉੱਥੇ, ਦੂਜੇ ਮਾਮਲੇ ਵਿੱਚ BSF ਦੀ BOP ਸ਼ੇਰਪੁਰ ਦੀ ਟੀਮ ਨੇ ਆਪਣੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ, ਇੱਕ ਐਲੂਮੀਨੀਅਮ ਸਟ੍ਰਿਪ ਅਤੇ 9 ਐਮਐਮ ਦੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿੱਚ ਮੁਕੱਦਮਾ ਨੰਬਰ 182 ਦਰਜ ਕੀਤਾ ਗਿਆ ਹੈ। ਪੁਲਿਸ ਨੇ ਆਰਮਜ਼ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਬਰਾਮਦਗੀ ਪਿੱਛੇ ਸ਼ਾਮਲ ਲੋਕਾਂ ਦੀ ਭਾਲ ਵਿੱਚ ਜੁਟੀ ਪੁਲਿਸ

ਪੁਲਿਸ ਹੁਣ ਬਰਾਮਦ ਕੀਤੇ ਮੋਬਾਈਲ ਫੋਨ, ਸਿਮ ਕਾਰਡ ਅਤੇ ਹੋਰ ਸਾਮਾਨ ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ, ਡਰੋਨ ਅਤੇ ਕਾਰਤੂਸ ਇੱਥੇ ਕੌਣ ਲੈ ਕੇ ਆਇਆ ਸੀ ਅਤੇ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹਨ।

Follow Us
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...