AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਾਜ਼ਿਲਕਾ ‘ਚ ਡਰੇਨ ਦੇ ਪੁਲ ਤੋਂ ਹੇਠਾਂ ਡਿੱਗਣ ਨਾਲ BSF ਜਵਾਨ ਦੀ ਮੌਤ, ਪੁਲ ‘ਤੇ ਨਹੀਂ ਸੀ ਰੇਲਿੰਗ; ਪਿੰਡ ਵਾਸੀਆਂ ‘ਚ ਭਾਰੀ ਰੋਸ

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਅਧੀਨ ਪੈਂਦੇ ਪਿੰਡ ਨੂਰਸ਼ਾਹ ਨੇੜੇ ਡਰੇਨ ਦੇ ਪੁਲ 'ਤੇ ਡਿਊਟੀ ਦੌਰਾਨ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸੀਮਾ ਸੁਰੱਖਿਆ ਬਲ (BSF) ਦੇ ਇੱਕ ਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਚਾਨਕ ਵਾਪਰੇ ਹਾਦਸੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਫ਼ਾਜ਼ਿਲਕਾ 'ਚ ਡਰੇਨ ਦੇ ਪੁਲ ਤੋਂ ਹੇਠਾਂ ਡਿੱਗਣ ਨਾਲ BSF ਜਵਾਨ ਦੀ ਮੌਤ, ਪੁਲ 'ਤੇ ਨਹੀਂ ਸੀ ਰੇਲਿੰਗ; ਪਿੰਡ ਵਾਸੀਆਂ 'ਚ ਭਾਰੀ ਰੋਸ
arvinder-taneja-fazilka
| Updated On: 01 Sep 2026 21:37 PM IST
Share

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਅਧੀਨ ਪੈਂਦੇ ਪਿੰਡ ਨੂਰਸ਼ਾਹ ਨੇੜੇ ਡਰੇਨ ਦੇ ਪੁਲ ‘ਤੇ ਡਿਊਟੀ ਦੌਰਾਨ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸੀਮਾ ਸੁਰੱਖਿਆ ਬਲ (BSF) ਦੇ ਇੱਕ ਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਚਾਨਕ ਵਾਪਰੇ ਹਾਦਸੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ BSF ਜਵਾਨ ਪਿੰਡ ਨੂਰਸ਼ਾਹ ਨੇੜੇ ਡਰੇਨ ਦੇ ਪੁਲ ‘ਤੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਵਾਹਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈ ਰਿਹਾ ਸੀ। ਚੈਕਿੰਗ ਦੌਰਾਨ ਪੁਲ ਦੇ ਇੱਕ ਪਾਸੇ ਸੁਰੱਖਿਆ ਰੇਲਿੰਗ ਨਾ ਹੋਣ ਕਾਰਨ ਜਵਾਨ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਅਚਾਨਕ ਸਿੱਧਾ ਡੂੰਘੀ ਡਰੇਨ ਵਿੱਚ ਜਾ ਡਿੱਗਿਆ। ਹੇਠਾਂ ਡਿੱਗਣ ਕਾਰਨ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਸਪਤਾਲ ਲਿਜਾਂਦੇ ਹੀ ਡਾਕਟਰਾਂ ਨੇ ਐਲਾਨਿਆ ਮ੍ਰਿਤਕ

ਹਾਦਸਾ ਵਾਪਰਦੇ ਹੀ ਮੌਕੇ ‘ਤੇ ਮੌਜੂਦ ਸਾਥੀ BSF ਜਵਾਨਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ ਉਸ ਨੂੰ ਡਰੇਨ ‘ਚੋਂ ਬਾਹਰ ਕੱਢਿਆ ਗਿਆ ਅਤੇ ਬਿਨਾਂ ਸਮਾਂ ਗੁਆਏ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੀ ਕਾਰਵਾਈ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਇਸ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ।

ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਦੀ ਅਣਗਹਿਲੀ ‘ਤੇ ਗੰਭੀਰ ਸਵਾਲ

ਦੂਜੇ ਪਾਸੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਲਾਪਰਵਾਹੀ ‘ਤੇ ਤਿੱਖਾ ਰੋਸ ਪ੍ਰਗਟਾਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਡਰੇਨ ਦੇ ਇਸ ਪੁਲ ‘ਤੇ ਰੇਲਿੰਗ ਨਾ ਹੋਣ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਇਸ ਖ਼ਤਰਨਾਕ ਸਥਾਨ ‘ਤੇ ਪੱਕੀ ਰੇਲਿੰਗ ਲਗਾਉਣ ਲਈ ਪਿੰਡ ਵਾਸੀਆਂ ਵੱਲੋਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਸੀ। ਲੋਕਾਂ ਦਾ ਦੋਸ਼ ਹੈ ਕਿ ਵਾਰ-ਵਾਰ ਲਿਖਤੀ ਅਤੇ ਜ਼ਬਾਨੀ ਸ਼ਿਕਾਇਤਾਂ ਕਰਨ ਦੇ ਬਾਵਜੂਦ ਅਧਿਕਾਰੀਆਂ ਨੇ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਸਿੱਟੇ ਵਜੋਂ ਅੱਜ ਇੱਕ ਦੇਸ਼ ਦੇ ਜਵਾਨ ਨੂੰ ਆਪਣੀ ਜਾਨ ਗੁਆਉਣੀ ਪਈ।

ਪੁਲ ‘ਤੇ ਤੁਰੰਤ ਰੇਲਿੰਗ ਲਗਾਉਣ ਦੀ ਮੰਗ

ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਡਰੇਨ ਦੇ ਪੁਲ ‘ਤੇ ਬਿਨਾਂ ਕਿਸੇ ਦੇਰੀ ਦੇ ਮਜ਼ਬੂਤ ਰੇਲਿੰਗ ਲਗਾਈ ਜਾਵੇ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਕਿਸੇ ਹੋਰ ਕੀਮਤੀ ਜਾਨ ਦਾ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...