AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BSF ਨੇ ਸਰਹੱਦ ਤੋਂ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ

ਬੀ.ਐੱਸ.ਐੱਫ. ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਦੋ ਪੈਕਟਾਂ 'ਚੋਂ ਕਰੀਬ ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਆਪ੍ਰੇਸ਼ਨ ਵਿੱਚ ਫੜੇ ਗਏ ਤਸਕਰ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਸਰੱਹਦ 'ਤੇ ਹੋ ਰਹੀ ਨਸ਼ੇ ਤਸਕਰੀ ਵਿਰੁੱਧ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਨਿਰਦੇਸ਼ ਦਿੱਤੇ ਹੋਏ ਹਨ।

BSF ਨੇ ਸਰਹੱਦ ਤੋਂ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ
(Photo Credit: Twitter-@BSF_Punjab)
lalit-sharma
| Updated On: 08 Nov 2023 23:35 PM IST
Share
ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਦੇ ਪਿੰਡ ਭੀਖੀਵਿੰਡ ਵਿੱਚ ਸੀਮਾ ਸੁਰੱਖਿਆ ਬਲਾਂ ਦੇ ਨੌਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਨਸ਼ਾ ਤਸਕਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਡਲਿਵਰੀ ਲੈਣ ਲਈ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆ ਰਹੇ ਡਰੋਨ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਉੱਥੇ ਲੁਕੇ ਦੋ ਨੌਜਵਾਨਾਂ ਨੂੰ ਨੂੰ ਦੇਖ ਲਿਆ। ਜਿਨ੍ਹਾਂ ਨੂੰ ਜਵਾਨਾਂ ਵੱਲੋਂ ਬਾਹਰ ਆਉਣ ਲਈ ਕਿਹਾ ਗਿਆ ਪਰ ਉਹ ਭੱਜਣ ਲੱਗੇ। ਬੀਐਸਐਫ ਦੇ ਜਵਾਨਾਂ ਨੇ ਪਿੱਛਾ ਕਰਨ ‘ਤੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਇਸ ਦੌਰਾਨ ਇੱਕ ਨੌਜਵਾਨ ਮੌਕੇ ਤੋਂ ਭੱਜ ਗਿਆ। ਇਸ ਤੋਂ ਬਾਅਦ ਜਦੋਂ ਬੀ.ਐੱਸ.ਐੱਫ. ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਦੋ ਪੈਕਟਾਂ ‘ਚੋਂ ਕਰੀਬ ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਆਪ੍ਰੇਸ਼ਨ ਵਿੱਚ ਫੜੇ ਗਏ ਤਸਕਰ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ

ਜ਼ਿਕਰਯੋਗ ਹੈ ਕਿ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਸਕਰੀ ਦੀ ਕੋਸ਼ਿਸ਼ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਸਰੱਹਦ ‘ਤੇ ਹੋ ਰਹੀ ਨਸ਼ੇ ਤਸਕਰੀ ਵਿਰੁੱਧ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਨਿਰਦੇਸ਼ ਦਿੱਤੇ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀ ਲਗਾਤਾਰ ਪੰਜਾਬ ਦੇ ਸਰੱਹਦੀ ਜ਼ਿਲਿਆਂ ਵਿੱਚ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਇਆ ਗਈਆਂ ਹਨ। ਇਨ੍ਹਾਂ ਮੁਹਿੰਮ ਵਿੱਚ ਪੰਜਾਬ ਪੁਲਿਸ ਨੂੰ ਕਈ ਵੱਡੀਆਂ ਸਫਲਤਾਵਾਂ ਹਾਸਿਲ ਹੋਈਆਂ ਹਨ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਬੀਤੀ ਦਿਨੀਂ ਸੂਬੇ ਦੇ ਸਰੱਹਦੀ ਜ਼ਿਲਿਆਂ ਦਾ ਦੌਰਾ ਕਰ ਜਾਇਜ਼ਾ ਲਿਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...