AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ IED ਧਮਾਕੇ ਦੇ ਮੁਲਜ਼ਮ ਨੇ ਵਾਰਦਾਤ ਤੋਂ ਬਾਅਦ ਵਿਦੇਸ਼ਾਂ ‘ਚ ਕੀਤੀਆਂ ਕਾਲਾਂ, ਪੁਲਿਸ ਨੇ ਜੀਰਕਪੁਰ ਤੋਂ ਇੱਕ ਹੋਰ ਸ਼ੱਕੀ ਕੀਤਾ ਕਾਬੂ

ਜਲੰਧਰ ਵਿੱਚ ਬੀ.ਐਸ.ਐਫ (BSF) ਹੈੱਡਕੁਆਰਟਰ ਦੇ ਬਾਹਰ 5 ਮਈ ਦੀ ਰਾਤ ਨੂੰ ਹੋਏ ਆਈ.ਈ.ਡੀ (IED) ਧਮਾਕੇ ਦੀ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਉਮਰਦੀਨ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਕਈ ਫੋਨ ਕਾਲਾਂ ਕੀਤੀਆਂ ਸਨ।

ਜਲੰਧਰ IED ਧਮਾਕੇ ਦੇ ਮੁਲਜ਼ਮ ਨੇ ਵਾਰਦਾਤ ਤੋਂ ਬਾਅਦ ਵਿਦੇਸ਼ਾਂ 'ਚ ਕੀਤੀਆਂ ਕਾਲਾਂ, ਪੁਲਿਸ ਨੇ ਜੀਰਕਪੁਰ ਤੋਂ ਇੱਕ ਹੋਰ ਸ਼ੱਕੀ ਕੀਤਾ ਕਾਬੂ
davinder-kumar-jalandhar
| Updated On: 23 May 2026 16:56 PM IST
Share

ਜਲੰਧਰ ਵਿੱਚ ਬੀ.ਐਸ.ਐਫ (BSF) ਹੈੱਡਕੁਆਰਟਰ ਦੇ ਬਾਹਰ 5 ਮਈ ਦੀ ਰਾਤ ਨੂੰ ਹੋਏ ਆਈ.ਈ.ਡੀ (IED) ਧਮਾਕੇ ਦੀ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਉਮਰਦੀਨ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਕਈ ਫੋਨ ਕਾਲਾਂ ਕੀਤੀਆਂ ਸਨ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਦੋ ਕਾਲਾਂ ਵਿਦੇਸ਼ੀ ਨੰਬਰਾਂ ‘ਤੇ ਕੀਤੀਆਂ ਗਈਆਂ ਸਨ, ਜਦੋਂ ਕਿ ਇੱਕ ਕਾਲ ਜ਼ੀਰਕਪੁਰ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਕੀਤੀ ਗਈ ਸੀ। ਪੁਲਿਸ ਹੁਣ ਇਨ੍ਹਾਂ ਕਾਲਾਂ ਦੇ ਆਧਾਰ ‘ਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜ਼ੀਰਕਪੁਰ ਕਨੈਕਸ਼ਨ ਅਤੇ ਗ੍ਰਿਫ਼ਤਾਰੀਆਂ

ਮਿਲੀ ਜਾਣਕਾਰੀ ਅਨੁਸਾਰ, ਜ਼ੀਰਕਪੁਰ ਵਿੱਚ ਜਿਸ ਵਿਅਕਤੀ ਨੂੰ ਕਾਲ ਕੀਤੀ ਗਈ ਸੀ, ਉਸ ਦੀ ਜ਼ਿੰਮੇਵਾਰੀ ਵਾਰਦਾਤ ਤੋਂ ਬਾਅਦ ਉਮਰਦੀਨ ਨੂੰ ਪਨਾਹ ਦੇਣ ਅਤੇ ਉਸ ਦੇ ਰਹਿਣ-ਸਹਿਣ ਦਾ ਪ੍ਰਬੰਧ ਕਰਨ ਦੀ ਸੀ। ਹਾਲਾਂਕਿ ਉਹ ਵਿਅਕਤੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ, ਪਰ ਪੁਲਿਸ ਨੇ ਇਸ ਮਾਮਲੇ ਦੀ ਕੜੀ ਜੋੜਦੇ ਹੋਏ ਜ਼ੀਰਕਪੁਰ ਤੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਤਿੰਨਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਧਮਾਕੇ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਰ ਚਿਹਰਿਆਂ ਦਾ ਪਤਾ ਲਗਾਇਆ ਜਾ ਸਕੇ।

IED ਦੀ ਸਪਲਾਈ

ਜਾਂਚ ਟੀਮਾਂ ਇਸ ਗੱਲ ‘ਤੇ ਵਿਸ਼ੇਸ਼ ਧਿਆਨ ਦੇ ਰਹੀਆਂ ਹਨ ਕਿ ਉਮਰਦੀਨ ਅਤੇ ਉਸ ਦੇ ਸਾਥੀ ਅਨਿਲ ਸ਼ਰਮਾ ਨੂੰ ਆਈ.ਈ.ਡੀ (IED) ਕਿਸ ਨੇ ਮੁਹੱਈਆ ਕਰਵਾਇਆ ਸੀ। ਸ਼ੁਰੂਆਤੀ ਜਾਂਚ ਵਿੱਚ ਇਸ ਮਾਮਲੇ ਦੇ ਕਿਸੇ ਵੱਡੇ ਅੱਤਵਾਦੀ ਜਾਂ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਣ ਦੀ ਪ੍ਰਬਲ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਵੱਲੋਂ ਉਨ੍ਹਾਂ ਵਿਦੇਸ਼ੀ ਨੰਬਰਾਂ ਦੀ ਡਿਟੇਲ ਵੀ ਬਾਰੀਕੀ ਨਾਲ ਖੰਗਾਲੀ ਜਾ ਰਹੀ ਹੈ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਸੰਪਰਕ ਸਾਧਿਆ ਸੀ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਸਰਹੱਦ ਪਾਰ ਬੈਠੇ ਕਿਹੜੇ ਲੋਕ ਇਸ ਸਾਜ਼ਿਸ਼ ਦੇ ਪਿੱਛੇ ਹਨ।

ਕੀ ਸੀ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ 5 ਮਈ 2026 ਦੀ ਰਾਤ ਨੂੰ ਜਲੰਧਰ ਦੇ ਬੀ.ਐਸ.ਐਫ ਚੌਕ ਸਥਿਤ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਮੁੱਖ ਦਫ਼ਤਰ ਦੇ ਬਿਲਕੁਲ ਸਾਹਮਣੇ ਇੱਕ ਜ਼ਬਰਦਸਤ ਆਈ.ਈ.ਡੀ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਹਾਲਾਂਕਿ, ਚੰਗੀ ਕਿਸਮਤ ਰਹੀ ਕਿ ਇਸ ਘਟਨਾ ਵਿੱਚ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਸੁਰੱਖਿਆ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਇਲਾਕਾ ਹੋਣ ਕਾਰਨ ਸਾਰੀਆਂ ਏਜੰਸੀਆਂ ਤੁਰੰਤ ਅਲਰਟ ਮੋਡ ‘ਤੇ ਆ ਗਈਆਂ ਸਨ।

ਹੁਣ ਤੱਕ ਦੀ ਕਾਰਵਾਈ

ਪੁਲਿਸ ਨੇ ਤਫਤੀਸ਼ ਦੌਰਾਨ ਉਮਰਦੀਨ ਅਤੇ ਅਨਿਲ ਸ਼ਰਮਾ ਨੂੰ ਕਾਬੂ ਕਰ ਲਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੋਵਾਂ ਨੇ ਮਿਲ ਕੇ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਉੱਥੇ ਆਈ.ਈ.ਡੀ ਲਗਾਇਆ ਸੀ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਫੋਨ, ਕਾਲ ਰਿਕਾਰਡ ਅਤੇ ਉਨ੍ਹਾਂ ਦੀਆਂ ਡਿਜੀਟਲ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਮਕਸਦ ਅਤੇ ਮਾਸਟਰਮਾਈਂਡ ਤੱਕ ਪਹੁੰਚਿਆ ਜਾ ਸਕੇ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...