ਅੰਮ੍ਰਿਤਸਰ ਦੇ ਸਰਹੱਦੀ ਇਲਾਕੇ 'ਚ BSF ਨੇ ਇੱਕ ਅੱਤਵਾਦੀ ਕੀਤਾ ਢੇਰ, ਘੁਸਪੈਠ ਦੀ ਕਰ ਰਿਹਾ ਸੀ ਕੋਸ਼ਿਸ਼ | BSF killed an Pakistani intruder in Amritsar Punjab know details in Punjabi Punjabi news - TV9 Punjabi

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ BSF ਨੇ ਇੱਕ ਅੱਤਵਾਦੀ ਕੀਤਾ ਢੇਰ, ਘੁਸਪੈਠ ਦੀ ਕਰ ਰਿਹਾ ਸੀ ਕੋਸ਼ਿਸ਼

Updated On: 

17 Sep 2024 17:07 PM

ਬੀਤੀ ਰਾਤ ਯਾਨੀ ਕੀ 16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਜਿਸ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ।

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਚ BSF ਨੇ ਇੱਕ ਅੱਤਵਾਦੀ ਕੀਤਾ ਢੇਰ, ਘੁਸਪੈਠ ਦੀ ਕਰ ਰਿਹਾ ਸੀ ਕੋਸ਼ਿਸ਼

Photo Credit: @BSF_Punjab

Follow Us On

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਇਹ ਘੁਸਪੈਠੀਆ ਪਿੰਡ ਰਤਨ ਖੁਰਦ ਨੇੜੇ ਸਥਿਤ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਅਜਿਹਾ ਕਰਕੇ ਬੀ.ਐਸ.ਐਫ ਦੇ ਜਵਾਨਾਂ ਨੇ ਅੱਤਵਾਦੀ ਸਿੰਡੀਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।

ਸੁਰੱਖਿਆ ਬਲਾਂ ਨੇ ਰਾਤ ਨੂੰ ਵੇਖੀ ਸੀ ਹਰਕਤ

ਬੀਤੀ ਰਾਤ ਯਾਨੀ ਕੀ 16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਇਸ ਦੌਰਾਨ ਸਰਹੱਦ ‘ਤੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਚੁਣੌਤੀ ਦਿੱਤੀ ਪਰ ਉਹ ਨਹੀਂ ਰੁਕਿਆ ਅਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਕਿਸੇ ਵੀ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਰਾਤ ਸਮੇਂ ਸਰਹੱਦ ‘ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ ‘ਤੇ ਹੀ ਮਾਰ ਦਿੱਤਾ।

ਤਰਨਤਾਰਨ ਬਾਰਡਰ ‘ਤੇ ਵੀ ਘੁਸਪੈਠੀਏ ਨੂੰ ਮਾਰਿਆ ਸੀ

ਕਰੀਬ ਇੱਕ ਮਹੀਨਾ ਪਹਿਲਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਵੱਲੋਂ ਤਰਨਤਾਰਨ ਸਰਹੱਦ ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਸੀ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਵਾਰ-ਵਾਰ ਵਾਪਸ ਜਾਣ ਲਈ ਕਿਹਾ ਗਿਆ ਪਰ ਜਦੋਂ ਉਹ ਵਾਪਸ ਨਹੀਂ ਗਿਆ ਤਾਂ ਇਹ ਕਦਮ ਬੀ.ਐਸ.ਐਫ. ਵੱਲੋਂ ਇਹ ਕਦਮ ਚੁੱਕਿਆ ਗਿਆ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਚ 2 ਅੱਤਵਾਦੀ ਢੇਰ, ਘੁਸਪੈਠ ਦੀ ਕਰ ਰਹੇ ਸਨ ਕੋਸ਼ਿਸ਼

Exit mobile version