ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ

Updated On: 

09 Aug 2026 10:09 AM IST

ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਰੁਕਣ ਲਈ ਚੇਤਾਵਨੀ ਦਿੱਤੀ, ਪਰ ਉਹ ਲਗਾਤਾਰ ਬਾਰਡਰ ਫੈਂਸ ਵੱਲ ਵਧਦਾ ਰਿਹਾ। ਖਤਰੇ ਨੂੰ ਦੇਖਦਿਆਂ ਜਵਾਨਾਂ ਨੇ ਫਾਇਰਿੰਗ ਕੀਤੀ, ਜਿਸ 'ਚ ਸ਼ੱਕੀ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ

ਭਾਰਤ-ਪਾਕਿਸਤਾਨ ਸਰਹੱਦ ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਇਹ ਕਾਰਵਾਈ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਦੇਰ ਰਾਤ ਕੀਤੀ ਗਈ।

ਜਾਣਕਾਰੀ ਮੁਤਾਬਕ, 181 ਬਟਾਲੀਅਨ ਦੇ ਜਵਾਨਾਂ ਨੇ BOP ਦਾਓਕੇ, ਥਾਣਾ ਘਰਿੰਡਾ, ਅੰਮ੍ਰਿਤਸਰ ਦੇ ਇਲਾਕੇ ‘ਚ ਬਾਰਡਰ ਫੈਂਸ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਕਿ ਪਾਕਿਸਤਾਨ ਵੱਲ ਜਾ ਰਿਹਾ ਸੀ।

ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਰੁਕਣ ਲਈ ਚੇਤਾਵਨੀ ਦਿੱਤੀ, ਪਰ ਉਹ ਲਗਾਤਾਰ ਬਾਰਡਰ ਫੈਂਸ ਵੱਲ ਵਧਦਾ ਰਿਹਾ। ਖਤਰੇ ਨੂੰ ਦੇਖਦਿਆਂ ਜਵਾਨਾਂ ਨੇ ਫਾਇਰਿੰਗ ਕੀਤੀ, ਜਿਸ ‘ਚ ਸ਼ੱਕੀ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਤੇ ਮਕਸਦ ਦੀ ਜਾਂਚ ਜਾਰੀ

ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ ਉਹ ਸਰਹੱਦ ਪਾਰ ਜਾਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਕੋਲੋਂ ਤੰਬਾਕੂ ਦਾ ਇੱਕ ਪੈਕੇਟ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਮ੍ਰਿਤਕ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮ੍ਰਿਤਕ ਦੀ ਪਛਾਣ ਤੇ ਸਰਹੱਦ ਪਾਰ ਜਾਣ ਦੇ ਅਸਲ ਮਕਸਦ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Loading...
Unable to load recommendations.
Follow Us