ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਮਿਲੀ ਕਰੋੜਾਂ ਦੀ ਹੈਰੋਇਨ, ਤਰਨਤਾਰਨ ਚੋਂ ਟੁੱਟਿਆ ਹੋਇਆ ਪਾਕਿਸਤਾਨੀ ਡ੍ਰੋਨ ਬਰਾਮਦ

Published: 

13 Aug 2023 15:58 PM

ਪੰਜਾਬ ਵਿੱਚ ਪਾਕਿਸਤਾਨੀ ਹੈਰੋਇਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਮੁੜ ਬੀਐੱਸਐੱਫ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ 'ਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਤਰਨਤਾਰਨ ਚੋਂ ਇੱਕ ਸਰੁੱਖਿਆ ਬਲਾਂ ਨੂੰ ਇੱਕ ਪਾਕਿਸਤਾਨੀ ਟੁੱਟਿਆ ਹੋਇਆ ਡ੍ਰੋਨ ਵੀ ਮਿਲਿਆ ਹੈ। ਫਿਲਹਾਲ ਇਨ੍ਹਾਂ ਚੀਜ਼ਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਅੰਮ੍ਰਿਤਸਰ ਅਤੇ ਫਿਰੋਜ਼ਪੁਰ ਚ ਮਿਲੀ ਕਰੋੜਾਂ ਦੀ ਹੈਰੋਇਨ, ਤਰਨਤਾਰਨ ਚੋਂ ਟੁੱਟਿਆ ਹੋਇਆ ਪਾਕਿਸਤਾਨੀ ਡ੍ਰੋਨ ਬਰਾਮਦ
Follow Us On

ਪੰਜਾਬ ਨਿਊਜ। ਬੀਐੱਸਐੱਫ ਅਤੇ ਪੰਜਾਬ ਪੁਲਿਸ (Punjab Police) ਨੂੰ ਸਰਹੱਦ ‘ਤੇ ਤਿੰਨ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਜਿੱਥੇ ਬੀ.ਐੱਸ.ਐੱਫ ਨੂੰ 24.5 ਕਰੋੜ ਦੀ ਹੈਰੋਇਨ ਮਿਲੀ ਹੈ, ਉੱਥੇ ਹੀ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬਾਰਦਾਨੇ ‘ਚ ਛੁਪਾਇਆ ਗਿਆ ਡਰੋਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਤਰਨਤਾਰਨ ਦੇ ਪਿੰਡ ਲੱਖਾ ਵਿੱਚ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ ਬੀਐਸਐਫ (BSF) ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਟੁੱਟਿਆ ਹੋਇਆ ਡਰੋਨ ਤਰਨਤਾਰਨ ਦੇ ਪਿੰਡ ਲੱਖਾ ਦੇ ਬਾਹਰਵਾਰ ਇੱਟਾਂ ਨਾਲ ਭਰੀ ਬੋਰੀ ਵਿੱਚ ਬੰਦ ਖੂਹ ਵਿੱਚ ਛੁਪਾਇਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਇੱਕ ਕਵਾਡਕਾਪਟਰ ਡਰੋਨ ਸੀ। ਜਿਸ ਨੂੰ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਖੇਪ ਭੇਜਣ ਦਾ ਕੰਮ ਕਰਦੇ ਹਨ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ, ਤਾਂ ਜੋ ਡਰੋਨ ਬਾਰੇ ਪੂਰੀ ਜਾਣਕਾਰੀ ਮਿਲ ਸਕੇ।

ਖੇਤ ਚੋਂ ਮਿਲਿਆ ਹੈਰੋਇਨ ਦਾ ਪੈਕੇਟ

ਬੀਐਸਐਫ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਅਟਾਰੀ ਨੇੜੇ ਪਿੰਡ ਧਨੋਏ ਕਲਾਂ ਤੋਂ ਇੱਕ ਖੇਤ ਵਿੱਚੋਂ ਹੈਰੋਇਨ (Heroin) ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ ਇਸ ਖੇਪ ਨੂੰ ਇੱਕ ਛੋਟੀ ਹੁੱਕ ਨਾਲ ਫਿੱਟ ਕੀਤਾ ਗਿਆ ਸੀ। ਜਿਸ ਤੋਂ ਸਪੱਸ਼ਟ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਇੱਕ ਪੈਕੇਟ ਮਿਲਿਆ। ਜਿਸ ਦੀ ਜਾਂਚ ਵਿੱਚ ਵਜ਼ਨ 530 ਗ੍ਰਾਮ ਹੋਣ ਦਾ ਅਨੁਮਾਨ ਲਗਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 3.5 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਬੀ.ਐਸ.ਐਫ ਨੂੰ ਫਿਰੋਜ਼ਪੁਰ ਦੇ ਮਾਛੀਵਾੜਾ ਤੋਂ 3 ਕਿਲੋ ਹੈਰੋਇਨ ਮਿਲੀ ਹੈ। ਬੀਐਸਐਫ ਨੂੰ ਵੀ ਇਸ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਲਾਸ਼ੀ ਲਈ ਗਈ ਤਾਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version