BSF ਨੇ ਤਰਨਤਾਰਨ ‘ ਚੋਂ ਬਰਾਮਦ ਕੀਤੀ 17 ਕਰੋੜ ਦੀ ਹੈਰੋਇਨ, ਪਾਕਿਸਤਾਨੀ ਡ੍ਰੋਨ ਰਾਹੀਂ ਸੁੱਟੀ ਗਈ ਸੀ ਖੇਪ, ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

Updated On: 

18 Jul 2023 12:25 PM IST

ਮੰਗਲਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੁਣੀ। ਭਾਰਤੀ ਸਰਹੱਦ 'ਚ ਦਾਖਲ ਹੋਇਆ ਪਾਕਿਸਤਾਨੀ ਡਰੋਨ ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ।

BSF ਨੇ ਤਰਨਤਾਰਨ  ਚੋਂ ਬਰਾਮਦ ਕੀਤੀ 17 ਕਰੋੜ ਦੀ ਹੈਰੋਇਨ, ਪਾਕਿਸਤਾਨੀ ਡ੍ਰੋਨ ਰਾਹੀਂ ਸੁੱਟੀ ਗਈ ਸੀ ਖੇਪ, ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਪੰਜਾਬ ਨਿਊਜ। ਬੀਐਸਐਫ ਨੂੰ ਤਰਨਤਾਰਨ (Tarn Taran) ਦੇ ਸਰਹੱਦੀ ਪਿੰਡ ਕਲਸੀਆਂ ਖੁਰਦ ਤੋਂ ਹੈਰੋਇਨ ਦੀ ਇੱਕ ਖੇਪ ਮਿਲੀ ਹੈ। ਬੀਐੱਸਐੱਫ ਦੇ ਜਵਾਨ ਅੱਧੀ ਰਾਤ ਨੂੰ ਗਸ਼ਤ ‘ਤੇ ਸਨ। ਇਸ ਦੌਰਾਨ ਉਸ ਨੇ ਡ੍ਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਚੌਕਸੀ ਲਈ ਗੋਲੀ ਵੀ ਚਲਾਈ। ਇਸ ਦੌਰਾਨ ਡ੍ਰੋਨ ਰਾਹੀਂ ਕੁਝ ਸੁੱਟੇ ਜਾਣ ਦਾ ਅਹਿਸਾਸ ਹੋਇਆ, ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਬੀਐਸਐਫ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਵਿੱਚ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ ਜਿਸ ਉੱਤੇ ਹੁੱਕ ਲੱਗਾ ਹੋਇਆ ਸੀ। ਸਾਫ਼ ਹੈ ਕਿ ਪਾਕਿਸਤਾਨ (Pakistan) ਨੇ ਡ੍ਰੋਨ ਰਾਹੀਂ ਇਹ ਹੈਰੋਇਨ ਭਾਰਤੀ ਸਰਹੱਦ ਵਿੱਚ ਸੁੱਟੀ ਹੈ। ਬੀਐੱਸਐੱਫ ਦੇ ਜਵਾਨਾਂ ਨੇ ਖੇਪ ਜ਼ਬਤ ਕਰ ਲਈ ਹੈ। ਵੱਡੇ ਪੈਕੇਟ ਨੂੰ ਖੋਲ੍ਹਣ ‘ਤੇ ਉਸ ‘ਚ 2 ਛੋਟੇ ਪੈਕੇਟ ਮਿਲੇ। ਕੁੱਲ ਖੇਪ ਦਾ ਭਾਰ 2.350 ਕਿਲੋਗ੍ਰਾਮ ਸੀ ਅਤੇ ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 17 ਕਰੋੜ ਰੁਪਏ ਦੱਸੀ ਜਾਂਦੀ ਹੈ।

ਪਾਕਿਸਤਾਨੀ ਡ੍ਰੋਨ ਮਿਲਣ ਦਾ ਸਿਲਸਿਲਾ ਜਾਰੀ

ਦੋ ਦਿਨ ਪਹਿਲਾਂ ਅੰਮ੍ਰਿਤਸਰ (Amritsar) ਦੇ ਸਰਹੱਦੀ ਪਿੰਡ ਹਾਸੀਮਪੁਰਾ ਦੇ ਬਾਹਰਵਾਰ ਖੇਤਾਂ ਵਿੱਚੋਂ ਇੱਕ ਡ੍ਰੋਨ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਜੁਲਾਈ ਮਹੀਨੇ ‘ਚ ਹੁਣ ਤੱਕ 3 ਡ੍ਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ 8 ਜੁਲਾਈ ਨੂੰ ਤਰਨਤਾਰਨ ਦੇ ਰਾਜੋਕੇ ਅਤੇ 9 ਜੁਲਾਈ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਵਿਖੇ ਡ੍ਰੋਨ ਮਿਲਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Loading...
Unable to load recommendations.
Follow Us