BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਤਰਨਤਾਰਨ ਦੇ ਸਰਹੱਦੀ ਪਿੰਡ ‘ਚ ਹੋ ਰਿਹਾ ਸੀ ਦਾਖਲ
ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਪਾਕਿਸਤਾਨੀ ਘੁਸਪੈਠੀਏ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਢੇਰ ਕਰ ਦਿੱਤਾ ਗਿਆ।
ਚਿਤਾਵਨੀ ਤੋਂ ਬਾਅਦ ਵੀ ਨਹੀਂ ਰੁਕਿਆ
ਬੀਐਸਐਫ ਜਵਾਨਾਂ ਨੇ ਪਾਕਿ ਘੁਸਪੈਠੀਏ ਨੂੰ ਚਿਤਾਵਨੀ ਦਿੰਦੇ ਹੋਇਆ ਵਾਪਸ ਜਾਣ ਲਈ ਕਿਹਾ। ਪਰ ਜਦੋਂ ਉਹ ਨਾ ਰੁਕਿਆ ਅਤੇ ਕੰਡਿਆਲੀ ਤਾਰ ਵੱਲ ਆਉਂਦਾ ਰਿਹਾ ਤਾਂ ਬੀਐਸਐਫ ਦੇ ਜਵਾਨਾਂ ਨੂੰ ਚੌਕਸੀ ਅਤੇ ਨਿਯਮਾਂ ਅਨੁਸਾਰ ਘੁਸਪੈਠੀਏ ਨੂੰ ਢੇਰ ਕਰ ਦਿੱਤਾ।ਪਛਾਣ ਕਰਨ ‘ਚ ਜੁਟੀ BSF
ਬੀਐਸਐਫ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘੁਸਪੈਠੀਏ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਪਾਕਿਸਤਾਨ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
