BSF ਨੇ ਸਰਹੱਦ ਤੋਂ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ | BSF nabbed drug smuggler from border recovered heroin know in Punjabi Punjabi news - TV9 Punjabi

BSF ਨੇ ਸਰਹੱਦ ਤੋਂ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ

Updated On: 

08 Nov 2023 23:35 PM

ਬੀ.ਐੱਸ.ਐੱਫ. ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਦੋ ਪੈਕਟਾਂ 'ਚੋਂ ਕਰੀਬ ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਆਪ੍ਰੇਸ਼ਨ ਵਿੱਚ ਫੜੇ ਗਏ ਤਸਕਰ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਸਰੱਹਦ 'ਤੇ ਹੋ ਰਹੀ ਨਸ਼ੇ ਤਸਕਰੀ ਵਿਰੁੱਧ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਨਿਰਦੇਸ਼ ਦਿੱਤੇ ਹੋਏ ਹਨ।

BSF ਨੇ ਸਰਹੱਦ ਤੋਂ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ

(Photo Credit: Twitter-@BSF_Punjab)

Follow Us On

ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਦੇ ਪਿੰਡ ਭੀਖੀਵਿੰਡ ਵਿੱਚ ਸੀਮਾ ਸੁਰੱਖਿਆ ਬਲਾਂ ਦੇ ਨੌਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਨਸ਼ਾ ਤਸਕਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਡਲਿਵਰੀ ਲੈਣ ਲਈ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆ ਰਹੇ ਡਰੋਨ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਉੱਥੇ ਲੁਕੇ ਦੋ ਨੌਜਵਾਨਾਂ ਨੂੰ ਨੂੰ ਦੇਖ ਲਿਆ। ਜਿਨ੍ਹਾਂ ਨੂੰ ਜਵਾਨਾਂ ਵੱਲੋਂ ਬਾਹਰ ਆਉਣ ਲਈ ਕਿਹਾ ਗਿਆ ਪਰ ਉਹ ਭੱਜਣ ਲੱਗੇ। ਬੀਐਸਐਫ ਦੇ ਜਵਾਨਾਂ ਨੇ ਪਿੱਛਾ ਕਰਨ ‘ਤੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਇਸ ਦੌਰਾਨ ਇੱਕ ਨੌਜਵਾਨ ਮੌਕੇ ਤੋਂ ਭੱਜ ਗਿਆ।

ਇਸ ਤੋਂ ਬਾਅਦ ਜਦੋਂ ਬੀ.ਐੱਸ.ਐੱਫ. ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਦੋ ਪੈਕਟਾਂ ‘ਚੋਂ ਕਰੀਬ ਇੱਕ ਕਿੱਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਆਪ੍ਰੇਸ਼ਨ ਵਿੱਚ ਫੜੇ ਗਏ ਤਸਕਰ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ

ਜ਼ਿਕਰਯੋਗ ਹੈ ਕਿ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਸਕਰੀ ਦੀ ਕੋਸ਼ਿਸ਼ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਸਰੱਹਦ ‘ਤੇ ਹੋ ਰਹੀ ਨਸ਼ੇ ਤਸਕਰੀ ਵਿਰੁੱਧ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਨਿਰਦੇਸ਼ ਦਿੱਤੇ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀ ਲਗਾਤਾਰ ਪੰਜਾਬ ਦੇ ਸਰੱਹਦੀ ਜ਼ਿਲਿਆਂ ਵਿੱਚ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਇਆ ਗਈਆਂ ਹਨ। ਇਨ੍ਹਾਂ ਮੁਹਿੰਮ ਵਿੱਚ ਪੰਜਾਬ ਪੁਲਿਸ ਨੂੰ ਕਈ ਵੱਡੀਆਂ ਸਫਲਤਾਵਾਂ ਹਾਸਿਲ ਹੋਈਆਂ ਹਨ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਬੀਤੀ ਦਿਨੀਂ ਸੂਬੇ ਦੇ ਸਰੱਹਦੀ ਜ਼ਿਲਿਆਂ ਦਾ ਦੌਰਾ ਕਰ ਜਾਇਜ਼ਾ ਲਿਆ ਸੀ।

Exit mobile version