AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਮਿਲੀ ਕਰੋੜਾਂ ਦੀ ਹੈਰੋਇਨ, ਤਰਨਤਾਰਨ ਚੋਂ ਟੁੱਟਿਆ ਹੋਇਆ ਪਾਕਿਸਤਾਨੀ ਡ੍ਰੋਨ ਬਰਾਮਦ

ਪੰਜਾਬ ਵਿੱਚ ਪਾਕਿਸਤਾਨੀ ਹੈਰੋਇਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਮੁੜ ਬੀਐੱਸਐੱਫ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ 'ਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਤਰਨਤਾਰਨ ਚੋਂ ਇੱਕ ਸਰੁੱਖਿਆ ਬਲਾਂ ਨੂੰ ਇੱਕ ਪਾਕਿਸਤਾਨੀ ਟੁੱਟਿਆ ਹੋਇਆ ਡ੍ਰੋਨ ਵੀ ਮਿਲਿਆ ਹੈ। ਫਿਲਹਾਲ ਇਨ੍ਹਾਂ ਚੀਜ਼ਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਅੰਮ੍ਰਿਤਸਰ ਅਤੇ ਫਿਰੋਜ਼ਪੁਰ 'ਚ ਮਿਲੀ ਕਰੋੜਾਂ ਦੀ ਹੈਰੋਇਨ, ਤਰਨਤਾਰਨ ਚੋਂ ਟੁੱਟਿਆ ਹੋਇਆ ਪਾਕਿਸਤਾਨੀ ਡ੍ਰੋਨ ਬਰਾਮਦ
tv9-punjabi
| Published: 13 Aug 2023 15:58 PM IST
Share
ਪੰਜਾਬ ਨਿਊਜ। ਬੀਐੱਸਐੱਫ ਅਤੇ ਪੰਜਾਬ ਪੁਲਿਸ (Punjab Police) ਨੂੰ ਸਰਹੱਦ ‘ਤੇ ਤਿੰਨ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਜਿੱਥੇ ਬੀ.ਐੱਸ.ਐੱਫ ਨੂੰ 24.5 ਕਰੋੜ ਦੀ ਹੈਰੋਇਨ ਮਿਲੀ ਹੈ, ਉੱਥੇ ਹੀ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬਾਰਦਾਨੇ ‘ਚ ਛੁਪਾਇਆ ਗਿਆ ਡਰੋਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਤਰਨਤਾਰਨ ਦੇ ਪਿੰਡ ਲੱਖਾ ਵਿੱਚ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ (BSF) ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਟੁੱਟਿਆ ਹੋਇਆ ਡਰੋਨ ਤਰਨਤਾਰਨ ਦੇ ਪਿੰਡ ਲੱਖਾ ਦੇ ਬਾਹਰਵਾਰ ਇੱਟਾਂ ਨਾਲ ਭਰੀ ਬੋਰੀ ਵਿੱਚ ਬੰਦ ਖੂਹ ਵਿੱਚ ਛੁਪਾਇਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਇੱਕ ਕਵਾਡਕਾਪਟਰ ਡਰੋਨ ਸੀ। ਜਿਸ ਨੂੰ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਖੇਪ ਭੇਜਣ ਦਾ ਕੰਮ ਕਰਦੇ ਹਨ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ, ਤਾਂ ਜੋ ਡਰੋਨ ਬਾਰੇ ਪੂਰੀ ਜਾਣਕਾਰੀ ਮਿਲ ਸਕੇ।

ਖੇਤ ਚੋਂ ਮਿਲਿਆ ਹੈਰੋਇਨ ਦਾ ਪੈਕੇਟ

ਬੀਐਸਐਫ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਅਟਾਰੀ ਨੇੜੇ ਪਿੰਡ ਧਨੋਏ ਕਲਾਂ ਤੋਂ ਇੱਕ ਖੇਤ ਵਿੱਚੋਂ ਹੈਰੋਇਨ (Heroin) ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ ਇਸ ਖੇਪ ਨੂੰ ਇੱਕ ਛੋਟੀ ਹੁੱਕ ਨਾਲ ਫਿੱਟ ਕੀਤਾ ਗਿਆ ਸੀ। ਜਿਸ ਤੋਂ ਸਪੱਸ਼ਟ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਇੱਕ ਪੈਕੇਟ ਮਿਲਿਆ। ਜਿਸ ਦੀ ਜਾਂਚ ਵਿੱਚ ਵਜ਼ਨ 530 ਗ੍ਰਾਮ ਹੋਣ ਦਾ ਅਨੁਮਾਨ ਲਗਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 3.5 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀ.ਐਸ.ਐਫ ਨੂੰ ਫਿਰੋਜ਼ਪੁਰ ਦੇ ਮਾਛੀਵਾੜਾ ਤੋਂ 3 ਕਿਲੋ ਹੈਰੋਇਨ ਮਿਲੀ ਹੈ। ਬੀਐਸਐਫ ਨੂੰ ਵੀ ਇਸ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਲਾਸ਼ੀ ਲਈ ਗਈ ਤਾਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...